ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੀ ਅਥਾਹ ਸ਼ਰਧਾ ਦਾ ਕੇਂਦਰ ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜ਼ੀ.ਟੀ ਰੋਡ ਚਹੇੜੂ ਵਿਖੇ ਅੱਜ 09 ਜੂਨ ਬੁੱਧਵਾਰ ਨੂੰ 70ਵੇਂ ਸਲਾਨਾਂ ਜੋੜ ਮੇਲੇ ਦੇ ਸਮਾਗਮ ਮੁੱਖ ਗੱਦੀਨਸ਼ੀਨ ਸੇਵਾਦਾਰ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸਤਿਕਾਰ ਸਹਿਤ ਕਰਵਾਏ ਜਾ ਰਹੇ ਹਨ। ਸੈਕਟਰੀ ਕਮਲਜੀਤ ਖੋਥੜਾਂ ਨੇ ਦਸਿਆ ਕਿ ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ ਪਹਿਲਾ ਸ਼੍ਰੀ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਦੀ ਦੇ ਜਾਂਪਾ ਦੇ ਭੋਗ ਪਾਏ ਜਾਣਗੇ। ਉਪਰੰਤ ਸੰਗਤਾਂ ਗੁਰੂ ਕੇ ਲੰਗਰ ਛਕਾਏ ਜਾਣਗੇ। ਉਨ੍ਹਾਂ ਕਿਹਾ ਇਹ ਸਾਰੇ ਸਮਾਗਮ ਕੋਵਿੱਡ19 (ਕੋਰੋਨਾ) ਦੀ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਰਵਾਏ ਜਾਣਗੇ। ਸੈਕਟਰੀ ਕਮਲਜੀਤ ਖੋਥੜਾਂ ਨੇ ਕਿਹਾ ਕਿ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਨੇ ਸਮੂਹ ਸੰਗਤਾਂ ਨੂੰ ਡੇਰਾ ਚਹੇੜੂ ਵਿਖੇ ਨਤਮਸਤਕ ਹੋਣ ਉਪਰੰਤ ਲੰਗਰ ਪਾਣੀ ਛੱਕ ਕੇ ਆਪਣੇ ਘਰਾਂ ਨੂੰ ਜਾਣ ਦੀ ਅਪੀਲ ਕੀਤੀ ਹੈ ਤਾਂ ਜੋ ਸਮਾਗਮ ਦੋਰਾਨ ਕਿਸੇ ਵੀ ਤਰ੍ਹਾਂ ਦਾ ਇਕੱਠ ਨਾ ਹੋ ਸਕੇ।