ਸੰਤ ਬਾਬਾ ਕ੍ਰਿਸ਼ਨ ਨਾਥ ਜੀ ਨੇ ਸਮੂਹ ਸੰਗਤਾਂ ਨੂੰ ਨਾਮਬਾਣੀ ਨਾਲ ਜੁੱੜਨ ਲਈ ਪ੍ਰੇਰਿਆ ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜ਼ੀ.ਟੀ ਰੋਡ ਚਹੇੜੂ ਵਿਖੇ ਫੱਗਣ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਛੱਤਰ ਛਾਇਆ ਹੇਠ ਅਤੇ ਮੁੱਖ ਸੇਵਾਦਾਰ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵਲੋਂ ਬਹੁਤ ਹੀ ਸਤਿਕਾਰ ਸਹਿਤ ਮਨਾਇਆ ਗਿਆ। ਜਿਸਦੇ ਸਬੰਧ ਵਿੱਚ ਪਹਿਲਾ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਲ੍ਹੜੀਵਾਰ ਚੱਲ ਰਹੇ ਜਾਂਪਾ ਦੇ ਭੋਗ ਪਾਏ ਗਏ। ਉਪਰੰਤ ਕੀਰਤਨ ਦੀਵਾਨ ਸਜਾਏ ਗਏ। ਜਿਸ ਵਿੱਚ ਰਾਗੀ ਭਾਈ ਮੰਗਤ ਰਾਮ ਮਹਿਮੀ ਦਕੋਹੇ ਵਾਲੇ, ਰਾਗੀ ਜਥੇਦਾਰ ਹਰਵਿੰਦਰ ਸਿੰਘ ਜਲੰਧਰ, ਭਾਈ ਪਰਵੀਨ ਕੁਮਾਰ ਡੇਰਾ ਚਹੇੜੂ, ਪਵਨ ਕੁਮਾਰ ਬੈਂਸ ਐਡਵੋਕੇਟ, ਹੁਸਨ ਲਾਲ ਮੇਹਟਾ ਵਲੋਂ ਸੰਗਤਾਂ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਦਾ ਰਸਭਿੰਨਾਂ ਕੀਰਤਨ ਕਰਕੇ ਨਿਹਾਲ ਕੀਤਾ। ਇਸ ਸਮਾਗਮ ਦੋਰਾਨ ਵੱਖ-ਵੱਖ ਡੇਰਿਆਂ ਤੋਂ ਮਹਾਂਪੁਰਸ਼ਾਂ ਨੇ ਸੰਗਤਾਂ ਵਿੱਚ ਹਾਜ਼ਰੀ ਭਰੀ। ਇਸ ਮੌਕੇ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਨੇ ਵਿਦੇਸ਼ ਦੀ ਧਰਤੀ ਤੋਂ ਆਨਲਾਇਨ ਹੋ ਕੇ ਸੰਗਤਾਂ ਨੂੰ ਫੱਗਣ ਮਹੀਨੇ ਦੀ ਸੰਗਰਾਂਦ ਦੀ ਵਿਆਖਿਆ ਕਰਕੇ ਨਿਹਾਲ ਕੀਤਾ ਅਤੇ ਸਮੂਹ ਸੰਗਤਾਂ ਨੂੰ ਨਾਮਬਾਣੀ ਨਾਲ ਜੁੱੜ ਕੇ ਸਾਦਾ ਜੀਵਨ ਬਤੀਤ ਕਰਨ ਲਈ ਪ੍ਰੇਰਿਆ। ਸਟੇਜ ਸਕੱਤਰ ਦੀ ਭੂਮਿਕਾ ਕਮਲਜੀਤ ਖੋਥੜਾਂ ਵਲੋਂ ਬਾਖੂਬੀ ਨਿਭਾਈ ਗਈ ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਦਸਿਆ ਕਿ ਡੇਰਾ ਚਹੇੜੂ ਵਿਖੇ ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਆਗਮਨ ਪੁਰਬ ਸਬੰਧੀ ਸਮਾਗਮ 13 ਅਤੇ 14 ਮਾਰਚ ਨੂੰ ਮਨਾਏ ਜਾਣਗੇ। ਜਿਨ੍ਹਾਂ ਦੇ ਸਬੰਧ ਵਿੱਚ 13 ਮਾਰਚ ਨੂੰ ਸਵੇਰੇ 10 ਵਜੇ ਨਿਸ਼ਾਨ ਸਾਹਿਬ ਜੀ ਦੀ ਰਸਮ ਹੋਵੇਗੀ ਅਤੇ 14 ਮਾਰਚ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਜ ਜੀ ਦੇ ਪ੍ਰਕਾਸ਼ ਆਗਮਨ ਪੁਰਬ ਸਬੰਧੀ ਵਿਸ਼ਾਲ ਗੁਰਮਤਿ ਸਮਾਗਮ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਮਨਾਏ ਜਾਣਗੇ। ਇਸ ਮੌਕੇ ਡੇਰਾ ਚਹੇੜੂ ਦੀ ਸਮੂਹ ਮੈਨੇਜਮੈਂਟ ਕਮੇਟੀ ਤੇ ਸਮੂਹ ਸੰਗਤਾਂ ਹਾਜ਼ਰ ਸਨ।"/>
jalandhar

