jalandhar

ਐਨ.ਆਰ.ਐਚ.ਐਮ. ਮੁਲਾਜ਼ਮਾਂ ਵਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ।

ਆਦਮਪੁਰ, 29 ਜੁਲਾਈ (ਕਰਮਵੀਰ ਸਿੰਘ, ਬਲਬੀਰ ਕਰਮ)- ਰਾਸ਼ਟਰੀ ਸਿਹਤ ਮਿਸ਼ਨ, ਪੰਜਾਬ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਸਮੂਚੀਆਂ ਐਸੋਸੀਏਸ਼ਨਾਂ ਅਤੇ ਵੱਖ-ਵੱਖ ਕੈਡਰਾਂ ਦੇ ਆਗੂਆਂ ਦੀ ਸਾਂਝੀ ਕਾਲ ‘ਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਸਰਕਾਰ ਪੱਧਰ ‘ਤੇ ਪੂਰਾ ਨਾ ਹੋਣ ਦੇ ਰੋਸ ਵਜੋਂ  ਸੀ.ਐਚ.ਸੀ ਆਦਮਪੁਰ ਪੰਜਾਬ ਦੇ ਰਾਸ਼ਟਰੀ ਸਿਹਤ ਮਿਸ਼ਨ ਮੁਲਾਜ਼ਮਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ‘ਤੇ ਡਾਕਟਰ ਸੁਮਿਤ ਵਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨ.ਆਰ.ਐਚ.ਐਮ. ਮੁਲਾਜ਼ਮਾਂ ਵਲੋਂ ਇਸ ਔਖੇ ਸਮੇਂ ‘ਚ ਆਪਣੀ ਜਾਨ ਤਲੀ ‘ਤੇ ਧਰ ਕੇ ਲੋਕਾਂ ਨੂੰ ਬਚਾਉਣ ਲਈ ਕੋਵਿਡ-19 ਮਹਾਂਮਾਰੀ ਖਿਲਾਫ਼ ਲੜ ਰਹੇ ਹਨ। ਇਸ ਲੜਾਈ ਦੌਰਾਨ ਕਈ ਮੁਲਾਜ਼ਮ ਵੀ ਇਸ ਮਹਾਂਮਾਰੀ ਦਾ ਸ਼ਿਕਾਰ ਹੋ ਗਏ ਹਨ। ਪਰ ਸਰਕਾਰ ਇਨ੍ਹਾਂ ਮੁਲਾਜ਼ਮਾਂ ਦੇ ਸ਼ੋਸ਼ਣ ਕਰਨ ਦਾ ਕੋਈ ਮੌਕਾ ਨਹੀਂ ਛੱਡ ਰਹੀ। ਅਖੀਰ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਤੋਂ ਤੰਗ ਆ ਕੇ ਆਪਣੇ ਹੱਕ ਲੈਣ ਲਈ ਮੁਲਾਜ਼ਮਾਂ ਨੇ ਆਰ-ਪਾਰ ਦੇ ਸੰਘਰਸ਼ ਦਾ ਬਿਗੁਲ ਫੂਕ ਦਿੱਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਉਹ ਮੁਲਾਜ਼ਮਾਂ ਨਾਲ ਹੋ ਰਹੀ ਇਸ ਧੱਕੇਸ਼ਾਹੀ ਨੂੰ ਖਤਮ ਕਰਨ। ਇਨ੍ਹਾਂ ਤਜੁਰਬੇਕਾਰ ਮੁਲਾਜ਼ਮਾਂ ਨੂੰ ਪਹਿਲ ਦੇ ਆਧਾਰ ‘ਤੇ ਪੱਕਾ ਕੀਤਾ ਜਾਵੇ ਅਤੇ ਨਵੀਆਂ ਭਰਤੀਆਂ ਲਈ ਦਿੱਤਾ ਗਿਆ ਇਸ਼ਤਿਹਾਰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਸਬੰਧੀ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ ਤਾ ਸਮੂਹ ਮੁਲਾਜ਼ਮਾਂ ਵਲੋਂ  ਮੁਕੰਮਲ ਤੌਰ ਤੇ ਕੰਮ ਬੰਦ ਕਰਕੇ ਹੜਤਾਲ ‘ਤੇ ਚਲੇ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰੀਸ਼, ਸੀਮਾ, ਪ੍ਰਭਜੋਤ, ਇੰਦਰਜੀਤ, ਸੁਖਜੀਤ ਅਤੇ ਹੌਰ ਮੁਲਾਜ਼ਮਾਂ ਹਾਜਰ ਸਨ।

Tags