jalandhar

ਕਮਿਸ਼ਨਰੇਟ ਪੁਲਿਸ ਵਲੋਂ ਕਰਫ਼ਿਊ ਦੌਰਾਨ ਹੁਣ ਤੱਕ 18960 ਚਲਾਨ

818 ਐਫ.ਆਰ.ਆਈ.ਦਰਜ ਕਰਕੇ 1007 ਲੋਕਾਂ ਨੂੰ ਫੜਿਆ
ਜਲੰਧਰ 16 ਮਈ (ਅਮਰਜੀਤ ਸਿੰਘ)- ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ 23 ਮਾਰਚ ਤੋਂ ਲਗਾਏ ਗਏ ਕਰਫ਼ਿਊ ਦੌਰਾਨ ਹੁਣ ਤੱਕ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ 18960 ਟਰੈਫਿਕ ਚਲਾਨ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ 18960 ਟਰੈਫਿਕ ਚਲਾਨ ਕਰਨ ਦੇ ਨਾਲ 1509 ਵਾਹਨਾਂ ਨੂੰ ਜ਼ਬਤ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 818 ਐਫ.ਆਈ.ਆਰ.ਜਿਨਾਂ ਵਿੱਚ 217 ਮਾਸਕ ਨਾਲ ਪਹਿਨਣ ਦੀਆਂ ਸ਼ਾਮਿਲ ਹਨ ਦਰਜ ਕਰਕੇ 1007 ਲੋਕਾਂ ਨੂੰ ਕਰਫ਼ਿਊ ਨਿਯਮਾਂ ਦੀ ਉਲੰਘਣਾ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਕਿਸੇ ਨੂੰ ਕਰਫ਼ਿਊ ਨਿਯਮਾਂ ਦੀ ਉਲੰਘਣਾ ਕਰਨ ’ਤੇ ਕਿਸੇ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਅੱਜ ਕਮਿਸ਼ਨਰੇਟਪੁਲਿਸ ਵਲੋਂ ਪੰਜ ਐਫ.ਆਰ.ਆਈ. ਜਿਸ ਵਿੱਚ ਚਾਰ ਮਾਸਕ ਨਾ ਪਹਿਨਣ ਦੀਆਂ ਸ਼ਾਮਿਲ ਹਨ ਦਰਜ ਕਰਕੇ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਕਰਫਿਊ ਨਿਯਮਾਂ ਦੀ ਉਲੰਘਣਾ ਕਰਨ ’ਤੇ 322 ਟਰੈਫਿਕ ਚਲਾਨ ਕਰਨ ਦੇ ਨਾਲ 14 ਵਾਹਨਾਂ ਨੂੰ ਜਬਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਰਫ਼ਿਊ ਦੌਰਾਨ ਬਿਨਾਂ ਵਜ੍ਹਾ ਘੁੰਮਦੇ ਲੋਕਾਂ ਖਿਲਾਫ਼ ਸ਼ਖਤ ਕਾਰਵਾਈ ਕੀਤੀ ਜਾਵੇਗੀ।

Tags