ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਧੀਨ ਲਾਭਪਾਤਰੀਆਂ ਨੂੰ ਕੀਤੀ ਜਾ ਰਹੀ ਅਨਾਜ ਦੀ ਵੰਡ ਪਠਾਨਕੋਟ, 25 ਮਈ (ਗੁਲਸ਼ਨ ਕੁਮਾਰ)- ਜਿਲ੍ਹਾ ਪਠਾਨਕੋਟ ਵਿੱਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਧੀਨ ਵੱਖ ਵੱਖ ਪਿੰਡਾਂ ਵਿੱਚ ਸਥਿਤ ਰਾਸਨ ਡਿਪੂਆਂ ਤੇ ਲਾਭਪਾਤਰੀਆਂ ਨੂੰ ਕਣਕ ਅਤੇ ਦਾਲ ਦੇਣ ਦੀ ਪ੍ਰੀਕਿਆ ਪਿਛਲੇ ਦਿਨ੍ਹਾਂ ਤੋਂ ਸੁਰੂ ਕੀਤੀ ਹੋਈ ਹੈ ਜਿਸ ਅਧੀਨ ਅੱਜ ਵੀ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਪਿੰਡਾਂ ਵਿੱਚ ਲਾਭਪਾਤਰੀਆਂ ਨੂੰ ਪ੍ਰਤੀ ਵਿਅਕਤੀ ਤਿੰਨ ਮਹੀਨੇ ਦੇ ਹਿਸਾਬ ਨਾਲ 15 ਕਿਲੋ ਕਣਕ ਅਤੇ ਪ੍ਰਤੀ ਸਮਾਰਟ ਕਾਰਡ ਹੋਲਡਰ ਨੂੰ ਤਿੰਨ ਕਿਲੋਂ ਚਨੇ ਦੀ ਦਾਲ ਵੰਡੀ ਗਈ ਹੈ। ਇਹ ਪ੍ਰਗਟਾਵਾ ਸ੍ਰੀ ਸੁਖਵਿੰਦਰ ਸਿੰਘ ਜਿਲ੍ਹਾ ਖੁਰਾਕ ਤੇ ਸਪਲਾਈ ਕੰਨਟਰੋਲਰ ਪਠਾਨਕੋਟ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਜਿਲ੍ਹਾ ਪਠਾਨਕੋਟ ਦੇ ਪਿੰਡ ਹਾੜਾ, ਕਥਲੋਰ ਅਤੇ ਫਿਰੋਜਪੁਰ ਕਲ੍ਹਾ ਵਿੱਚ ਲਾਭਪਾਤਰੀਆਂ ਨੂੰ ਕਣਕ ਅਤੇ ਦਾਲ ਵੰਡੀ ਗਈ ਹੈ।ਪਿੰਡ ਹਾੜਾ ਦੀ ਸਰਪੰਚ ਪਲਵੀ ਠਾਕੁਰ ਦੀ ਨਿਗਰਾਨੀ ਵਿੱਚ 80 ਸਮਾਰਟ ਕਾਰਡ ਹੋਲਡਰਾਂ ਨੂੰ ਪ੍ਰਤੀ ਵਿਅਕਤੀ ਤਿੰਨ ਮਹੀਨੇ ਦੀ 15-15 ਕਿਲੋ ਕਣਕ ਦੀ ਵੰਡ ਕੀਤੀ ਗਈ ਅਤੇ ਪ੍ਰਤੀ ਕਾਰਡ ਹੋਲਡਰ ਨੂੰ ਤਿੰਨ ਮਹੀਨੇ ਦੀ ਤਿੰਨ ਤਿੰਨ ਕਿਲੋ ਚਨੇ ਦੀ ਦਾਲ ਦੀ ਵੰਡ ਕੀਤੀ ਗਈ। ਇਸੇ ਹੀ ਤਰ੍ਹਾਂ ਪਿੰਡ ਫਿਰੋਜਪੁਰ ਕਲ੍ਹਾ ਵਿੱਚ 250 ਸਮਾਰਟ ਕਾਰਡ ਹੋਲਡਰਾਂ ਨੂੰ ਕਣਕ ਅਤੇ ਚਨੇ ਦੀ ਦਾਲ ਦੀ ਵੰਡ ਕੀਤੀ ਗਈ । ਪਿੰਡ ਫਿਰੋਜਪੁਰ ਕਲ੍ਹਾਂ ਦੀ ਸਰਪੰਚ ਸੁਸਮਾ ਦੇਵੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਯੋਜਨਾ ਅਧੀਨ ਹਰੇਕ ਲਾਭਪਾਤਰੀਆਂ ਨੂੰ ਉਨ੍ਹਾਂ ਦੀ ਨਿਰਧਾਰਤ ਰਾਸ਼ਨ ਦੀ ਵੰਡ ਕੀਤੀ ਗਈ ਹੈ।ਇਸੇ ਹੀ ਤਰ੍ਹਾਂ ਪਿੰਡ ਕਥਲੋਰ ਦੇ ਸਰਪੰਚ ਸ. ਜਗਮੋਹਣ ਸਿੰਘ ਅਤੇ ਜੀ.