Gurdaspur

ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ੍ਹੇ ਵਿਚ ਅਗਲੇ ਹੁਕਮਾਂ ਤੱਕ ਕਰਫ਼ਿਊ ਲਾਗੂ ਰਹੇਗਾ-ਡਿਪਟੀ ਕਮਿਸ਼ਨਰ

????????????????????????????????????

ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ੍ਹੇ ਵਿਚ ਅਗਲੇ ਹੁਕਮਾਂ ਤੱਕ ਕਰਫ਼ਿਊ ਲਾਗੂ ਰਹੇਗਾ-ਡਿਪਟੀ ਕਮਿਸ਼ਨਰ
ਪਠਾਨਕੋਟ/ਗੁਰਦਾਸਪੁਰ, 23 ਮਾਰਚ (ਗੁਲਸ਼ਨ ਕੁਮਾਰ) -ਕੋਵਿਡ-19 (ਕਰੋਨਾ ਵਾਈਰਸ) ਦੇ ਪ੍ਰਭਾਵ ਨੂੰ ਰੋਕਣ ਅਤੇ ਇਸਦੀ ਲੜੀ ਨੂੰ ਤੋੜਨ ਲਈ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰ: ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਫ਼ੌਜਦਾਰੀ ਜ਼ਾਬਤਾ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਅਗਲੇ ਹੁਕਮਾਂ ਤੱਕ ਕਰਫ਼ਿਊ ਲਾਗੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਈਰਸ ਦੇ ਪ੍ਰਭਾਵ ਨੂੰ ਆਮ ਲੋਕਾਂ ਵਿੱਚ ਫੈਲਣ ਤੋ ਰੋਕਣ ਲਈ ਇਹ ਹੁਕਮ ਲੋਕ ਹਿੱਤ ਲਈ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਰਫ਼ਿਊ ਨੂੰ ਪ੍ਰਭਾਵਿਤ ਢੰਗ ਨਾਲ ਲਾਗੂ ਕਰਨ ਅਤੇ ਲਾਅ ਐਂਡ ਆਰਡਰ ਨੂੰ ਮਨਟੇਨ ਕਰਨ ਲਈ ਜ਼ਿਲ੍ਹੇ ਵਿਚ ਵੱਖ ਵੱਖ ਖੇਤਰਾਂ ਲਈ ਟੀਮਾਂ ਬਣਾਈਆਂ ਗਈਆਂ ਹਨ ਅਤੇ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਗਿਆ ਹੈ। ਇਹ ਅਧਿਕਾਰੀ ਜ਼ਿਲ੍ਹੇ ਵਿਚ ਪੂਰੀ ਸਥਿਤੀ ਨੂੰ ਮਾਨੀਟਰ ਕਰਨਗੇ ਅਤੇ ਸਮੇਂ ਸਮੇਂ ਸਿਰ ਰਿਪੋਰਟ ਡਿਪਟੀ ਕਮਿਸ਼ਨਰ ਨੂੰ ਭੇਜਣਗੇ।ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਿਹਤ ਲਈ ਚੁੱਕੇ ਜਾ ਰਹੇ ਕਦਮਾਂ ਦੀ ਲੋਕ ਅਨੁਸਾਸਨ ਵਿੱਚ ਰਹਿ ਕੇ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਕਰਫਿਓ ਦੋਰਾਨ ਲੋਕਾਂ ਦੀ ਆਵਾਜਾਈ ਬੰਦ ਕੀਤੀ ਗਈ ਹੈ, ਇਹ ਫੈਂਸਲਾ ਤੁਹਾਡੀ ਸਿਹਤ ਤੁਹਾਡੇ ਪਰਿਵਾਰ ਦੀ ਸਿਹਤ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ। ਇਸ ਦੇ ਨਾਲ ਨਾਲ ਕਿਹੜੀਆਂ ਚੀਜਾਂ ਲੋਕਾਂ ਨੂੰ ਮੂਹੇਈਆਂ ਕਰਵਾਉਂਣੀਆਂ ਹਨ ਉਨ੍ਹਾਂ ਤੇ ਵੀ ਕਾਰਜ ਕੀਤਾ ਜਾ ਰਿਹਾ ਹੈ। ਨਿਰਧਾਰਤ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਚਰਚਾ ਕਰਨ ਤੋਂ ਬਾਅਦ ਲੋਕਾਂ ਲਈ ਜਰੂਰੀ ਵਸਤੂਆਂ ਆਦਿ ਦੀ ਵਿਵਸਥਾ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਈਰਸ ਸਬੰਧੀ ਸਹਾਇਤਾ ਲਈ ਟੋਲ ਫ੍ਰੀ ਨੰਬਰ 104 ਅਤੇ ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਵਿੱਚ ਤਿੰਨ ਤਰ੍ਹਾ ਦੇ ਕੰਟਰੋਲ ਰੂਮ ਬਣਾਏ ਗਏ ਹਨ ਜਿਨ੍ਹਾਂ ਵਿਚ ਪੁਲਿਸ ਕੰਟਰੋਲ ਰੂਮ ਨੰਬਰ 0186 2346073 ਹੈ ਅਤੇ ਕਿਸੇ ਤਰ੍ਹਾਂ ਦੀ ਪੁਲਿਸ ਸਹਾਇਤਾ ਲਈ ਇਸ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ, ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸਾਸਨ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਿਵਲ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜਿਸ ਦਾ ਨੰਬਰ 1800-180-3361 ਹੈ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਹੈ ਤਾਂ ਇਸ ਨੰਬਰ ਤੇ ਦੱਸਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਮੈਡੀਕਲ ਕੰਟਰੋਲ ਰੂਮ ਸਿਵਲ ਹਸਪਤਾਲ ਪਠਾਨਕੋਟ ਵਿਖੇ ਸਥਾਪਤ ਕੀਤਾ ਗਿਆ ਹੈ ਜਿਸ ਦਾ ਨੰਬਰ 18001803360 ਹੈ ਕਿਸੇ ਤਰ੍ਹਾਂ ਦੀ ਮੈਡੀਕਲ ਸੁਵਿਧਾ ਲਈ ਇਸ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।

Tags