ਗੁਰਦਾਸਪੁਰ ਅਤੇ ਬਟਾਲਾ ਦੀਆਂ ਸਬਜ਼ੀਆਂ ਮੰਡੀਆਂ ਦੀ ਕੀਤੀ ਚੈਕਿੰਗ-ਫਲਾਂ, ਸ਼ਬਜ਼ੀਆਂ ਤੇ ਪਨੀਰ ਦੇ 32 ਸੈਂਪਲ ਭਰੇ ਬਟਾਲਾ/ਗੁਰਦਾਸਪੁਰ ,7 ਜੁਲਾਈ (ਗੁਲਸ਼ਨ ਕੁਮਾਰ)- ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਰੁਖ ਅਪਣਾਇਆ ਗਿਆ ਹੈ ਤੇ ਵਿਭਾਗ ਵਲੋਂ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਦੱਸਿਆ ਕਿ ਜਿਲਾ ਸਿਹਤ ਅਫਸਰ ਅਤੇ ਉਨਾਂ ਦੀ ਟੀਮ ਵਲੋਂ ਸਬਜਦੀ ਮੰਜੀ ਗੁਰਦਾਸਪੁਰ ਬਟਾਲਾ ਦੀ ਚੈਕਿੰਗ ਕੀਤੀ ਗਈ। ਫੂਡ ਸੇਫਟੀ ਟੀਮ , ਜਿਸ ਵਿਚ ਬਾਗਬਾਨੀ ਵਿਭਾਗ ਦੇ ਅਧਿਕਾਰੀ ਵੀ ਸ਼ਾਮਿਲ ਸਨ ਵਲੋਂ, ਗੁਰਦਾਸਪੁਰ ਅਤੇ ਬਟਾਲਾ ਦੀਆਂ ਸ਼ਬਜੀਆਂ ਮੰਡੀਆਂ ਚੈਕਿੰਗ ਕੀਤੀ ਗਈ ਤੇ ਫਲਾਂ ਅਤੇ ਸਬਜ਼ੀਆਂ ਦੇ 25 ਸੈਂਪਲ ਭਰੇ ਗਏ ਅਤੇ 07 ਸੈਂਪਲ ਪਨੀਰ ਦੇ ਭਰੇ ਗਏ। ਇਨਾਂ ਪਦਾਰਥਾਂ ਦੀ ਗੁਣਵੱਤਾ ਚੈੱਕ ਕਰਨ ਲਈ ਖਰੜ ਲੈਬਾਰਟੀ ਵਿਖੇ ਭੇਜੇ ਗਏ ਹਨ ਅਤੇ ਰਿਪੋਰਟ ਮਿਲਣ ਉਪਰੰਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਉਨਾਂ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ’ਤੇ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਕੀਮਤ ’ਤੇ ਮਿਲਵਾਟਖੋਰਾਂ ਨੂੰ ਬਖਸ਼ਿਆ ਨਹੀਂ ਜਾਵੇਗੀ। ਉਨਾਂ ਅੱਗੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਖਾਣਯੋਗ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਖੁਰਾਕ ਸੁਰੱਖਿਆ ਕਾਨੂੰਨ ਨੂੰ ਖਾਸਕਰਕੇ ਦੁੱਧ ਅਤੇ ਦੁੱਧ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਅਸਰਦਾਰ ਤਰੀਕੇ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਣਕਾਰੀ ਦੇਣ ਦੇ ਨਾਲ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।"/>
jalandhar

ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ ਤਹਿਤ ਸਿਹਤ ਵਿਭਾਗ ਵਲੋਂ ਚੈਕਿੰਗ ਅਭਿਆਨ ਜਾਰੀ

ਗੁਰਦਾਸਪੁਰ ਅਤੇ ਬਟਾਲਾ ਦੀਆਂ ਸਬਜ਼ੀਆਂ ਮੰਡੀਆਂ ਦੀ ਕੀਤੀ ਚੈਕਿੰਗ-ਫਲਾਂ, ਸ਼ਬਜ਼ੀਆਂ ਤੇ ਪਨੀਰ ਦੇ 32 ਸੈਂਪਲ ਭਰੇ
ਬਟਾਲਾ/ਗੁਰਦਾਸਪੁਰ ,7 ਜੁਲਾਈ (ਗੁਲਸ਼ਨ ਕੁਮਾਰ)- ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਸਿਹਤ ਵਿਭਾਗ ਵਲੋਂ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਰੁਖ ਅਪਣਾਇਆ ਗਿਆ ਹੈ ਤੇ ਵਿਭਾਗ ਵਲੋਂ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਦੱਸਿਆ ਕਿ ਜਿਲਾ ਸਿਹਤ ਅਫਸਰ ਅਤੇ ਉਨਾਂ ਦੀ ਟੀਮ ਵਲੋਂ ਸਬਜਦੀ ਮੰਜੀ ਗੁਰਦਾਸਪੁਰ ਬਟਾਲਾ ਦੀ ਚੈਕਿੰਗ ਕੀਤੀ ਗਈ। ਫੂਡ ਸੇਫਟੀ ਟੀਮ , ਜਿਸ ਵਿਚ ਬਾਗਬਾਨੀ ਵਿਭਾਗ ਦੇ ਅਧਿਕਾਰੀ ਵੀ ਸ਼ਾਮਿਲ ਸਨ ਵਲੋਂ, ਗੁਰਦਾਸਪੁਰ ਅਤੇ ਬਟਾਲਾ ਦੀਆਂ ਸ਼ਬਜੀਆਂ ਮੰਡੀਆਂ ਚੈਕਿੰਗ ਕੀਤੀ ਗਈ ਤੇ ਫਲਾਂ ਅਤੇ ਸਬਜ਼ੀਆਂ ਦੇ 25 ਸੈਂਪਲ ਭਰੇ ਗਏ ਅਤੇ 07 ਸੈਂਪਲ ਪਨੀਰ ਦੇ ਭਰੇ ਗਏ। ਇਨਾਂ ਪਦਾਰਥਾਂ ਦੀ ਗੁਣਵੱਤਾ ਚੈੱਕ ਕਰਨ ਲਈ ਖਰੜ ਲੈਬਾਰਟੀ ਵਿਖੇ ਭੇਜੇ ਗਏ ਹਨ ਅਤੇ ਰਿਪੋਰਟ ਮਿਲਣ ਉਪਰੰਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਉਨਾਂ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ’ਤੇ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਕੀਮਤ ’ਤੇ ਮਿਲਵਾਟਖੋਰਾਂ ਨੂੰ ਬਖਸ਼ਿਆ ਨਹੀਂ ਜਾਵੇਗੀ। ਉਨਾਂ ਅੱਗੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਖਾਣਯੋਗ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਖੁਰਾਕ ਸੁਰੱਖਿਆ ਕਾਨੂੰਨ ਨੂੰ ਖਾਸਕਰਕੇ ਦੁੱਧ ਅਤੇ ਦੁੱਧ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਅਸਰਦਾਰ ਤਰੀਕੇ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਣਕਾਰੀ ਦੇਣ ਦੇ ਨਾਲ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

Tags