Gurdaspur

ਡੀਜ਼ਲ ਤੇ ਪੈਟਰੋਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਰੋਸ ਪ੍ਰਦਰਸ਼ਨ

ਡਿਪਟੀ ਕਮਿਸ਼ਨਰ ਦੇ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ
ਗੁਰਦਾਸਪੁਰ/ਧਾਰੀਵਾਲ,29ਜੂਨ(ਗੁਲਸ਼ਨ ਕੁਮਾਰ/ਗੁਰਨਾਮ ਨਾਗੀ)- ਮੋਦੀ ਸਰਕਾਰ ਵਲੋਂ ਹਰ ਰੋਜ਼ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਵਲੋਂ ਗੁਰਦਾਸਪੁਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ੇ ਡਿਪਟੀ ਕਮਿਸ਼ਨਰ ਦੇ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਸੋਂਪਿਆਂ। ਇਸ ਮੌਕੇ ਹਲਕਾ ਗੁਰਦਾਸਪੁਰ ਦੇ ਵਿਧਾਇਕ ਸ. ਬਰਿੰਦਰਮੀਤ ਸਿੰਘ ਪਾਹੜਾ, ਸ੍ਰੀ ਬਲਵਿੰਦਰ ਸਿੰਘ ਲਾਡੀ ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ, ਰੋਸ਼ਨ ਜੋਸਫ ਜ਼ਿਲਾ ਪ੍ਰਧਾਨ ਕਾਂਗਰਸ ਪਾਰਟੀ ਗੁਰਦਾਸਪੁਰ, ਚੇਅਰਮੈਨ ਐਡਵੋਕੈਟ ਬਲਜੀਤ ਸਿੰਘ ਪਾਹੜਾ, ਅਮਨਦੀਪ ਕੋਰ ਮਹਿਲਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਪਾਰਟੀ,ਬਲਦੇਵ ਬੰਦੇਸ਼ਾ ਸੀਨੀਅਰ ਮੀਤ ਪ੍ਰਧਾਨ, ਤਜਿੰਦਰ ਸਿੰਘ ਬਿਊਟੀ ਮੀਤ ਪ੍ਰਧਾਨ, ਸੁਭਾਸ਼ ਮਾਨ ਮੁੱਖ ਸਲਾਹਕਾਰ, ਨਿਰਮਲ ਸਿੰਘ ਮੀਤ ਪ੍ਰਧਾਨ, ਧਰਮਪਾਲ ਮੀਡੀਆ ਇੰਚਾਰਜ, ਬਲਾਕ ਪ੍ਰਧਾਨ ਦਰਸ਼ਨ ਮਹਾਜਨ, ਬਲਵਿੰਦਰ ਸਿੰਘ, ਸੁੱਖ ਤੇਜਾ ਸੀਨੀਅਰ ਮੀਤ ਪ੍ਰਧਾਨ, ਬੂਟਾ ਸਿੰਘ, ਜਨਰਲ ਸਕੱਤਰ ਬਿਕਰਮਜੀਤ ਸਿੰਘ, ਹਰਪਾਲ ਖਾਲਸਾ, ਗੁਰਵਿੰਦਰਲਾਲ, ਗੁਰਵਿੰਦਰ ਸਿੰਘ ਤੇ ਪਾਰਟੀ ਵਰਕਰ ਆਦਿ ਹਾਜਰ ਸਨ।ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਵਿਧਾਇਕ ਪਾਹੜਾ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਲਗਾਤਾਰ ਡੀਜ਼ਲ ਤੇ ਪੈਟਰੋਲ ਉੱਪਰ ਸੈਂਟਰ ਐਕਸਾਈਜ਼ ਡਿਊਟੀ ਵਧਾਈ ਜਾ ਰਹੀ ਹੈ ਅਤੇ ਕਰੀਬ ਤਿੰਨ ਮਹਿਨਿਆਂ ਤੋਂ ਲੱਗੇ ਲੋਕਡਾਊਨ ਕਾਰਨ ਜਿਥੇ ਲੋਕਾਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ ਓਥੇ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਧਾ ਕੇ , ਮੋਦੀ ਸਰਕਾਰ ਦਾ ਅਸਲ ਚਿਹਰਾ ਨੰਗਾ ਹੋਇਆ ਹੈ ਤੇ ਲੋਕ ਮੋਦੀ ਸਰਕਾਰ ਤੋਂ ਔਖੇ ਹਨ। ਉਨਾਂ ਕਿਹਾ ਕਿ ਮਈ 2014 ਵਿਚ ਜਦ ਮੋਦੀ ਸਰਕਾਰ ਬਣੀ ਸੀ ਤਾਂ ਪੈਟਰੋਲ ਉਪੱਰ ਐਕਸਾਈਜ ਡਿਊਟੀ 9 ਰੁਪਏ 30 ਪੈਸੇ ਅਤੇ ਡੀਜ਼ਲ ਉੱਪਰ 3 ਰੁਪਏ 46 ਪੈਸੇ ਸੀ। ਅਤੇ ਪਿਛਲੇ 6 ਸਾਲਾਂ ਦੌਰਾਨ ਪੈਟਰੋਲ ਉੱਪਰ 23 ਰੁਪਏ 78 ਪੈਸੇ ਅਤੇ ਡੀਜ਼ਲ ਉੱਪਰ 28.37 ਵਾਧੂ ਐਸਾਈਜ਼ ਡਿਊਟੀ ਲਗਾਈ ਗਈ ਹੈ ਅਤੇ ਇਹ ਬਹੁਤ ਹੀ ਹੈਰਾਨਕੁੰਨ ਵਾਲੀ ਗੱਲ ਹੈ ਕਿ ਪੈਟਰੋਲ ਉੱਪਰ 820 ਫੀਸਦ ਅਤੇ ਡੀਜ਼ਲ ਉੱਪਰ 258 ਫੀਸਦ ਐਕਸਾਈਜ਼ ਡਿਊਟੀ ਵਧਾਈ ਗਈ ਹੈ। ਜਿਸ ਤੋਂ ਸਾਫ ਸਪੱਸ਼ਟ ਹੈ ਕਿ ਮੋਦੀ ਸਰਕਾਰ ਨੂੰ ਆਮ ਲੋਕਾਂ ਨਾਲ ਕੋਈ ਸਰੋਕਾਰ ਨਹੀਂ ਹੈ। ਉਨਾਂ ਦੱਸਿਆ ਕਿ ਮੌਦੀ ਸਰਕਾਰ ਨੇ ਪਿਛਲੇ 6 ਸਾਲਾਂ ਦੇ ਕਾਰਜਕਾਲ ਦੌਰਾਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਉੱਪਰ ਐਕਸਾਈਜ਼ ਡਿਊਟੀ ਵਧਾ ਕੇ 18 ਲੱਖ ਕਰੋੜ ਰੁਪਏ ਕਮਾਏ ਹਨ। ਉਨਾਂ ਯਾਦ ਦਿਵਾਇਆ ਕਿ ਜਦ ਕੇਂਦਰ ਵਿਚ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਸੀ ਤਾਂ ਕਾਂਗਰਸ ਸਰਕਾਰ ਨੇ ਕੱਚੇ ਤੇਲ ਦੀਆਂ ਕੀਮਤਾਂ ਦੇ ਹਿਸਾਬ ਨਾਲ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਭਾਰੀ ਕਮੀ ਕੀਤੀ ਸੀ ਪਰ ਇਸ ਦੇ ਉਲਟ ਹੁਣ ਕੱਚੇ ਤੇਲ ਦੀਆਂ ਕੀਮਤਾਂ ਘੱਟਣ ਤੇ ਮੋਦੀ ਸਰਕਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾ ਰਹੀ ਹੈ।ਇਸ ਮੌਕੇ ਵਿਧਾਇਕ ਬਲਵਿੰਦਰ ਲਾਡੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਜਿਸ ਤਰਾਂ ਨੋਟਬੰਦੀ ਕਰਕੇ ਅਤੇ ਜੀਐਸਟੀ ਲਗਾ ਕੇ ਲੋਕਾਂ ਦਾ ਆਰਿਥਕ ਸ਼ੋਸ਼ਣ ਕੀਤਾ ਹੈ ਅਤੇ ਹੁਣ ਤੇਲ ਦੀਆਂ ਕੀਮਤਾਂ ਵਧਾ ਕੇ ਰਹਿੰਦੀ ਕਸਰ ਪੂਰੀ ਕਰ ਦਿੱਤੀ ਹੈ। ਉਨਾਂ ਦੱਸਿਆ ਕਿ 5 ਮਾਰਚ 2020 ਨੂੰ ਪੈਟਰੋਲ ਤੇ ਡੀਜ਼ਲ ਦੀਆਂ 03 ਰੁਪਏ ਕੀਮਤਾਂ ਵਧਾਈਆਂ ਗਈਆਂ। 5 ਮਈ 2020 ਨੂੰ ਪੈਟਰੋਲ ਉੱਪਰ 13 ਰੁਪਏ ਐਕਸਾਈਜ਼ ਡਿਊਟੀ ਅਤੇ ਡੀਜ਼ਲ ਉੱਪਰ 10 ਰੁਪਏ ਐਕਸਾਈਜ਼ ਡਿਊਟੀ ਵਧਾਈ ਗਈ। ਉਨਾਂ ਦੱਸਿਆ ਕਿ 7 ਜੂਨ ਤੋਂ 24 ਜੂਨ 2020 ਦਰਮਿਆਨ ਪੈਟਰੋਲ 10 ਰੁਪਏ 48 ਪੈਸੇ ਅਤੇ ਡੀਜ਼ਲ ਦੀ ਕੀਮਤ 8 ਰੁਪਏ 50 ਪੈਸੇ ਦਾ ਵਾਧਾ ਹੋਇਆ ਹੈ। ਉ੍ਵਾਂ ਕਿਹਾ ਕਿ ਪਿਛਲੇ ਸਾਢੇ ਜਿੰਨ ਮਹਿਨਿਆਂ ਦੌਰਾਨ ਮੋਦੀ ਸਰਕਾਰ ਨੇ ਪੈਟਰਲ ਪਰ ਲਿਟਰ ਉੱਪਰ 26 ਰੁਪਏ 48 ਪੈਸੇ ਤੇ ਡੀਜ਼ਲ ਉੱਪਰ 21 ਰੁਪਏ 50 ਪੈਸੇ ਦਾ ਵਾਧਾ ਕਰਕੇ, ਦੇਸ਼ ਵਾਸੀ ਜੋ ਕੋਰੋਨਾ ਵਾਇਰਸ ਦੀ ਮਾਰ ਝੱਲ ਰਹੇ ਹਨ, ਉਨਾਂ ਨੂੰ ਤੋਹਫਾ ਦਿੱਤਾ ਹੈ।ਇਸ ਮੌਕੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜਿਲਾ ਪ੍ਰਧਾਨ ਕਾਂਗਰਸ ਪਾਰਟੀ ਰੋਸ਼ਨ ਜੋਸਫ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਲਗਾਤਾਰ ਵਾਧੇ ਨਾਲ ਆਮ ਲੋਕਾਂ ਦਾ ਬਜਟ ਹਿੱਲ ਗਿਆ ਹੈ ਅਤੇ ਕੀਮਤਾਂ ਵੱਧਣ ਕਾਰਨ ਜਰੂਰੀ ਘਰੇਲੂ ਵਰਤਣ ਵਾਲੀਆਂ ਚੀਜਾਂ ਦੀ ਕੀਮਤਾਂ ਵਿਚ ਵੀ ਵਾਧਾ ਹੋ ਰਿਹਾ ਹੈ ਅਤੇ ਲੋਕਾਂ ਦਾ ਜਿਊਣਾ ਦੁੱਬਰ ਹੋਇਆ ਪਇਆ ਹੈ। ਉਨਾਂ ਕਿਹਾ ਕਿ ਜਦ ਦੀ ਕੇਂਦਰ ਵਿਚ ਮੋਦੀ ਸਰਕਾਰ ਨੇ ਸੱਤਾ ਸੰਭਾਲੀ ਹੈ , ਉਸ ਸਮੇਂ ਤੋਂ ਲੈ ਕੇ ਹੁਣ ਤਕ ਲੋਕ ਮਾਰੂ ਫੈਸਲੇ ਕੀਤੇ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਵਿਚ ਵਾਧਾ ਹੀ ਕੀਤਾ ਹੈ। ਉਨਾਂ ਕਿਹਾ ਕਿ ਲੋਕ ਮੋਦੀ ਸਰਕਾਰ ਤੋਂ ਤੰਗ ਆਏ ਪਏ ਹਨ ਅਤੇ ਕੇਂਦਰ ਸਰਕਾਰ ਵਿਰੁੱਧ ਸੜਕਾਂ ਤੇ ਉਤਰਨ ਨੂੰ ਮਜਬੂਰ ਹੋਏ ਹਨ।

Tags