Gurdaspur

ਵਿਧਾਇਕ ਪਾਹੜਾ ਨੇ ਚੀਨ ਨਾਲ ਲੋਹਾ ਲੈਦਿਆਂ ਸ਼ਹੀਦ ਹੋਏ 20 ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਗੁਰਦਾਸਪੁਰ, 27 ਜੂਨ ( ਗੁਲਸ਼ਨ ਕੁਮਾਰ)- ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਨੇ ਬੀਤੀ ਦਿਨੀ ਲੱਦਾਖ ਦੀ ਗਲਵਾਨ ਵਾਦੀ ਵਿਚ ਚੀਨੀ ਸੈਨਾ ਨਾਲ ਹੋਏ ਟਕਰਾਅ ਵਿਚ ਸ਼ਹਾਦਤ ਦਾ ਜਾਮ ਪੀਣ ਵਾਲੇ 20 ਜਵਾਨਾਂ ਨੂੰ ਸਥਾਨਕ ਬੀਕਾਨੇਕ ਚੋਂਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਦਰਸ਼ਨ ਮਹਾਜਨ ਸੀਨੀਅਰ ਕਾਂਗਰਸੀ ਆਗੂ, ਗੁਰਵਿੰਦਰਲਾਲ ਸੈਕਟਰੀ ਦਫਤਰ ਜਿਲਾ ਕਾਂਗਰਸ ਕਮੇਟੀ ਆਦਿ ਮੋਜੂਦ ਸਨ।ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਵਿਧਾਇਕ ਪਾਹੜਾ ਨੇ ਕਿਹਾ ਕਿ ਸ਼ਹੀਦਾਂ ਦੀ ਬਦੋਲਤ ਹੀ ਅਸੀਂ ਸੁਰੱਖਿਅਤ ਹਾਂ, ਜਿਨਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨਾਂ ਕਿਹਾ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਸ਼ਹੀਦ ਹੋਏ ਚਾਰ ਜਵਾਨਾਂ ਦੇ ਪਰਿਵਾਰ ਵਾਲਿਆਂ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ, ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਰੁਪਏ,ਸਰਕਾਰ ਦੀ ਨੀਤੀ ਮੁਤਾਬਕ 12 ਲੱਖ ਰੁਪਏ ਦਾ ਮੁਆਵਜ਼ਾ (ਐਕਸ ਗਰੇਸ਼ੀਆਂ ਗਰਾਂਟ) ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਦੇਸ਼ ਦੀ ਖਾਤਰ ਕੁਰਬਾਨ ਹੋਣ ਵਾਲੇ ਮਹਾਨ ਸੂਰਬੀਰਾਂ ਅੱਗੇ ਸਾਡਾ ਸਿਰ ਝੁਕਦਾ ਹੈ ਅਤੇ ਸ਼ਹੀਦਾਂ ਦਾ ਨਾਂਅ ਰਹਿੰਦੀ ਦੁਨੀਆਂ ਤਕ ਅਮਰ ਰਹੇਗਾ।

Tags