ਓ.ਜੀ. ਸ੍ਰੀ ਕਿਸੋਰ ਕੁਮਾਰ ਅਤੇ ਸ੍ਰੀ ਜੋਗਿੰਦਰ ਸਿੰਘ ਦੀ ਨਿਗਰਾਨੀ ਵਿੱਚ ਵੀ 80 ਸਮਾਰਟ ਕਾਰਡ ਹੋਲਡਰ ਪਰਿਵਾਰਾਂ ਨੂੰ ਕਣਕ ਅਤੇ ਦਾਲ ਦੀ ਵੰਡ ਕੀਤੀ ਗਈ। ਇਸ ਮੋਕੇ ਤੇ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਵੀ ਪਹੁੰਚੇ। ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਅਸੀਂ ਸਾਰੇ ਇਸ ਸਥਿਤੀ ਵਿੱਚੋਂ ਲੰਗ ਰਹੇ ਹਾਂ ਕਿ ਕੋਵਿਡ-19 ਕਰੋਨਾ ਵਾਈਰਸ ਨੇ ਹਰੇਕ ਵਿਅਕਤੀ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਨਾਲ ਲੋਕਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ। ਜਿਸ ਅਧੀਨ ਲੋਕਾਂ ਨੂੰ ਕਣਕ ਅਤੇ ਦਾਲ ਦੀ ਵੰਡ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਵੀ ਜਿਮ੍ਹੇਦਾਰੀ ਬਣਦੀ ਹੈ ਕਿ ਅਸੀਂ ਸਿਹਤ ਵਿਭਾਗ ਅਤੇ ਜਿਲ੍ਹਾ ਪ੍ਰਸਾਸਨ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰੀਏ ਅਤੇ ਕਰੋਨਾ ਵਾਈਰਸ ਦੀ ਲੜ੍ਹੀ ਨੂੰ ਤੋੜਨ ਲਈ ਆਪਣਾ ਸਹਿਯੋਗ ਦੇਈਏ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਕੂਝ ਪਿੰਡਾਂ ਵਿੱਚ ਦੋਰਾ ਕੀਤਾ ਗਿਆ ਹੈ ਅਤੇ ਉਨ੍ਹਾਂ ਦੇਖਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹੀ ਹਰੇਕ ਪਿੰਡ ਵਿੱਚ ਰਾਸ਼ਨ ਦੀ ਵੰਡ ਕਰਦਿਆਂ ਸੋਸਲ ਡਿਸਟੈਂਸ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਾਸਕ ਜਰੂਰ ਪਾਉਂਣ, ਸੈਨੇਟਾਈਰ ਜਾਂ ਸਾਬੁਣ ਦਾ ਪ੍ਰਯੋਗ ਹੱਥਾਂ ਨੂੰ ਸਾਫ ਕਰਨ ਲਈ ਜਰੂਰ ਕਰਨ ਅਤੇ ਸੋਸਲ ਡਿਸਟੈਂਸ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਹਰੇਕ ਰਾਸ਼ਨ ਡੀਪੂ ਤੇ ਜੀ.ਓ.ਜੀ. ਦੀ ਨਿਗਰਾਨੀ ਵਿੱਚ ਰਾਸ਼ਨ ਦੀ ਵੰਡ ਕੀਤੀ ਜਾ ਰਹੀ ਹੈ ਤਾਂ ਜੋ ਹਰੇਕ ਲਾਭਪਾਤਰੀ ਤੱਕ ਉਨ੍ਹਾਂ ਦਾ ਬਣਦਾ ਹੱਕ ਪਹੁੰਚ ਸਕੇ।

"/>
Gurdaspur

