ਕੋਰੋਨਾ ਵਾਇਰਸ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਵੈਨਾਂ ਚਲਾਈਆਂ ਗੁਰਦਾਸਪੁਰ 28 ਜੂਨ (ਗੁਲਸ਼ਨ ਕੁਮਾਰ)- ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲ੍ਹੇ ਨੂੰ ਕਰੋਨਾ ਮੁਕਤ ਬਣਾਉਣ ਲਈ ‘ਮਿਸ਼ਨ ਫਤਿਹ’ ਚਲਾਇਆ ਜਾ ਰਿਹਾ ਹੈ , ਜਿਸ ਤਹਿਤ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਵਾਇ੍ਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਅੱਜ ਜ਼ਿਲੇ ਅੰਦਰ ਸਮੂਹ ਨਗਰ ਕੋਸਲ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਸਫਾਈ ਸੇਵਕਾਂ ਵਲੋਂ ਵਿਸ਼ੇਸ ਮੁਹਿੰਮ ਚਲਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਵਿਰੁੱਧ ਜਾਗਰੂਕ ਕੀਤਾ ਗਿਆ ਤੇ ਜਾਗਰੂਕਤਾ ਪੈਂਫਲੈਟ ਵੰਡੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਈ.ਓ ਗੁਰਦਾਸਪੁਰ ਅਰੁਣ ਕੁਮਾਰ ਨੇ ਦੱਸਿਆ ਕਿ ਅੱਜ ਜਿਲੇ ਭਰ ਅੰਦਰ ਵਿੱਚ ਵੱਖ ਵੱਖ ਸਥਾਨਾਂ ਦੇ ਲਈ ਪ੍ਰਚਾਰ ਵੈਨਾਂ ਚਲਾਈਆਂ ਗਈਆਂ ਤੇ ਪ੍ਰਚਾਰ ਸਮੱਗਰੀ ਦੇ ਕੇ ਲੋਕਾਂ ਨੂੰ ਜਾਗਰੁਕ ਕਰਨ ਲਈ ਰਵਾਨਾ ਕੀਤਾ। ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਵਾਰਡਾਂ ਵਿੱਚ ਲੋਕਾਂ ਦੇ ਘਰਾਂ ਤੱਕ ਪਹੁੰਚ ਕੀਤੀ ਗਈ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੇ ‘ਮਿਸ਼ਨ ਫਤਿਹ’ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਵੱਲੋਂ ਲੋਕਾਂ ਨੂੰ ਦੱਸਿਆ ਗਿਆ ਕਿ ਕਿਸ ਤਰ੍ਹਾਂ ਕੋਵਾ ਐਪ ਡਾਊਨਲੋਡ ਕਰਕੇ ਕਿ ਕਿਸ ਤਰ੍ਹਾ ਅਸੀਂ ਹਦਾਇਤਾਂ ਦੀ ਪਾਲਣਾ ਕਰਕੇ ਜਿਲੇ ਨੂੰ ਕਰੋਨਾ ਮੁਕਤ ਕਰ ਸਕਦੇ ਹਾਂ ਅਤੇ ਆਪਣੇ ਪਰਿਵਾਰ ਨੂੰ ਵੀ ਸੁਰੱਖਿਅਤ ਰੱਖ ਸਕਦੇ ਹਾਂ।ਉਨਾਂ ਦੱਸਿਆ ਕਿ ਲੋਕਾਂ ਨੂੰ ਘਰੋਂ ਨਿਕਲਣ ਸਮੇਂ ਮਾਸਕਾਂ ਪਹਿਨਣ, ਵਾਰ ਵਾਰ ਹੱਥ ਧੋਣ ਲਈ, ਘਰ੍ਹਾਂ ਅੰਦਰ ਰਹਿਣ ਲਈ, ਸ਼ੋਸਲ ਡਿਸਟੈਂਸ ਬਣਾਈ ਰੱਖਣ ਲਈ ਜਾਗਰੂਕ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘ਮਿਸ਼ਨ ਫਤਿਹ’ ਦਾ ਮੁੱਖ ਉਦੇਸ਼ ਲੋਕਾਂ ਨੂੰ ਜਾਗਰੂਕ ਕਰਕੇ ਕੋਰੋਨਾ ਵਿਰੁੱਧ ਫਤਿਹ ਹਾਸਲ ਕਰਨੀ ਹੈ ਅਤੇ ਇਸ ਨੂੰ ਸਫਲ ਬਣਾਉਣ ਲਈ ਸਾਰਿਆਂ ਨੂੰ ਅੱਗ ਆਉਣਾ ਪਵੇਗਾ । ਉਨਾਂ ਕਿਹਾ ਕਿ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ ।"/>
Gurdaspur

ਨਗਰ ਕੋਂਸਲ ਅਧਿਕਾਰੀਆਂ, ਕਰਮਚਾਰੀਆਂ ਤੇ ਸਫਾਈ ਕਰਮਚਾਰੀਆਂ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੀਤਾ ਗਿਆ ਜਾਗਰੂਕ

