ਜਲੰਧਰ (ਸੂਰਮਾ ਪੰਜਾਬ ਬਿਊਰੌ)- ਮਨੁੱਖੀ ਅਧਿਕਾਰ ਮੰਚ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਡਾਕਟਰ ਸਤਨਾਮ ਸਿੰਘ ਜਨਰਲ ਸਕੱਤਰ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਿਰਨਪਾਲ ਕੌਰ ਚੇਅਰਪਰਸਨ ਇਸਤਰੀ ਵਿੰਗ ਬਲਾਕ ਸਮਾਣਾ ਨੂੰ ਸਮਾਜ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਲੋਕਾਂ ਦੇ ਹਰ੍ ਬੁਰੇ ਸਮੇਂ ਵੇਲੇ ਉਨ੍ਹਾਂ ਨਾਲ ਚਟਾਨ ਵਾਂਗ ਖੜੇ ਰਹਿਣ ਕਰਕੇ ਮਨੁੱਖੀ ਅਧਿਕਾਰ ਮੰਚ ਵੱਲੋਂ ਪਟਿਆਲਾ ਵਿਖੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਵੱਲੋਂ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਅਤੇ ਮੈਡਮ ਗੁਰਪ੍ਰੀਤ ਕੌਰ ਚੀਮਾ ਕੌਮੀ ਮੀਤ ਪ੍ਰਧਾਨ ਇਸਤਰੀ ਵਿੰਗ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸਮਾਜ ਵਿਚ ਵਧੀਆ ਸੇਵਾਵਾਂ ਦੇਣ ਬਦਲੇ ਸਮਾਜ ਸੇਵੀ ਲੋਕਾਂ ਨੂੰ ਸੰਸਥਾ ਵੱਲੋਂ ਸਮੇਂ ਸਮੇਂ ਸਿਰ ਉਨ੍ਹਾਂ ਵੱਲੋਂ ਕੀਤੇ ਗਏ ਸਮਾਜਿਕ ਕੰਮਾਂ ਨੂੰ ਦੇਖ ਦੇ ਹੋਏ ਸਨਮਾਨ ਕੀਤਾ ਜਾ ਰਿਹਾ ਹੈ । ਉਨ੍ਹਾਂ ਇਹ ਵੀ ਕਿਹਾ ਕਿ ਅੱਜ ਔਰਤ ਵਰਗ ਹਰ ਖੇਤਰ ਵਿਚ ਮੱਲਾਂ ਮਾਰ ਰਹੀ ਹੈ । ਔਰਤ ਵਰਗ ਨੂੰ ਬਣਦਾ ਮਾਣ ਸਤਿਕਾਰ ਦੇਣ ਲਈ ਹਰ ਵਿਅਕਤੀ ਨੂੰ ਅੱਗੇ ਹੋ ਕੇ ਸੋਚਣਾ ਚਾਹੀਦਾ ਹੈ । ਹੋਰਨਾਂ ਤੋਂ ਇਲਾਵਾ ਬਲਵਿੰਦਰ ਕੌਰ ਕੋਮਲ ਜਨਰਲ ਸਕੱਤਰ ਇਸਤਰੀ ਵਿੰਗ ਜਿਲ੍ਹਾ ਪਟਿਆਲਾ,ਸਿੰਪਲ ਸ਼ਰਮਾ ਸਿਟੀ ਪ੍ਰਧਾਨ ਇਸਤਰੀ ਵਿੰਗ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਤ ਸਿੰਘ ਅਤੇ ਵਰਿੰਦਰ ਕੁਮਾਰ ਸ਼ਰਮਾ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।