ਜਿਲ੍ਹਾ ਪਠਾਨਕੋਟ ਦੇ ਤਿੰਨ ਪਿੰਡਾਂ ਦੇ 410 ਸਮਾਰਟ ਕਾਰਡ ਹੋਲਡਰਾਂ ਵਿੱਚ ਕੀਤੀ ਕਣਕ ਅਤੇ ਦਾਲ ਦੀ ਵੰਡ

ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਧੀਨ ਲਾਭਪਾਤਰੀਆਂ ਨੂੰ ਕੀਤੀ ਜਾ ਰਹੀ ਅਨਾਜ ਦੀ ਵੰਡ
ਪਠਾਨਕੋਟ, 25 ਮਈ (ਗੁਲਸ਼ਨ ਕੁਮਾਰ)- ਜਿਲ੍ਹਾ ਪਠਾਨਕੋਟ ਵਿੱਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਅਧੀਨ ਵੱਖ ਵੱਖ ਪਿੰਡਾਂ ਵਿੱਚ ਸਥਿਤ ਰਾਸਨ ਡਿਪੂਆਂ ਤੇ ਲਾਭਪਾਤਰੀਆਂ ਨੂੰ ਕਣਕ ਅਤੇ ਦਾਲ ਦੇਣ ਦੀ ਪ੍ਰੀਕਿਆ ਪਿਛਲੇ ਦਿਨ੍ਹਾਂ ਤੋਂ ਸੁਰੂ ਕੀਤੀ ਹੋਈ ਹੈ ਜਿਸ ਅਧੀਨ ਅੱਜ ਵੀ ਜਿਲ੍ਹਾ ਪਠਾਨਕੋਟ ਦੇ ਵੱਖ ਵੱਖ ਪਿੰਡਾਂ ਵਿੱਚ ਲਾਭਪਾਤਰੀਆਂ ਨੂੰ ਪ੍ਰਤੀ ਵਿਅਕਤੀ ਤਿੰਨ ਮਹੀਨੇ ਦੇ ਹਿਸਾਬ ਨਾਲ 15 ਕਿਲੋ ਕਣਕ ਅਤੇ ਪ੍ਰਤੀ ਸਮਾਰਟ ਕਾਰਡ ਹੋਲਡਰ ਨੂੰ ਤਿੰਨ ਕਿਲੋਂ ਚਨੇ ਦੀ ਦਾਲ ਵੰਡੀ ਗਈ ਹੈ। ਇਹ ਪ੍ਰਗਟਾਵਾ ਸ੍ਰੀ ਸੁਖਵਿੰਦਰ ਸਿੰਘ ਜਿਲ੍ਹਾ ਖੁਰਾਕ ਤੇ ਸਪਲਾਈ ਕੰਨਟਰੋਲਰ ਪਠਾਨਕੋਟ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਜਿਲ੍ਹਾ ਪਠਾਨਕੋਟ ਦੇ ਪਿੰਡ ਹਾੜਾ, ਕਥਲੋਰ ਅਤੇ ਫਿਰੋਜਪੁਰ ਕਲ੍ਹਾ ਵਿੱਚ ਲਾਭਪਾਤਰੀਆਂ ਨੂੰ ਕਣਕ ਅਤੇ ਦਾਲ ਵੰਡੀ ਗਈ ਹੈ।ਪਿੰਡ ਹਾੜਾ ਦੀ ਸਰਪੰਚ ਪਲਵੀ ਠਾਕੁਰ ਦੀ ਨਿਗਰਾਨੀ ਵਿੱਚ 80 ਸਮਾਰਟ ਕਾਰਡ ਹੋਲਡਰਾਂ ਨੂੰ ਪ੍ਰਤੀ ਵਿਅਕਤੀ ਤਿੰਨ ਮਹੀਨੇ ਦੀ 15-15 ਕਿਲੋ ਕਣਕ ਦੀ ਵੰਡ ਕੀਤੀ ਗਈ ਅਤੇ ਪ੍ਰਤੀ ਕਾਰਡ ਹੋਲਡਰ ਨੂੰ ਤਿੰਨ ਮਹੀਨੇ ਦੀ ਤਿੰਨ ਤਿੰਨ ਕਿਲੋ ਚਨੇ ਦੀ ਦਾਲ ਦੀ ਵੰਡ ਕੀਤੀ ਗਈ। ਇਸੇ ਹੀ ਤਰ੍ਹਾਂ ਪਿੰਡ ਫਿਰੋਜਪੁਰ ਕਲ੍ਹਾ ਵਿੱਚ 250 ਸਮਾਰਟ ਕਾਰਡ ਹੋਲਡਰਾਂ ਨੂੰ ਕਣਕ ਅਤੇ ਚਨੇ ਦੀ ਦਾਲ ਦੀ ਵੰਡ ਕੀਤੀ ਗਈ । ਪਿੰਡ ਫਿਰੋਜਪੁਰ ਕਲ੍ਹਾਂ ਦੀ ਸਰਪੰਚ ਸੁਸਮਾ ਦੇਵੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਯੋਜਨਾ ਅਧੀਨ ਹਰੇਕ ਲਾਭਪਾਤਰੀਆਂ ਨੂੰ ਉਨ੍ਹਾਂ ਦੀ ਨਿਰਧਾਰਤ ਰਾਸ਼ਨ ਦੀ ਵੰਡ ਕੀਤੀ ਗਈ ਹੈ।