jalandhar

ਅਸੀਂ ਆਪਣੇ ਰਹਿਬਰਾਂ ਦਾ ਅਪਮਾਨ ਬਰਦਾਸਤ ਨਹੀਂ ਕਰਾਂਗੇ- ਸੰਤ ਸਮਾਜ

ਗੁਰੂ ਰਵਿਦਾਸ ਸਾਧੂ ਸੰਪਰਦਾਇਕ ਸੁਸਾਇਟੀ ਦੇ ਆਗੂ ਸੰਤ ਮਹਾਂਪੁਰਸ਼।

ਜਲੰਧਰ 28 ਮਈ (ਜਸਵਿੰਦਰ ਬੱਲ)- ਗੁਰੂ ਰਵਿਦਾਸ ਸਾਧੂ ਸੰਪਰਦਾਇਕ ਸੁਸਾਇਟੀ ਰਜਿ ਪੰਜਾਬ ਦੀ ਬੈਠਕ ਸੁਸਾਇਟੀ ਦੇ ਚੇਅਰਮੈਨ ਸੰਤ ਸਰਵਣ ਦਾਸ ਜੀ ਬੋਹਣ ਵਾਲੇ ਅਤੇ ਪ੍ਰਧਾਨ ਸੰਤ ਬਾਬਾ ਨਿਰਮਲ ਦਾਸ ਜੀ ਬਾਬੇ ਜੌੜੇ ਰਾਏਪੁਰ ਵਾਲਿਆ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਡੇਰਿਆਂ ਤੋਂ ਸੰਤ ਮਹਾਂਪੁਰਸ਼ਾਂ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਵਿੱਚ ਵੱਖ-ਵੱਖ ਡੇਰਿਆਂ ਤੋਂ ਆਏ ਸੰਤ ਮਹਾਂਪੁਰਸ਼ਾਂ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਾਰਿਆਂ ਨੇ ਇੱਕ ਸੁਰ ਹੋ ਕੇ ਪਿਛਲੇ ਕਈ ਦਿਨਾਂ ਤੋਂ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ ਸਰੂਪਾਂ ਦੀ ਕੀਤੀ ਗਈ ਬੇਅਦਬੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਉਥੋਂ ਦੀਆ ਸਰਕਾਰਾਂ ਪਾਸੋਂ ਉਨ੍ਹਾਂ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਸੰਤ ਸਰਵਣ ਦਾਸ ਜੀ ਅਤੇ ਸੰਤ ਬਾਬਾ ਨਿਰਮਲ ਦਾਸ ਜੀ ਨੇ ਸਰਕਾਰਾਂ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਤੁਸੀਂ ਸਾਡੇ ਸਬਰ ਦਾ ਇਮਤਿਹਾਨ ਨਾ ਲਵੋ ਜ਼ੇਕਰ ਦੋਸ਼ੀਆਂ ਨੂੰ ਇਕ ਹਫ਼ਤੇ ਦੇ ਅੰਦਰ ਗ੍ਰਿਫਤਾਰ ਨਹੀਂ ਕੀਤਾ ਤਾਂ ਸੰਤ ਸਮਾਜ ਅਗਲੀ ਰਣਨੀਤੀ ਤਿਆਰ ਕਰਕੇ ਤਿਖਾ ਸੰਘਰਸ਼ ਕਰਨਗੇ। ਇਸ ਮੌਕੇ ਨਾਰੀ ਸ਼ਕਤੀ ਫਾਊਂਡੇਸ਼ਨ ਭਾਰਤ ਦੀ ਪ੍ਰਧਾਨ ਭੈਣ ਸੰਤੋਸ਼ ਕੁਮਾਰੀ ਨੇ ਆਏ ਹੋਏ ਸੰਤ ਮਹਾਂਪੁਰਸ਼ਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮੁੱਚਾ ਰਵਿਦਾਸੀਆ ਸਮਾਜ ਸੰਤ ਮਹਾਂਪੁਰਸ਼ਾਂ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ ਅਤੇ ਸਤਿਗੁਰੂ ਰਵਿਦਾਸ ਜੀ ਮਹਾਰਾਜ ਦਾ ਅਪਮਾਨ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਪਰਮਜੀਤ ਦਾਸ ਨਗਰ , ਸੰਤ ਇੰਦਰ ਦਾਸ ਸ਼ੇਖੇ, ਸੰਤ ਸਰਵਣ ਦਾਸ ਸਲੇਮ ਟਾਬਰੀ, ਸੰਤ ਰਮੇਸ਼ ਦਾਸ ਸ਼ੇਰਪੁਰ, ਸੰਤ ਸਤਵਿੰਦਰ ਦਾਸ ਹੀਰਾ, ਸੰਤ ਧਰਮਪਾਲ, ਸੰਤ ਕੁਲਦੀਪ ਦਾਸ, ਸੰਤ ਕਿਰਪਾਲ ਦਾਸ ਮਾਲਟਾ, ਸੰਤ ਰਾਮਸਰੂਪ , ਬੀਬੀ ਕੁਲਦੀਪ ਕੌਰ ਮੈਨਾ ਅਤੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।

Tags