ਨਗਰ ਕੋਂਸਲ ਦੇ ਕਰਮਚਾਰੀ ਲੋਕਾਂ ਨੂੰ ਕੋਰੋਨਾ ਵਾਇਰਸ ਵਿਰੁੱਧ ਜਾਗਰੂਕ ਕਰਦੇ ਹੋਏ।. ਈ.ਓ ਗੁਰਦਾਸਪੁਰ ਅਰੁਣ ਕੁਮਾਰ ਜਾਗਰੂਕਤਾ ਵੈਨ ਨੂੰ ਰਵਾਨਾ ਕਰਦੇ ਹੋਏ।

ਕੋਰੋਨਾ ਵਾਇਰਸ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਵੈਨਾਂ ਚਲਾਈਆਂ
ਗੁਰਦਾਸਪੁਰ 28 ਜੂਨ (ਗੁਲਸ਼ਨ ਕੁਮਾਰ)- ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲ੍ਹੇ ਨੂੰ ਕਰੋਨਾ ਮੁਕਤ ਬਣਾਉਣ ਲਈ ‘ਮਿਸ਼ਨ ਫਤਿਹ’ ਚਲਾਇਆ ਜਾ ਰਿਹਾ ਹੈ , ਜਿਸ ਤਹਿਤ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਵਾਇ੍ਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਅੱਜ ਜ਼ਿਲੇ ਅੰਦਰ ਸਮੂਹ ਨਗਰ ਕੋਸਲ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਸਫਾਈ ਸੇਵਕਾਂ ਵਲੋਂ ਵਿਸ਼ੇਸ ਮੁਹਿੰਮ ਚਲਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਵਿਰੁੱਧ ਜਾਗਰੂਕ ਕੀਤਾ ਗਿਆ ਤੇ ਜਾਗਰੂਕਤਾ ਪੈਂਫਲੈਟ ਵੰਡੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਈ.ਓ ਗੁਰਦਾਸਪੁਰ ਅਰੁਣ ਕੁਮਾਰ ਨੇ ਦੱਸਿਆ ਕਿ ਅੱਜ ਜਿਲੇ ਭਰ ਅੰਦਰ ਵਿੱਚ ਵੱਖ ਵੱਖ ਸਥਾਨਾਂ ਦੇ ਲਈ ਪ੍ਰਚਾਰ ਵੈਨਾਂ ਚਲਾਈਆਂ ਗਈਆਂ ਤੇ ਪ੍ਰਚਾਰ ਸਮੱਗਰੀ ਦੇ ਕੇ ਲੋਕਾਂ ਨੂੰ ਜਾਗਰੁਕ ਕਰਨ ਲਈ ਰਵਾਨਾ ਕੀਤਾ। ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਵਾਰਡਾਂ ਵਿੱਚ ਲੋਕਾਂ ਦੇ ਘਰਾਂ ਤੱਕ ਪਹੁੰਚ ਕੀਤੀ ਗਈ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੇ ‘ਮਿਸ਼ਨ ਫਤਿਹ’ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਵੱਲੋਂ ਲੋਕਾਂ ਨੂੰ ਦੱਸਿਆ ਗਿਆ ਕਿ ਕਿਸ ਤਰ੍ਹਾਂ ਕੋਵਾ ਐਪ ਡਾਊਨਲੋਡ ਕਰਕੇ ਕਿ ਕਿਸ ਤਰ੍ਹਾ ਅਸੀਂ ਹਦਾਇਤਾਂ ਦੀ ਪਾਲਣਾ ਕਰਕੇ ਜਿਲੇ ਨੂੰ ਕਰੋਨਾ ਮੁਕਤ ਕਰ ਸਕਦੇ ਹਾਂ ਅਤੇ ਆਪਣੇ ਪਰਿਵਾਰ ਨੂੰ ਵੀ ਸੁਰੱਖਿਅਤ ਰੱਖ ਸਕਦੇ ਹਾਂ।ਉਨਾਂ ਦੱਸਿਆ ਕਿ ਲੋਕਾਂ ਨੂੰ ਘਰੋਂ ਨਿਕਲਣ ਸਮੇਂ ਮਾਸਕਾਂ ਪਹਿਨਣ, ਵਾਰ ਵਾਰ ਹੱਥ ਧੋਣ ਲਈ, ਘਰ੍ਹਾਂ ਅੰਦਰ ਰਹਿਣ ਲਈ, ਸ਼ੋਸਲ ਡਿਸਟੈਂਸ ਬਣਾਈ ਰੱਖਣ ਲਈ ਜਾਗਰੂਕ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘ਮਿਸ਼ਨ ਫਤਿਹ’ ਦਾ ਮੁੱਖ ਉਦੇਸ਼ ਲੋਕਾਂ ਨੂੰ ਜਾਗਰੂਕ ਕਰਕੇ ਕੋਰੋਨਾ ਵਿਰੁੱਧ ਫਤਿਹ ਹਾਸਲ ਕਰਨੀ ਹੈ ਅਤੇ ਇਸ ਨੂੰ ਸਫਲ ਬਣਾਉਣ ਲਈ ਸਾਰਿਆਂ ਨੂੰ ਅੱਗ ਆਉਣਾ ਪਵੇਗਾ । ਉਨਾਂ ਕਿਹਾ ਕਿ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ ।

Tags