ਜਲੰਧਰ (ਅਮਰਜੀਤ ਸਿੰਘ)- ਮਨੁੱਖੀ ਅਧਿਕਾਰ ਮੰਚ ਵੱਲੋਂ ਜ਼ਿਲ੍ਹਾ ਮੋਹਾਲੀ ਅਤੇ ਚੰਡੀਗੜ੍ਹ ਦੀ ਸਾਂਝੀ ਮੀਟਿੰਗ ਮੈਡਮ ਸੀਮਾ ਨਾਗਪਾਲ ਪ੍ਰਧਾਨ ਇਸਤਰੀ ਵਿੰਗ ਚੰਡੀਗੜ੍ਹ ਅਤੇ ਪਰਵਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ ਮੋਹਾਲੀ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਸੁਰਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ ਅਤੇ ਕੌਮੀ ਚੇਅਰਪਰਸਨ ਇਸਤਰੀ ਵਿੰਗ ਬੀਬੀ ਪ੍ਰਿਤਪਾਲ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਦੇ ਵਿੱਚ 2003 ਤੋਂ ਲੋਕ ਭਲਾਈ ਦੇ ਕੰਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਪਾਉਣ ਵਾਲੇ ਬਲਵੰਤ ਸਿੰਘ ਨੂੰ ਪਦਉੱਨਤ ਕਰਕੇ ਕੌਮੀ ਚੇਅਰਮੈਨ ਐਨ ਆਰ ਆਈ ਵਿੰਗ, ਰਿੱਚਾ ਦੀਕਸ਼ਤ ਨੂੰ ਉਪ ਪ੍ਰਧਾਨ ਇਸਤਰੀ ਵਿੰਗ ਚੰਡੀਗੜ੍ਹ ਲਗਾ ਕੇ ਸਨਾਖਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਵੱਲੋਂ ਕੀਤੇ ਗਏ ਕੰਮਾਂ ਦਾ ਜਾਇਜ਼ਾ ਲਿਆ ਅਤੇ ਅੱਗੇ ਸਮਾਜਿਕ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰਨ ਲਈ ਵਿਉਂਤਬੰਦੀ ਕੀਤੀ ਗਈ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਜਲਦੀ ਹੀ ਚੰਡੀਗੜ੍ਹ ਯੂ.ਟੀ ਦੇ ਪ੍ਰਧਾਨ ਅਤੇ ਚੇਅਰਮੈਨ ਦੀ ਨਵੀਂ ਤਾਜਪੋਸ਼ੀ ਕੀਤੀ ਜਾ ਰਹੀ ਹੈ। ਕਿਉਂਕਿ ਸਮਾਜ ਵਿਚ ਫੈਲੀਆਂ ਸਮਾਜਿਕ, ਧਾਰਮਿਕ, ਰਾਜਨੀਤਕ, ਅਤੇ ਵਿਦਿਅਕ ਕੁਰੀਤੀਆਂ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨੀ ਪਵੇਗੀ। ਹੋਰਨਾਂ ਤੋਂ ਇਲਾਵਾ ਸਤਵੀਰ ਸਿੰਘ ਰੂਪਰਾਏ ਸੈਕਟਰੀ, ਹਰਪ੍ਰੀਤ ਸਿੰਘ ਬਲੌਂਗੀ, ਬਲਜੀਤ ਸਿੰਘ ਚੇਅਰਮੈਨ, ਲਵਪ੍ਰੀਤ ਸਿੰਘ ਉਪ ਪ੍ਰਧਾਨ ਯੂਥ ਵਿੰਗ ਅਤੇ ਵਰਿੰਦਰ ਕੁਮਾਰ ਸ਼ਰਮਾ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।