jalandhar

ਜ਼ਿਲ੍ਹੇ ’ਚ ਸ਼ਰਾਬ ਦੀ ਕਿਸੇ ਵੀ ਤਰ੍ਹਾਂ ਦੀ ਸਮੱਗਲਿੰਗ ਖਿਲਾਫ਼ ਸ਼ਖਤ ਕਾਰਵਾਈ ਕੀਤੀ ਜਾਵੇ- ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ

ਸਿਵਲ,ਪੁਲਿਸ ਅਤੇ ਆਬਕਾਰੀ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ
ਜਲੰਧਰ 16 ਮਈ (ਅਮਰਜੀਤ ਸਿੰਘ, ਦਲਬੀਰ ਸਿੰਘ)- ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ , ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.ਸ੍ਰੀ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਸਿਵਲ,ਪੁਲਿਸ ਅਤੇ ਆਬਕਾਰੀ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਜ਼ਿਲ੍ਹੇ ਵਿੱਚ ਸ਼ਰਾਬ ਦੀ ਕਿਸੇ ਵੀ ਤਰ੍ਹਾਂ ਦੀ ਸਮੱਗਲਿੰਗ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ ਅਜਿਹੀ ਕਿਸੇ ਵੀ ਗਤੀਵਿਧੀ ਨੂੰ ਸ਼ਖਤੀ ਨਾਲ ਰੋਕਿਆ ਜਾਵੇ ਅਤੇ ਦੋਸ਼ੀਆਂ ਖਿਲਾਫ਼ ਸ਼ਖਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਰਾਬ ਦੀ ਸਮੱਗਲਿੰਗ ਵਿੱਚ ਜੁੜੇ ਕਿਸੇ ਵੀ ਵਿਅਕਤੀ ਖਿਲਾਫ਼ ਡਿਜਾਸਟਰ ਮੈਨੈਜਮੈਂਟ ਐਫ. ਅਤੇ ਐਪੀਡੇਮਿਕ ਐਕਟ ਤਹਿਤ ਮਿਸਾਲੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਲ੍ਹੇ ਵਿੱਚ ਆਉਣ ਵਾਲੇ ਦਿਨਾਂ ਦੌਰਾਲ ਸਪੈਸ਼ਲ ਜਾਂਚ ਮੁਹਿੰਮ ਚਲਾਈ ਜਾਵੇਗੀ। ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਨਾਲ ਆਬਕਾਰੀ ਵਿਭਾਗ ਦੀਆਂ ਤਹਿਸੀਲ ਅਤੇ ਸਬ ਡਵੀਜ਼ਨ ਪੱਧਰ ਦੀਆਂ ਟੀਮਾਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨਾਂ ਟੀਮਾਂ ਵਲੋਂ ਜ਼ਿਲ੍ਹੇ ਵਿੱਚ ਜੇਕਰ ਕੋਈ ਸ਼ਰਾਬ ਦੀਸਮੱਗਲਿੰਗਪਾਈ ਜਾਂਦੀ ਹੈ ਤਾਂ ਉਸ ਨੂੰ ਪੂਰੀ ਚੌਕਸੀ ਨਾਲ ਰੋਕਣਗੀਆਂ। ਉਨ੍ਹਾਂ ਕਿਹਾ ਕਿ ਅਜਿਹੀ ਕਿਸੇ ਵੀ ਗੈਰ ਕਾਨੂੰਨੀ ਗਤੀਵਿਧੀ ਨਾਲ ਸਖ਼ਤੀ ਨਾਲ ਨਿਪਟਿਅ ਜਾਵੇਗਾ ਅਤੇ ਇਸ ਪ੍ਰਤੀ ਕਿਸੇ ਵੀ ਅਣਗਹਿਲੀ ਨੁੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਨਿਯਮਤ ਤੌਰ ’ਤੇ ਆਬਕਾਰੀ ਵਿਭਾਗ ਦੇ ਅਫ਼ਸਰਾਂ ਅਤੇ ਕੰਟਰੈਕਟਰਾਂ ਪਾਸੋਂ ਫੀਡ ਬੈਕ ਲੈਣ ਲਈ ਗੱਲਬਾਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਨਸ਼ਾ ਤਸ਼ਕਰਾਂ ਅਤੇ ਸਪਲਾਇਰਾਂ ’ਤੇ ਲਗਾਤਾਰ ਨਜ਼ਰ ਰੱਖਣ ਲਈ ਧਿਆਨ ਕੇਂਦਰਿਤ ਕੀਤਾ ਜਾ ਸਕੇਗਾ ਅਤੇ ਜੇਕਰ ਇਸ ਵਿੱਚ ਕੋਈ ਕਮੀ ਨਜ਼ਰ ਆਉਂਦੀ ਹੈ ਤਾਂ ਉਸ ਨੂੰ ਸ਼ਖਤੀ ਨਾਲ ਦੂਰ ਕੀਤਾ ਜਾਵੇਗਾ।

Tags