ਡੇਰਾ ਚਹੇੜੂ ਵਿਖੇ ਫੱਗਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਸੰਤ ਬਾਬਾ ਕ੍ਰਿਸ਼ਨ ਨਾਥ ਜੀ ਨੇ ਸਮੂਹ ਸੰਗਤਾਂ ਨੂੰ ਨਾਮਬਾਣੀ ਨਾਲ ਜੁੱੜਨ ਲਈ ਪ੍ਰੇਰਿਆ
ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜ਼ੀ.ਟੀ ਰੋਡ ਚਹੇੜੂ ਵਿਖੇ ਫੱਗਣ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਛੱਤਰ ਛਾਇਆ ਹੇਠ ਅਤੇ ਮੁੱਖ ਸੇਵਾਦਾਰ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵਲੋਂ ਬਹੁਤ ਹੀ ਸਤਿਕਾਰ ਸਹਿਤ ਮਨਾਇਆ ਗਿਆ। ਜਿਸਦੇ ਸਬੰਧ ਵਿੱਚ ਪਹਿਲਾ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਲ੍ਹੜੀਵਾਰ ਚੱਲ ਰਹੇ ਜਾਂਪਾ ਦੇ ਭੋਗ ਪਾਏ ਗਏ। ਉਪਰੰਤ ਕੀਰਤਨ ਦੀਵਾਨ ਸਜਾਏ ਗਏ। ਜਿਸ ਵਿੱਚ ਰਾਗੀ ਭਾਈ ਮੰਗਤ ਰਾਮ ਮਹਿਮੀ ਦਕੋਹੇ ਵਾਲੇ, ਰਾਗੀ ਜਥੇਦਾਰ ਹਰਵਿੰਦਰ ਸਿੰਘ ਜਲੰਧਰ, ਭਾਈ ਪਰਵੀਨ ਕੁਮਾਰ ਡੇਰਾ ਚਹੇੜੂ, ਪਵਨ ਕੁਮਾਰ ਬੈਂਸ ਐਡਵੋਕੇਟ, ਹੁਸਨ ਲਾਲ ਮੇਹਟਾ ਵਲੋਂ ਸੰਗਤਾਂ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਦਾ ਰਸਭਿੰਨਾਂ ਕੀਰਤਨ ਕਰਕੇ ਨਿਹਾਲ ਕੀਤਾ। ਇਸ ਸਮਾਗਮ ਦੋਰਾਨ ਵੱਖ-ਵੱਖ ਡੇਰਿਆਂ ਤੋਂ ਮਹਾਂਪੁਰਸ਼ਾਂ ਨੇ ਸੰਗਤਾਂ ਵਿੱਚ ਹਾਜ਼ਰੀ ਭਰੀ। ਇਸ ਮੌਕੇ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਨੇ ਵਿਦੇਸ਼ ਦੀ ਧਰਤੀ ਤੋਂ ਆਨਲਾਇਨ ਹੋ ਕੇ ਸੰਗਤਾਂ ਨੂੰ ਫੱਗਣ ਮਹੀਨੇ ਦੀ ਸੰਗਰਾਂਦ ਦੀ ਵਿਆਖਿਆ ਕਰਕੇ ਨਿਹਾਲ ਕੀਤਾ ਅਤੇ ਸਮੂਹ ਸੰਗਤਾਂ ਨੂੰ ਨਾਮਬਾਣੀ ਨਾਲ ਜੁੱੜ ਕੇ ਸਾਦਾ ਜੀਵਨ ਬਤੀਤ ਕਰਨ ਲਈ ਪ੍ਰੇਰਿਆ। ਸਟੇਜ ਸਕੱਤਰ ਦੀ ਭੂਮਿਕਾ ਕਮਲਜੀਤ ਖੋਥੜਾਂ ਵਲੋਂ ਬਾਖੂਬੀ ਨਿਭਾਈ ਗਈ ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਦਸਿਆ ਕਿ ਡੇਰਾ ਚਹੇੜੂ ਵਿਖੇ ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਆਗਮਨ ਪੁਰਬ ਸਬੰਧੀ ਸਮਾਗਮ 13 ਅਤੇ 14 ਮਾਰਚ ਨੂੰ ਮਨਾਏ ਜਾਣਗੇ। ਜਿਨ੍ਹਾਂ ਦੇ ਸਬੰਧ ਵਿੱਚ 13 ਮਾਰਚ ਨੂੰ ਸਵੇਰੇ 10 ਵਜੇ ਨਿਸ਼ਾਨ ਸਾਹਿਬ ਜੀ ਦੀ ਰਸਮ ਹੋਵੇਗੀ ਅਤੇ 14 ਮਾਰਚ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਜ ਜੀ ਦੇ ਪ੍ਰਕਾਸ਼ ਆਗਮਨ ਪੁਰਬ ਸਬੰਧੀ ਵਿਸ਼ਾਲ ਗੁਰਮਤਿ ਸਮਾਗਮ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਮਨਾਏ ਜਾਣਗੇ। ਇਸ ਮੌਕੇ ਡੇਰਾ ਚਹੇੜੂ ਦੀ ਸਮੂਹ ਮੈਨੇਜਮੈਂਟ ਕਮੇਟੀ ਤੇ ਸਮੂਹ ਸੰਗਤਾਂ ਹਾਜ਼ਰ ਸਨ।

Tags