ਗੁਰਦਾਸਪੁਰ 28 ਜੂਨ (ਗੁਲਸ਼ਨ ਕੁਮਾਰ)- ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਅਗਵਾਈ ਹੇਠ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਵਧੀਆ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕਰਨ ਲਈ ‘ਮਿਸ਼ਨ ਫਤਿਹ ਯੋਧਾ ’ਮੁਕਾਬਲਾ ਸ਼ੁਰੂ ਕੀਤਾ ਗਿਆ ਹੈ। ਇਸ ਮੁਕਾਬਲੇ ਵਿੱਚ ਕੋਈ ਵੀ ਵਿਅਕਤੀ ਭਾਗ ਲੈ ਸਕਦਾ ਹੈ।ਮਿਸ਼ਨ ਫ਼ਤਿਹ ਦੇ ਹਿੱਸੇ ਵੱਜੋਂ ਲਾਂਚ ਕੀਤੀ ਇਸ ਯੋਜਨਾਂ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਿਯਮਾਂ ਦੀ 4 ਹਫਤਿਆਂ ਲਈ ਰੋਜ਼ਾਨਾਂ ਸਖਤੀ ਨਾਲ ਪਾਲਣਾ ਕਰਨ ਵਾਲੇ ਵਿਅਕਤੀਆਂ ਨੂੰ ਬਰੌਨਜ ਸਰਟੀਫਕੇਟ ਅਤੇ ਇਕ ਟੀ-ਸ਼ਰਟ ਦਿੱਤੇ ਜਾਣਗੇ ਜਦੋਂ ਕਿ ਸਿਲਵਰ ਅਤੇ ਗੋਲਡ ਸਰਟੀਫਿਕੇਟ ਸਮੇਤ ਟੀ-ਸ਼ਰਟਾਂ ਉਨ੍ਹ੍ਹਾਂ ਵਿਅਕਤੀਆਂ ਨੂੰ ਦਿੱਤੇ ਜਾਣਗੇ ਜਿਨ੍ਹਾਂ ਵੱਲੋਂ ਮਾਸਕ ਪਹਿਨਣ, ਸਮਾਜਿਕ ਦੂਰੀ ਅਤੇ ਅਜਿਹੇ ਹੋਰ ਨੇਮਾਂ ਦੀ ਪਾਲਣਾ ਹਫਤੇ ਅਤੇ ਮਹੀਨੇ ਲਈ ¬ਕ੍ਰਮਵਾਰ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਸਾਰੇ ਸਰਟੀਫਿਕੇਟਾਂ ਉੱਪਰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਨਿੱਜੀ ਤੌਰ ’ਤੇ ਦਸਤਖਤ ਕੀਤੇ ਜਾਣਗੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਮਿਸ਼ਨ ਫ਼ਤਿਹ ਵਾਰੀਅਰਜ਼ ਦੇ ਟਾਈਟਲ ਮੁਕਾਬਲੇ ਲਈ ਰਜਿਸਟ੍ਰੇਸ਼ਨ ਕੋਵਾ ਐਪ ‘ਤੇ 17 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ। ‘ਮਿਸ਼ਨ ਫ਼ਤਿਹ ਯੋਧਾ’ ਮੁਕਾਬਲੇ ਵਿੱਚ ਭਾਗ ਲੈਣ ਲਈ ਸਭ ਤੋਂ ਪਹਿਲਾਂ ਆਪਣੇ ਮੋਬਾਇਲ ਫੋਨ ਉੱਪਰ ਕੋਵਾ ਐਪ (3OV1 1PP) ਡਾਊਨਲੋਡ ਕੀਤੀ ਜਾਵੇ ਅਤੇ ਫਿਰ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਨਾਲ ਜੁੜਨ ਅਤੇ ਕੋਵਾ ਐਪ ਮੁਕਾਬਲੇ ਲਈ ਆਪਣਾ ਨਾਮ ਰਜਿਸਟਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਵਿਡ ਇਹਤਿਆਤ ਵਰਤਦਿਆਂ ਤੁਹਾਡੇ ਵਲੋਂ ਰੋਜ਼ਾਨਾਂ ਕੋਵਾ ਐਪ ਉੱਪਰ ਅਪਲੋਡ ਕੀਤੀਆਂ ਤੁਹਾਡੀਆਂ ਗਤੀਵਿਧੀਆਂ ਦੇ ਅੰਕ ਜੁੜਨਗੇ। ਇਸਤੋਂ ਇਲਾਵਾ ਜੇਕਰ ਤੁਸੀਂ ਕਿਸੇ ਦੂਸਰੇ ਵਿਅਕਤੀ ਨੂੰ ਆਪਣੇ ਰੈਫ਼ਰਲ ਰਾਹੀਂ ਕੋਵਾ ਐਪ ਡਾਊਨਲੋਡ ਕਰਾ ਕੇ ਮਿਸ਼ਨ ਫ਼ਤਿਹ ਨਾਲ ਜੋੜਦੇ ਹੋ ਤਾਂ ਤੁਹਾਨੂੰ ਇਸਦੇ ਵਾਧੂ ਅੰਕ ਮਿਲਣਗੇ। ‘ਕੋਵਾ ਐਪ ’ਤੇ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਰੋਜ਼ਾਨਾਂ ਸਾਵਧਾਨੀਆਂ ਵਰਤਣ ਜਿਵੇਂ ਮਾਸਕ ਪਹਿਨਣ, ਹੱਥ ਧੋਣ, ਸੁਰੱਖਿਅਤ ਫਾਸਲਾ ਰੱਖਣ ਆਦਿ, ਲਈ ਰੋਜ਼ਾਨਾਂ ਪੁਆਇੰਟ ਲੈਣ ਲਈ ਯੋਗ ਹੋਣਗੇ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰੇਕ ਜਨ ਸਧਾਰਨ ਤੱਕ ਵੀ ਇਹ ਗੱਲ ਪਹੁੰਚ ਜਾਵੇ ਕਿ ਕੋਰੋਨਾ ਤੋਂ ਬਚਣਾ ਹੈ ਤਾਂ ਕੀ ਕਰਨਾ ਹੈ। ਜਿਸ ਬਿਮਾਰੀ ਦਾ ਇਲਾਜ ਸੰਭਵ ਨਹੀਂ, ਉਸ ਤੋਂ ਥੋੜ੍ਹੇ ਜਿਹੇ ਪਰਹੇਜ਼ ਕਰਕੇ ਬਚਣਾ ਹੀ ਸਿਆਣਪ ਅਤੇ ਸਮਝਦਾਰੀ ਹੈ। ਸਾਡੀ ਨਿੱਕੀ ਜਿੰਨੀ ਲਾਪਵਰਾਹੀ ਸਾਡੀ ਅਤੇ ਸਾਡੇ ਪਰਿਵਾਰ ਲਈ ਸੰਕਟ ਖੜ੍ਹਾ ਕਰ ਸਕਦੀ ਹੈ, ਜੋ ਲੋੜ ਹੈ ਕਿ ਆਪਾਂ ਸਾਰੇ ਸਿਆਣਪ ਨਾਲ ਕੰਮ ਕਰੀਏ ਅਤੇ ਸਾਰੀਆਂ ਸਾਵਧਾਨੀਆਂ ਦਾ ਪਾਲਣ ਕਰਦੇ ਹੋਏ ਹੀ ਆਪਣੇ ਕੰਮ-ਧੰਦੇ ਕਰਦੇ ਰਹੀਏ।"/>
Gurdaspur

ਕੋਵਾ ਐਪ ਡਾਊਨਲੋਡ ਕਰੋ ਤੇ ‘ਮਿਸ਼ਨ ਫਤਿਹ ਯੋਧਾ’ ਬਣੇ-ਡਿਪਟੀ ਕਮਿਸ਼ਨਰ

ਗੁਰਦਾਸਪੁਰ 28 ਜੂਨ (ਗੁਲਸ਼ਨ ਕੁਮਾਰ)- ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਅਗਵਾਈ ਹੇਠ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਵਧੀਆ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਕਰਨ ਲਈ ‘ਮਿਸ਼ਨ ਫਤਿਹ ਯੋਧਾ ’ਮੁਕਾਬਲਾ ਸ਼ੁਰੂ ਕੀਤਾ ਗਿਆ ਹੈ। ਇਸ ਮੁਕਾਬਲੇ ਵਿੱਚ ਕੋਈ ਵੀ ਵਿਅਕਤੀ ਭਾਗ ਲੈ ਸਕਦਾ ਹੈ।ਮਿਸ਼ਨ ਫ਼ਤਿਹ ਦੇ ਹਿੱਸੇ ਵੱਜੋਂ ਲਾਂਚ ਕੀਤੀ ਇਸ ਯੋਜਨਾਂ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਿਯਮਾਂ ਦੀ 4 ਹਫਤਿਆਂ ਲਈ ਰੋਜ਼ਾਨਾਂ ਸਖਤੀ ਨਾਲ ਪਾਲਣਾ ਕਰਨ ਵਾਲੇ ਵਿਅਕਤੀਆਂ ਨੂੰ ਬਰੌਨਜ ਸਰਟੀਫਕੇਟ ਅਤੇ ਇਕ ਟੀ-ਸ਼ਰਟ ਦਿੱਤੇ ਜਾਣਗੇ ਜਦੋਂ ਕਿ ਸਿਲਵਰ ਅਤੇ ਗੋਲਡ ਸਰਟੀਫਿਕੇਟ ਸਮੇਤ ਟੀ-ਸ਼ਰਟਾਂ ਉਨ੍ਹ੍ਹਾਂ ਵਿਅਕਤੀਆਂ ਨੂੰ ਦਿੱਤੇ ਜਾਣਗੇ ਜਿਨ੍ਹਾਂ ਵੱਲੋਂ ਮਾਸਕ ਪਹਿਨਣ, ਸਮਾਜਿਕ ਦੂਰੀ ਅਤੇ ਅਜਿਹੇ ਹੋਰ ਨੇਮਾਂ ਦੀ ਪਾਲਣਾ ਹਫਤੇ ਅਤੇ ਮਹੀਨੇ ਲਈ ¬ਕ੍ਰਮਵਾਰ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਸਾਰੇ ਸਰਟੀਫਿਕੇਟਾਂ ਉੱਪਰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਨਿੱਜੀ ਤੌਰ ’ਤੇ ਦਸਤਖਤ ਕੀਤੇ ਜਾਣਗੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਮਿਸ਼ਨ ਫ਼ਤਿਹ ਵਾਰੀਅਰਜ਼ ਦੇ ਟਾਈਟਲ ਮੁਕਾਬਲੇ ਲਈ ਰਜਿਸਟ੍ਰੇਸ਼ਨ ਕੋਵਾ ਐਪ ‘ਤੇ 17 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ। ‘ਮਿਸ਼ਨ ਫ਼ਤਿਹ ਯੋਧਾ’ ਮੁਕਾਬਲੇ ਵਿੱਚ ਭਾਗ ਲੈਣ ਲਈ ਸਭ ਤੋਂ ਪਹਿਲਾਂ ਆਪਣੇ ਮੋਬਾਇਲ ਫੋਨ ਉੱਪਰ ਕੋਵਾ ਐਪ (3OV1 1PP) ਡਾਊਨਲੋਡ ਕੀਤੀ ਜਾਵੇ ਅਤੇ ਫਿਰ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਨਾਲ ਜੁੜਨ ਅਤੇ ਕੋਵਾ ਐਪ ਮੁਕਾਬਲੇ ਲਈ ਆਪਣਾ ਨਾਮ ਰਜਿਸਟਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਵਿਡ ਇਹਤਿਆਤ ਵਰਤਦਿਆਂ ਤੁਹਾਡੇ ਵਲੋਂ ਰੋਜ਼ਾਨਾਂ ਕੋਵਾ ਐਪ ਉੱਪਰ ਅਪਲੋਡ ਕੀਤੀਆਂ ਤੁਹਾਡੀਆਂ ਗਤੀਵਿਧੀਆਂ ਦੇ ਅੰਕ ਜੁੜਨਗੇ। ਇਸਤੋਂ ਇਲਾਵਾ ਜੇਕਰ ਤੁਸੀਂ ਕਿਸੇ ਦੂਸਰੇ ਵਿਅਕਤੀ ਨੂੰ ਆਪਣੇ ਰੈਫ਼ਰਲ ਰਾਹੀਂ ਕੋਵਾ ਐਪ ਡਾਊਨਲੋਡ ਕਰਾ ਕੇ ਮਿਸ਼ਨ ਫ਼ਤਿਹ ਨਾਲ ਜੋੜਦੇ ਹੋ ਤਾਂ ਤੁਹਾਨੂੰ ਇਸਦੇ ਵਾਧੂ ਅੰਕ ਮਿਲਣਗੇ। ‘ਕੋਵਾ ਐਪ ’ਤੇ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਰੋਜ਼ਾਨਾਂ ਸਾਵਧਾਨੀਆਂ ਵਰਤਣ ਜਿਵੇਂ ਮਾਸਕ ਪਹਿਨਣ, ਹੱਥ ਧੋਣ, ਸੁਰੱਖਿਅਤ ਫਾਸਲਾ ਰੱਖਣ ਆਦਿ, ਲਈ ਰੋਜ਼ਾਨਾਂ ਪੁਆਇੰਟ ਲੈਣ ਲਈ ਯੋਗ ਹੋਣਗੇ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰੇਕ ਜਨ ਸਧਾਰਨ ਤੱਕ ਵੀ ਇਹ ਗੱਲ ਪਹੁੰਚ ਜਾਵੇ ਕਿ ਕੋਰੋਨਾ ਤੋਂ ਬਚਣਾ ਹੈ ਤਾਂ ਕੀ ਕਰਨਾ ਹੈ। ਜਿਸ ਬਿਮਾਰੀ ਦਾ ਇਲਾਜ ਸੰਭਵ ਨਹੀਂ, ਉਸ ਤੋਂ ਥੋੜ੍ਹੇ ਜਿਹੇ ਪਰਹੇਜ਼ ਕਰਕੇ ਬਚਣਾ ਹੀ ਸਿਆਣਪ ਅਤੇ ਸਮਝਦਾਰੀ ਹੈ। ਸਾਡੀ ਨਿੱਕੀ ਜਿੰਨੀ ਲਾਪਵਰਾਹੀ ਸਾਡੀ ਅਤੇ ਸਾਡੇ ਪਰਿਵਾਰ ਲਈ ਸੰਕਟ ਖੜ੍ਹਾ ਕਰ ਸਕਦੀ ਹੈ, ਜੋ ਲੋੜ ਹੈ ਕਿ ਆਪਾਂ ਸਾਰੇ ਸਿਆਣਪ ਨਾਲ ਕੰਮ ਕਰੀਏ ਅਤੇ ਸਾਰੀਆਂ ਸਾਵਧਾਨੀਆਂ ਦਾ ਪਾਲਣ ਕਰਦੇ ਹੋਏ ਹੀ ਆਪਣੇ ਕੰਮ-ਧੰਦੇ ਕਰਦੇ ਰਹੀਏ।

Tags