jalandhar

ਪਿੰਡ ਖੋਥੜਾਂ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 643ਵਾਂ ਪ੍ਰਕਾਸ਼ ਪੁਰਬ ਮਨਾਇਆ

ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਸ਼੍ਰੀ ਗੁਰੂ ਰਵਿਦਾਸ ਧਰਮ ਅਸਥਾਨ ਪਿੰਡ ਖੋਥੜਾਂ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 643ਵਾਂ ਪ੍ਰਕਾਸ਼ ਆਗਮਨ ਪੁਰਬ ਡਾ. ਬੀ.ਆਰ ਅੰਬੇਡਕਰ ਸਪੋਰਟਸ ਐਂਡ ਵੈਲਫੇਅਰ ਕਲੱਬ (ਰਜ਼ਿ), ਸਮੂਹ ਗਾ੍ਰਮ ਪੰਚਾਇਤ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸਤਿਕਾਰ ਸਹਿਤ ਮਨਾਇਆ ਗਿਆ। ਜਿਸਦੇ ਸਬੰਧ ਵਿੱਚ 13 ਫਰਵਰੀ ਤੋਂ ਅਰੰਭ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਹਿਲਾ ਭੋਗ ਪਾਏ ਗਏ ਉਪਰੰਤ ਮਹਾਨ ਕੀਰਤਨ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਗੁਰਮੁੱਖ ਸਿੰਘ ਹੁਸ਼ਿਆਰਪੁਰ ਵਾਲੇ, ਕਵੀਸ਼ਰ ਭਾਈ ਰਵਿੰਦਰ ਸਿੰਘ ਬੰਬ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਦੇ ਹੋਏ ਗੁਰ ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਪ੍ਰਬੰਧਕਾਂ ਵਲੋਂ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਕਮਲਜੀਤ ਖੋਥੜਾਂ ਵਲੋਂ ਬਾਖੂਬੀ ਨਿਭਾਈ ਗਈ। ਉਨ੍ਹਾਂ ਸਮੂਹ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਨਾਲ ਜੁੱੜਨ ਲਈ ਪ੍ਰੇਰਿਆ। ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ ਹੀ ਰਾਤ ਦੇ ਦੀਵਾਨ ਵੀ ਸੰਗਤਾਂ ਵਲੋਂ ਸਜਾਏ ਗਏ। ਜਿਸ ਵਿੱਚ ਬਚਿਆਂ ਵਲੋਂ ਮਿਸ਼ਨਰੀ ਪ੍ਰੋਗਰਾਮ ਪੇਸ਼ ਕੀਤਾ ਗਿਆ। ਉਪਰੰਤ ਗਾਇਕ ਕੰਠ ਕਲੇਰ ਵਲੋਂ ਸੰਗਤਾਂ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਧਾਰਮਿਕ ਗੀਤਾਂ ਰਾਹੀਂ ਨਿਹਾਲ ਕੀਤਾ ਗਿਆ। ਇਸ ਮੌਕੇ ਸਰਪੰਚ ਅਸ਼ੋਕ ਕੁਮਾਰ, ਸਾਬਕਾ ਸਰਪੰਚ ਰਜਿੰਦਰ ਕੁਮਾਰ, ਸਾਬਕਾ ਸਰਪੰਚ ਕਮਲਜੀਤ ਖੋਥੜਾਂ, ਡਾ. ਮੌਹਨ ਲਾਲ, ਸੋਮ ਨਾਥ, ਮਨਜੀਤ ਕੁਮਾਰ, ਬਲਜੀਤ ਜੀਤਾ, ਮਨੋਹਰ ਲਾਲ, ਨਰਿੰਦਰ ਕੁਮਾਰ, ਰਮਨ ਕੁਮਾਰ, ਸੁਰਜੀਤ ਕੁਮਾਰ, ਬਰਿੰਦਰ ਕੁਮਾਰ, ਜਸਪਾਲ, ਮਹਿੰਦਰਪਾਲ, ਗੁਰਦੀਸ਼ ਕੁਮਾਰ, ਸ਼ੁਕਲਾ ਸੋਨੂੰ, ਨਛੱਤਰ ਕੁਮਾਰ, ਸਤਪਾਲ, ਅਸ਼ੋਕ ਕੁਮਾਰ, ਕਮਲਜੀਤ ਅਤੇ ਹੋਰ ਸੇਵਾਦਾਰ ਹਾਜਰ ਸਨ।

Tags