jalandhar

ਪ੍ਰਧਾਨ ਮੰਤਰੀ ਵੱਲੋਂ ਅੱਜ ਰਾਤ ਤੋਂ 21 ਦਿਨਾਂ ਲਈ ਸਮੁੱਚੇ ਦੇਸ਼ ‘ਚ ਲਾਕਡਾਊਨ ਦਾ ਐਲਾਨ

ਪ੍ਰਧਾਨ ਮੰਤਰੀ ਵੱਲੋਂ ਅੱਜ ਰਾਤ ਤੋਂ 21 ਦਿਨਾਂ ਲਈ ਸਮੁੱਚੇ ਦੇਸ਼ ‘ਚ ਲਾਕਡਾਊਨ ਦਾ ਐਲਾਨ
ਜਲੰਧਰ (ਸੂਰਮਾ ਪਹੁੰਚਾ ਬਿਊਰੋ)- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਅੱਜ ਰਾਤ ਤੋਂ 21 ਦਿਨਾਂ ਲਈ ਸਮੁੱਚੇ ਦੇਸ਼ ‘ਚ ਲਾਕ ਡਾਊਨ ਦਾ ਐਲਾਨ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 19 ਮਾਰਚ ਨੂੰ ਪੀ.ਐੱਮ ਸ੍ਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸੰਬੋਧਿਤ ਕੀਤਾ ਸੀ ਅਤੇ ਜਨਤਾ ਕਰਫਿਊ ਦਾ ਐਲਾਨ ਕੀਤਾ ਸੀ। ਪੀ.ਐੱਮ. ਨੇ ਦੇਸ਼ ਨੂੰ ਸੰਬੋਧਿਤ ਕਰਨ ਦੀ ਜਾਣਕਾਰੀ ਟਵਿੱਟਰ ‘ਤੇ ਦਿੱਤੀ ਸੀ। ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕੋਰੋਨਾਵਾਇਰਸ ਦੇ ਫੈਲਦੇ ਸਾਈਕਲ ਨੂੰ ਤੋੜਣਾ ਜ਼ਰੂਰੀ ਹੈ ਅਤੇ ਕਿ ਜੇਕਰ ਲਾਪਰਵਾਹੀ ਕੀਤੀ ਤਾਂ ਬਹੁਤ ਵੱਡੀ ਕੀਮਤ ਚੁਕਾਣੀ ਪੈ ਸਕਦੀ ਹੈ। ਅੱਜ ਰਾਤ 12 ਵਜੇ ਤੋਂ ਪੂਰੇ ਦੇਸ਼ ‘ਚ 21 ਦਿਨਾਂ ਲਈ ਸਪੂਰਨ ਲਾਕਡਾਊਨ ਕੀਤਾ ਜਾਵੇਗਾ।

Tags