ਫਗਵਾੜਾ 5 ਅਪ੍ਰੈਲ (ਸ਼਼ਿਵ ਕੋੋੜਾ) ਪਿੰਡ ਲੱਖਪੁਰ ਵਿਖੇ ਢੰਡਵਾਲ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਢੰਡਵਾਲ ਪਰਿਵਾਰਾਂ ਵਲੋਂ ਸ਼ਰਧਾ ਪੂਰਵਕ ਕਰਵਾਇਆ ਗਿਆ। ਇਸ ਮੌਕੇ ਢੰਡਵਾਲ ਪਰਿਵਾਰਾਂ ਵਲੋਂ ਪਿਤਰਾਂ ਦੀ ਪੂਜਾ ਕਰਕੇ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਜੋੜ ਮੇਲੇ ਦੌਰਾਨ ਧਾਰਮਿਕ ਸਮਾਗਮ ਵੀ ਆਯੋਜਿਤ ਕਰਵਾਇਆ ਗਿਆ ਜਿਸ ਵਿਚ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਗਿਆਨੀ ਜਰਨੈਲ ਸਿੰਘ ਦੇ ਜੱਥੇ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਮੂਹ ਢੰਡਵਾਲ ਪਰਿਵਾਰਾਂ ਨੂੰ ਸਲਾਨਾ ਜੋੜ ਮੇਲੇ ਦੀ ਵਧਾਈ ਦਿੱਤੀ। ਪ੍ਰਸ਼ਾਸਨ ਵਲੋਂ ਜਾਰੀ ਕੋਵਿਡ-19 ਕੋਰੋਨਾ ਮਹਾਮਾਰੀ ਸਬੰਧੀ ਹਦਾਇਤਾਂ ਦਾ ਖਾਸ ਤੌਰ ਤੇ ਖਿਆਲ ਰੱਖਦੇ ਹੋਏ ਸੇਵਾਦਾਰਾਂ ਵਲੋਂ ਚਾਹ ਪਕੌੜਿਆਂ ਅਤੇ ਲੰਗਰ ਦੀ ਸੇਵਾ ਅਤੁੱਟ ਵਰਤਾਈ ਗਈ। ਇਸ ਮੌਕੇ ਬਲਵੀਰ ਸਿੰਘ, ਗੁਰਨਾਮ ਸਿੰਘ, ਰੇਸ਼ਮ ਸਿੰਘ, ਮਲਕੀਤ ਸਿੰਘ, ਮਲਜਿੰਦਰ ਸਿੰਘ, ਸਤਵਿੰਦਰ ਸਿੰਘ, ਰਣਜੀਤ ਸਿੰਘ, ਨਛੱਤਰ ਸਿੰਘ, ਬਲਦੇਵ ਸਿੰਘ, ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਤਿੰਦਰ ਸਿੰਘ, ਦਲਵਿੰਦਰ ਸਿੰਘ, ਸਰਬਜੀਤ ਸਿੰਘ, ਸੰਤੋਖ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਢੰਡਵਾਲ ਪਰਿਵਾਰ ਹਾਜਰ ਸਨ।