jalandhar

ਡੇਰਾ ਚਹੇੜੂ ਵਿਖੇ ਸਮੱਚੇ ਵਿਸ਼ਵ ਦੀ ਤੰਦਰੁਸਤੀ ਵਾਸਤੇ ਅਰਦਾਸ ਬੇਨਤੀ ਕੀਤੀ ਗਈ

ਤਸਵੀਰ ਸੰਤ ਬਾਬਾ ਕ੍ਰਿਸ਼ਨ ਨਾਥ ਜੀ

ਸੰਗਤਾਂ ਦੇ ਇਕੱਠ ਤੋਂ ਬਗੈਰ ਡੇਰਾ ਚਹੇੜੂ ਵਿਖੇ ਜੇਠ ਦੇ ਮਹੀਨੇ ਦੀ ਸੰਗਰਾਂਦ ਮਨਾਈ
ਜਿਲ੍ਹਾ ਪ੍ਰਸ਼ਾਸ਼ਨ ਦੇ ਹੁੱਕਮਾਂ ਦੀ ਕੀਤੀ ਪਾਲਣਾ
ਡੇਰਾ ਮੁੱਖੀ ਸੰਤ ਕ੍ਰਿਸ਼ਨ ਨਾਥ ਜੀ ਨੇ ਆਨਲਾਇਨ ਹੋ ਕੇ ਸੰਗਤਾਂ ਨੂੰ ਜੇਠ ਦੀ ਸ਼ੰਗਰਾਂਦ ਦੇ ਮਹੀਨੇ ਦੀ ਵਿਆਖਿਆ ਕਰਕੇ ਨਿਹਾਲ ਕੀਤਾ
ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੀ ਸ਼ਰਧਾ ਦਾ ਕੇਂਦਰ ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜ਼ੀ.ਟੀ ਰੋ੍ਹਡ ਚਹੇੜੂ ਵਿਖੇ ਅੱਜ ਸੰਗਤਾਂ ਦੇ ਇਕੱਠ ਤੋਂ ਬਗੈਰ ਜੇਠ ਦੇ ਮਹੀਨੇ ਦੀ ਸ਼ੰਗਰਾਂਦ ਦਾ ਦਿਹਾੜਾ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਛੱਤਰ ਛਾਇਆ ਹੇਠ ਅਤੇ ਮੁੱਖ ਸੇਵਾਦਾਰ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਪਹਿਲਾ ਲ੍ਹੜੀਵਾਰ ਚੱਲ ਰਹੇ ਸ਼੍ਰੀ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਾਂਪਾ ਦੇ ਭੋਗ ਪਾਏ ਗਏ ਉਪਰੰਤ ਡੇਰੇ ਦੇ ਮੁੱਖ ਸੇਵਾਦਾਰ ਸੰਤ ਕ੍ਰਿਸ਼ਨ ਨਾਥ ਜੀ ਨੇ ਸਮੂਹ ਸੰਗਤਾਂ ਨੂੰ ਆਨਲਾਇਨ ਹੋ ਕੇ ਜੇਠ ਦੇ ਮਹੀਨੇ ਦੀ ਸੰਗਰਾਂਦ ਦੀ ਵਿਆਖਿਆ ਕਰਕੇ ਨਿਹਾਲ ਕੀਤਾ। ਇਸ ਮੌਕੇ ਹੈਡ ਗ੍ਰੰਥੀ ਭਾਈ ਪਰਵੀਨ ਕੁਮਾਰ ਵਲੋਂ ਸਮੁੱਚੇ ਵਿਸ਼ਵ ਦੀਆਂ ਸਰਬੱਤ ਸੰਗਤਾਂ ਦੇ ਭਲੇ ਦੀ ਅਰਦਾਸ ਕੀਤੀ ਗਈ। ਉਪਰੰਤ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਨੇ ਜਿਥੇ ਸੰਗਤਾਂ ਨੂੰ ਆਨਲਾਇਨ ਹੋ ਕੇ ਸੰਗਰਾਂਦ ਦੇ ਮਹੀਨੇ ਦੀ ਵਿਆਖਿਆ ਸਰਵਣ ਕਰਵਾਈ ਉਥੇ ਉਨਾਂ ਸਰਬਤ ਸੰਗਤਾਂ ਨੂੰ ਕਰੋਨਾ ਵਾਇਰਸ ਦੀ ਭਿਆਨਕ ਬੀਮਾਰੀ ਤੋਂ ਬਚਣ ਲਈ ਸਰਕਾਰੀ ਹੁੱਕਮਾਂ ਦੀ ਪਾਲਣਾ ਅਤੇ ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਉਨ੍ਹਾਂ ਕਿਹਾ ਇਸ ਕਰੋਨਾ ਵਾਇਰਸ ਦੇ ਚੱਲ ਰਹੇ ਲਾਕ ਡਾਉੂਨ ਦੋਰਾਨ ਆਪਣੇ ਮਾਤਾ ਪਿਤਾ, ਬਚਿਆਂ ਅਤੇ ਰਿਸ਼ਤੇਦਾਰਾਂ ਦਾ ਵੀ ਖਿਆਲ ਰਖਿਆ ਜਾਵੇ ਅਤੇ ਉਨ੍ਹਾਂ ਨੂੰ ਇਸ ਬੀਮਾਰੀ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾਵੇ। ਸੰਤ ਬਾਬਾ ਕ੍ਰਿਸ਼ਨ ਨਾਥ ਜੀ ਨੇ ਕਿਹਾ ਇਸ ਕਰੋਨਾ ਵਾਇਰਸ ਦੀ ਬੀਮਾਰੀ ਦੇ ਖਾਤਮੇ ਲਈ ਸਾਨੂੰ ਆਪੋ-ਆਪਣੇ ਜਿਲ੍ਹਾਂ ਪ੍ਰਸ਼ਾਸ਼ਨ ਦਾ ਪੂਰਾ ਸਾਥ ਦੇ ਕੇ ਉਨ੍ਹਾਂ ਦੇ ਹੁੱਕਮਾਂ ਦੀ ਪਾਲਣਾ ਕਰਨੀਂ ਚਾਹੀਦੀ ਹੈ। ਇਸ ਮੌਕੇ ਸੈਕਟਰੀ ਕਮਲਜੀਤ ਖੋਥੜਾਂ ਵੀ ਹਾਜ਼ਰ ਸਨ ਉਨ੍ਹਾਂ ਦਸਿਆ ਕਰੋਨਾ ਵਾਇਰਸ ਦੇ ਚੱਲਦੇ ਡੇਰੇ ਦੇ ਸੇਵਾਦਾਰਾਂ ਵਲੋਂ ਲਗਾਤਾਰ ਸੰਗਤਾਂ ਦੀ ਸੇਵਾ ਹਿੱਤ ਗੁਰੂ ਕੇ ਲੰਗਰ ਜਰੂਰਤਮੰਦਾਂ ਲਈ ਲਗਾਏ ਜਾ ਰਹੇ ਹਨ। ਜੋ ਕਿ ਡੇਰੇ ਦੇ ਨਜ਼ਦੀਕ ਰਹਿਣ ਵਾਲੇ ਲੋਕਾਂ ਅਤੇ ਲਾਗਲੇ ਪਿੰਡਾਂ ਵਿੱਚ ਜਰੂਰਤਮੰਦ ਲੋਕਾਂ ਤੱਕ ਪਹੁੰਚਾਏ ਜਾ ਰਹੇ ਹਨ।

Tags