ਇਸੇ ਹੀ ਤਰ੍ਹਾਂ ਪਿੰਡ ਕਥਲੋਰ ਦੇ ਸਰਪੰਚ ਸ. ਜਗਮੋਹਣ ਸਿੰਘ ਅਤੇ ਜੀ.ਓ.ਜੀ. ਸ੍ਰੀ ਕਿਸੋਰ ਕੁਮਾਰ ਅਤੇ ਸ੍ਰੀ ਜੋਗਿੰਦਰ ਸਿੰਘ ਦੀ ਨਿਗਰਾਨੀ ਵਿੱਚ ਵੀ 80 ਸਮਾਰਟ ਕਾਰਡ ਹੋਲਡਰ ਪਰਿਵਾਰਾਂ ਨੂੰ ਕਣਕ ਅਤੇ ਦਾਲ ਦੀ ਵੰਡ ਕੀਤੀ ਗਈ। ਇਸ ਮੋਕੇ ਤੇ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਵੀ ਪਹੁੰਚੇ। ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਅਸੀਂ ਸਾਰੇ ਇਸ ਸਥਿਤੀ ਵਿੱਚੋਂ ਲੰਗ ਰਹੇ ਹਾਂ ਕਿ ਕੋਵਿਡ-19 ਕਰੋਨਾ ਵਾਈਰਸ ਨੇ ਹਰੇਕ ਵਿਅਕਤੀ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਨਾਲ ਲੋਕਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ। ਜਿਸ ਅਧੀਨ ਲੋਕਾਂ ਨੂੰ ਕਣਕ ਅਤੇ ਦਾਲ ਦੀ ਵੰਡ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਵੀ ਜਿਮ੍ਹੇਦਾਰੀ ਬਣਦੀ ਹੈ ਕਿ ਅਸੀਂ ਸਿਹਤ ਵਿਭਾਗ ਅਤੇ ਜਿਲ੍ਹਾ ਪ੍ਰਸਾਸਨ ਦੀਆਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰੀਏ ਅਤੇ ਕਰੋਨਾ ਵਾਈਰਸ ਦੀ ਲੜ੍ਹੀ ਨੂੰ ਤੋੜਨ ਲਈ ਆਪਣਾ ਸਹਿਯੋਗ ਦੇਈਏ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਕੂਝ ਪਿੰਡਾਂ ਵਿੱਚ ਦੋਰਾ ਕੀਤਾ ਗਿਆ ਹੈ ਅਤੇ ਉਨ੍ਹਾਂ ਦੇਖਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਹੀ ਹਰੇਕ ਪਿੰਡ ਵਿੱਚ ਰਾਸ਼ਨ ਦੀ ਵੰਡ ਕਰਦਿਆਂ ਸੋਸਲ ਡਿਸਟੈਂਸ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਾਸਕ ਜਰੂਰ ਪਾਉਂਣ, ਸੈਨੇਟਾਈਰ ਜਾਂ ਸਾਬੁਣ ਦਾ ਪ੍ਰਯੋਗ ਹੱਥਾਂ ਨੂੰ ਸਾਫ ਕਰਨ ਲਈ ਜਰੂਰ ਕਰਨ ਅਤੇ ਸੋਸਲ ਡਿਸਟੈਂਸ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਹਰੇਕ ਰਾਸ਼ਨ ਡੀਪੂ ਤੇ ਜੀ.ਓ.ਜੀ. ਦੀ ਨਿਗਰਾਨੀ ਵਿੱਚ ਰਾਸ਼ਨ ਦੀ ਵੰਡ ਕੀਤੀ ਜਾ ਰਹੀ ਹੈ ਤਾਂ ਜੋ ਹਰੇਕ ਲਾਭਪਾਤਰੀ ਤੱਕ ਉਨ੍ਹਾਂ ਦਾ ਬਣਦਾ ਹੱਕ ਪਹੁੰਚ ਸਕੇ।

Tags