Hoshiarpur

ਡੇਰਾ ਨਿਉ ਰਤਨਪੁਰੀ ਵਿਖੇ ਸਲਾਨਾ ਬਰਸੀ ਸਮਾਗਮ 13 ਅਕਤੂਬਰ ਨੂੰ

ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਰਾਮ ਸਰੂਪ ਗਿਆਨੀ ਜੀ ਦੀ ਨਿਗਰਾਨੀ ਹੇਠ ਕਰਵਾਏ ਜਾ ਰਹੇ ਹਨ, ਬਰਸੀ ਸਮਾਗਮ
ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਸੰਤ ਰਤਨ ਦਾਸ ਜੀ, ਸੰਤ ਸ਼ਿਗਾਰਾ ਰਾਮ ਜੀ ਡੇਰਾ ਸ੍ਰੀ ਨਿਊ ਰਤਨਪੁਰੀ ਪਿੰਡ ਪੋਲੀਆ ਜਿਲਾ ਊਨਾਂ ਵਿਖੇ ਸੰਤ ਰਤਨ ਦਾਸ ਜੀ ਦੇ ਸਲਾਨਾ ਬਰਸੀ ਸਮਾਗਮ ਦੇਸ਼ਾਂ ਵਿਦੇਸਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 13 ਅਕਤੂਬਰ ਦਿਨ ਐਤਵਾਰ ਨੂੰ ਮੁੱਖ ਸੇਵਾਦਾਰ ਸੰਤ ਰਾਮ ਸਰੂਪ ਗਿਆਨੀ ਜੀ ਦੀ ਵਿਸ਼ੇਸ਼ ਦੇਖਰੇਖ ਹੇਠ ਮਨਾਏ ਜਾ ਰਹੇ ਹਨ। ਜਾਣਕਾਰੀ ਦਿੰਦੇ ਸੰਤ ਰਾਮ ਸਰੂਪ ਗਿਆਨੀ ਪਿੰਡ ਬੋਲੀਨਾ ਨੇ ਦਸਿਆ ਕਿ ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ 13 ਅਕਤੂਬਰ ਨੂੰ ਪਹਿਲਾ ਨਿਸ਼ਾਨ ਸਾਹਿਬ ਜੀ ਨੂੰ ਸੁੰਦਰ ਪੌਸ਼ਾਕੇ ਪਹਿਨਾਏ ਜਾਣਗੇ ਉਪਰੰਤ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਡੇਰੇ ਦੇ ਗੱਦੀ ਨਸ਼ੀਨ ਸੰਤ ਰਾਮ ਸਰੂਪ ਗਿਆਨੀ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚਤ ਹੁੰਮਹੁੰਮਾਂ ਕੇ ਪੁੱਜਣ ਦੀ ਅਪੀਲ ਕੀਤੀ ਹੈ।

Tags