ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜ਼ੀ.ਟੀ ਰੋਡ ਚਹੇੜੂ ਵਿੱਖੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਉ ਅੰਬੇਡਕਰ ਜੀ ਦੇ 130ਵੇਂ ਜਨਮ ਦਿਵਸ ਨੂੰ ਸਮਰਪਿੱਤ ਮਹਾਨ ਸਮਾਗਮ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 13 ਅਪੈ੍ਰਲ ਦਿਨ ਮੰਗਲਵਾਰ ਨੂੰ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਛੱਤਰ ਛਾਇਆ ਹੇਠ ਅਤੇ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦੀ ਵਿਸ਼ੇਸ਼ ਦੇਖਰੇਖ ਵਿੱਚ ਕਰਵਾਏ ਜਾ ਰਹੇ ਹਨ। ਸੈਕਟਰੀ ਕਮਲਜੀਤ ਖੋਥੜਾਂ ਨੇ ਜਾਣਕਾਰੀ ਦਿੰਦੇ ਦਸਿਆ ਕਿ ਇਹ ਸਮਾਗਮ ਕੋਵਿੱਡ19 ਦੇ ਮੱਧੇਨਜ਼ਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਰਵਾਏ ਜਾ ਰਹੇ ਹਨ। ਜਿਨ੍ਹਾਂ ਦੇ ਸਬੰਧ ਵਿੱਚ 13 ਅਪ੍ਰੈਲ ਨੂੰ ਪਹਿਲਾ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦ ਜਾਪਾਂ ਦੇ ਭੋਗ ਪਾਏ ਜਾਣਗੇ। ਉਪਰੰਤ ਖੁੱਲੇ ਪੰਡਾਲ ਸਜਾਏ ਜਾਣਗੇ। ਜਿਸ ਵਿੱਚ ਪੰਥ ਪ੍ਰਸਿੱਧ ਢਾਡੀ ਸ਼ਾਨ-ਏ-ਖਾਲਸਾ ਲੁਧਿਆਣਾ ਅਤੇ ਮਿਸ਼ਨਰੀ ਕਲਾਕਾਰ ਜੋਗਿੰਦਰ ਦੁਖੀਆ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਦਾ ਗਾਇਨ ਕਰਕੇ ਨਿਹਾਲ ਕਰਨਗੇ। ਸੰਤ ਬਾਬਾ ਕ੍ਰਿਸ਼ਨ ਨਾਥ ਜੀ ਨੇ ਜਿਥੇ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੰਮਹੁੰਮਾਂ ਕੇ ਪੱਜਣ ਦੀ ਅਪੀਲ ਕੀਤੀ ਹੈ ਉਥੇ ਉਨ੍ਹਾਂ ਸਮਾਗਮ ਦੋਰਾਨ ਸਮਾਜਿਕ ਦੂਰੀ ਦਾ ਖਿਆਲ ਰੱਖਣ ਅਤੇ ਮਾਸਕ ਪਾਉਣ ਦੀ ਵੀ ਅਪੀਲ ਕੀਤੀ ਹੈ।