Hoshiarpur

ਸਮਰ ਕੈਂਪਾਂ ਰਾਹੀਂ ਵਿਦਿਆਰਥੀਆਂ ਨੂੰ ਵੱਖ ਵੱਖ ਪ੍ਰਕਾਰ ਦੀਆਂ ਅਕਾਦਮਿਕ ਅਤੇ ਸਹਿ-ਅਕਾਦਮਿਕ ਗਤੀਵਿਧੀਆਂ ਦੇ ਪ੍ਰੋਗਰਾਮ ਉਲੀਕੇ

ਹੁਸ਼ਿਆਰਪੁਰ 17 ਮਈ (ਦਲਜੀਤ ਅਜਨੋਹਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰਕਾਰੀ ਸਕੂਲਾਂ ਵਿੱਚ ਕਰੋਨਾ ਵਾਇਰਸ ਕਾਰਨ ਹੋਈਆਂ ਛੁੱਟੀਆਂ ਕਰਕੇ ਸਰਕਾਰੀ ਸਕੂਲਾਂ ਵਿੱਚ ਸਮਰ ਕੈਂਪਾਂ ਰਾਹੀਂ ਵਿਦਿਆਰਥੀਆਂ ਨੂੰ ਵੱਖ ਵੱਖ ਪ੍ਰਕਾਰ ਦੀਆਂ ਅਕਾਦਮਿਕ ਅਤੇ ਸਹਿ-ਅਕਾਦਮਿਕ ਗਤੀਵਿਧੀਆਂ ਰਾਹੀਂ ਉਂਨਾਂ ਅੰਦਰਲੀ ਪ੍ਰਤਿਭਾ ਨੂੰ ਨਿਖਾਰਨ ਦੇ ਪ੍ਰੋਗਰਾਮ ਉਲੀਕੇ ਗਏ ਹਨ। ਇੰਨਾਂ ਪ੍ਰੋਗਰਾਮਾਂ ਦੀ ਲਗਾਤਾਰਤਾ ਦੇ ਸੰਬੰਧ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੋਹਾ ਦੇ ਪ੍ਰਿੰਸੀਪਲ ਸ. ਇੰਦਰਜੀਤ ਸਿੰਘ ਜੀ ਨੇ ਦੱਸਿਆ ਕਿ 6ਵੀਂ ਜਮਾਤ ਤੋਂ ਲੈ ਕੇ 12ਵੀ ਜਮਾਤ ਦੇ ਵਿਦਿਆਰਥੀ ਸਮਰ ਕੈਂਪ ਦੀਆਂ ਇੰਨਾਂ ਗਤੀਵਿਧੀਆਂ ਵਿੱਚ ਵੱਧ ਚੜ ਕੇ ਹਿੱਸਾ ਲੈ ਰਹੇ ਹਨ। ਕੈਂਪ ਵਿੱਚ ਜੋ ਵੀ ਪ੍ਰੋਗਰਾਮ ਸਕੂਲ ਦੇ ਸਟਾਫ਼ ਵੱਲੋਂ ਉਲੀਕੇ ਗਏ ਹਨ ਵਿਦਿਆਰਥੀ ਵੱਲੋਂ ਬਹੁਤ ਹੀ ਵਧੀਆ ਢੰਗ ਨਾਲ ਉਹ ਸਭ ਕੀਤੇ ਜਾ ਰਹੇ ਹਨ। ਸਕੂਲ ਮੁਖੀ ਨੇ ਇਹ ਵੀ ਦੱਸਿਆ ਕਿ ਕਰੋਨਾ ਜਹੀ ਨਾਮੁਰਾਦ ਬਿਮਾਰੀ ਬਚਣ ਲਈ ਪਹਿਲਾਂ ਹੀ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਚੱਲ ਰਹੀ ਹੈ ਅਤੇ ਬੱਚੇ ਘਰ ਵਿੱਚ ਰਹਿ ਕੇ ਹੀ ਇਸ ਸੱਭ ਦਾ ਵੱਧ ਤੋਂ ਵੱਧ ਲਾਭ ਉਠਾ ਰਹੇ ਹਨ।

Tags