ਜਲੰਧਰ (ਅਮਰਜੀਤ ਸਿੰਘ)- ਮਨੁੱਖੀ ਅਧਿਕਾਰ ਮੰਚ ਦੀ ਇਕ ਅਹਿਮ ਮੀਟਿੰਗ ਐਂਟੀ ਕਰਾਇਮ ਸੈਲ ਦੇ ਜ਼ਿਲ੍ਹਾ ਚੇਅਰਮੈਨ ਗੁਰਜੀਤ ਪਾਲ ਸਿੰਘ ਰਾਜੂ ਲੰਬੀ ਦੇ ਗ੍ਰਿਹਿ ਪਟਿਆਲਾ ਵਿਖੇ ਕੀਤੀ ਗਈ। ਜਿਸ ਵਿਚ ਆਕਸੀਜਨ ਦੀ ਘਾਟ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਸੰਸਥਾ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਵਿਚਾਰਾਂ ਕੀਤੀਆਂ ਗਈਆਂ ਵਿਸ਼ੇਸ਼ ਤੌਰ ਪਹੁੰਚੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਨੇ ਬੋਲਦਿਆਂ ਕਿਹਾ ਕਿ ਦਰਖ਼ਤਾਂ ਨੂੰ ਪਿਆਰ ਕਰਨ ਜਗਾਂ ਤੇ ਕਰੋੜਾਂ ਦੀ ਗਿਣਤੀ ਵਿਚ ਦਰਖ਼ਤਾਂ ਨੂੰ ਨਸ਼ਟ ਕੀਤਾ ਗਿਆ ਹੈ ਜਿਸ ਨਾਲ ਧਰਤੀ ਤੇ ਆਕਸੀਜਨ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਹੈ । ਮਨੁੱਖੀ ਅਧਿਕਾਰ ਮੰਚ ਵੱਲੋਂ ਸਮੇਂ ਸਮੇਂ ਤੇ ਪਿੰਡਾਂ , ਕਸਬਿਆਂ ਅਤੇ ਸ਼ਹਿਰਾਂ ਵਿਚ ਜਿਥੇ ਵੀ ਬੂਟਾ ਲਾਇਆ ਜਾ ਸਕਦਾ ਹੋਵੇ ਟੀਮ ਨੂੰ ਨਾਲ ਲੈਕੇ ਲਗਾਉਂਦੇ ਆ ਰਹੇ ਹਾਂ। ਪਿਛਲੇ ਸਮੇਂ ਦੌਰਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਬੂਟਿਆਂ ਦਾ ਲੰਗਰ ਲਾ ਕੇ ਲੋਕਾਂ ਨੂੰ ਫ਼ਲ ਦਾਰ,ਛਾਂ ਦਾਰ, ਫੁੱਲ ਦਾਰ ਅਤੇ ਮੈਡੀਕੇਟਡ ਬੂਟੇ ਵੱਡੀ ਗਿਣਤੀ ਵੰਡੇ ਗਏ ਸੀ। ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਆਕਸੀਜਨ ਦੀ ਪੂਰਤੀ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜ਼ੋ ਅਸੀਂ ਹਰ ਕਿਸਮ ਦੀ ਆਫ਼ਤ ਦਾ ਸਾਹਮਣਾ ਕਰਨ ਲਈ ਮਜ਼ਬੂਤ ਹੋ ਸਕੀਏ। ਉਨ੍ਹਾਂ ਘਰਾਂ ਵਿਚ ਗਮਲਿਆਂ ਵਿਚ ਵੀ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਡਾਕਟਰ ਸਤਨਾਮ ਸਿੰਘ ਜਨਰਲ ਸਕੱਤਰ ਪੰਜਾਬ, ਬਲਵਿੰਦਰ ਸਿੰਘ, ਕਰਨੈਲ ਸਿੰਘ, ਅਤੇ ਰਣਧੀਰ ਸਿੰਘ ਮੈਂਬਰ ਬਲਾਕ ਸੰਮਤੀ ਪਟਿਆਲਾ ਵੀ ਵਿਸ਼ੇਸ਼ ਚਰਚਾ ਵਿਚ ਸ਼ਾਮਿਲ ਹੋਏ।