ਉਚੇਰੀ ਵਿਦਿਆ ਹਾਸਲ ਕਰਕੇ ਨਸ਼ਿਆਂ ਦਾ ਤਿਆਗ ਕਰਕੇ ਬਾਬਾ ਸਾਹਿਬ ਜੀ ਦੇ ਸਕੰਲਪ ਨੂੰ ਪੂਰਾ ਕਰੋ- ਸੰਤ ਕ੍ਰਿਸ਼ਨ ਨਾਥ ਜੀ
ਡੇਰਾ ਚਹੇੜੂ ਵਿਖੇ ਬਾਬਾ ਸਾਹਿਬ ਡਾ. ਭੀਮ ਰਾਉ ਅੰਬੇਡਕਰ ਜੀ ਦਾ 130ਵਾਂ ਜਨਮ ਦਿਵਸ ਅਤੇ ਵੈਸਾਖ ਦੀ ਸ਼ੰਗਰਾਂਦ ਦਾ ਦਿਹਾੜਾ ਮਨਾਇਆ
ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜ਼ੀ.ਟੀ ਰੋਡ ਚਹੇੜੂ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਉ ਅੰਬੇਡਕਰ ਜੀ ਦਾ 130ਵਾਂ ਜਨਮ ਦਿਵਸ, ਖਾਲਸਾ ਪੰਥ ਦਾ ਸਾਜਨਾਂ ਦਿਵਸ ਵੈਸਾਖ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਅਤੇ ਗੰਗਾ ਘਾਟ ਉਤੇ ਪੱਥਰ ਤਰਾਏ ਦਿਵਸ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਛੱਤਰ ਛਾਇਆ ਹੇਠ ਅਤੇ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦੀ ਵਿਸ਼ੇਸ਼ ਦੇਖਰੇਖ ਹੇਠ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਜਿਸਦੇ ਸਬੰਧ ਵਿੱਚ ਪਹਿਲਾ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਲਗਾਤਾਰ ਚੱਲ ਰਹੇ ਜਾਪਾਂ ਦੇ ਭੋਗ ਪਾਏ ਗਏ। ਉਪਰੰਤ ਖੁੱਲੇ ਪੰਡਾਲ ਸਜਾਏ ਗਏ, ਜਿਸ ਵਿੱਚ ਰਾਗੀ ਭਾਈ ਮੰਗਤ ਰਾਮ ਮਹਿਮੀ ਦਕੋਹੇ ਵਾਲੇ, ਰਾਗੀ ਭਾਈ ਪ੍ਰਵੀਨ ਕੁਮਾਰ ਡੇਰਾ ਚਹੇੜੂ, ਰਾਗੀ ਭਾਈ ਹਰਵਿੰਦਰ ਸਿੰਘ ਜਲੰਧਰ ਵਾਲੇ, ਪੰਥ ਪ੍ਰਸਿੱਧ ਢਾਡੀ ਸ਼ਾਨ-ਏ-ਖਾਲਸਾ ਲੁਧਿਆਣਾ ਅਤੇ ਮਿਸ਼ਨਰੀ ਕਲਾਕਾਰ ਜੋਗਿੰਦਰ ਦੁੱਖੀਆ ਵਲੋਂ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਦਾ ਸ਼ਬਦ ਕੀਰਤਨ ਗਾਇਨ ਕਰਕੇ ਅਤੇ ਮਿਸ਼ਨਰੀ ਗੀਤਾਂ ਰਾਹੀ ਨਿਹਾਲ ਕੀਤਾ। ਇਸ ਸਮਾਗਮ ਦੌਰਾਨ ਜੁੱੜੀਆਂ ਸੰਗਤਾਂ ਨੂੰ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਨੇ ਸੰਬੋਧਨ ਕਰਦੇ ਹੋਏ ਜਿਥੇ ਬਾਬਾ ਸਾਹਿਬ ਡਾ. ਭੀਮ ਰਾਉ ਅੰਬੇਡਕਰ ਜੀ ਦੇ ਜਨਮ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਉੱਥੇ ਸੰਗਤਾਂ ਨੂੰ ਵੈਸਾਖ ਮਹੀਨੇ ਦੀ ਵਿਆਖਿਆ ਕਰਕੇ ਨਿਹਾਲ ਕੀਤਾ। ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦੇ ਕਿਹਾ ਬਾਬਾ ਸਾਹਿਬ ਜੀ ਦੇ ਦਰਸਾਏ ਮਾਰਗ ਤੇ ਚੱਲਦੇ ਹੋਏ ਸਾਨੂੰ ਸਾਰਿਆਂ ਆਪਣੇ ਬਚਿਆਂ ਸਿਖਿਆ ਪ੍ਰਦਾਨ ਕਰਵਾਉਣ ਲਈ ਅੱਗੇ ਹੋ ਕੇ ਉਨ੍ਹਾਂ ਦਾ ਹਰ ਪੱਖੋਂ ਸਾਥ ਦੇਣਾਂ ਚਾਹੀਦਾ ਹੈ। ਇਸ ਮੌਕੇ ਡੇਰੇ ਦੇ ਸੇਵਾਦਾਰ ਸ਼੍ਰੀ ਧਰਮਪਾਲ ਕਲੇਰ ਅਤੇ ਬੀਬੀ ਕੁਲਵਿੰਦਰ ਕੌਰ ਦੇ ਸਮੂਹ ਪਰਿਵਾਰ ਵਲੋਂ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦਾ ਗੋਲਡ ਮੈਡਲ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਸੈਕਟਰੀ ਕਰਮਜੀਤ ਖੋਥੜਾਂ ਨੇ ਬਾਖੂਬੀ ਨਿਭਾਈ। ਇਸ ਸਮਾਗਮ ਮੌਕੇ ਡੇਰਾ ਚਹੇੜੂ ਦੀਆਂ ਸਮੂਹ ਸੰਗਤਾਂ ਹਾਜ਼ਰ ਸਨ।