ਜਲੰਧਰ 28 ਜੁਲਾਈ ਜਸਵਿੰਦਰ ਬੱਲ- ਡਾ. ਬੀ. ਆਰ. ਅੰਬੇਡਕਰ ਐਜ਼ੂਕੇਸ਼ਨਲ ਐਂਡ ਵੈਲਫੇਅਰ ਟਰੱਸਟ (ਰਜਿ:) ਰੰਧਾਵਾ ਮਸੰਦਾਂ ਵਲੋਂ ਬ੍ਹਾਰਵੀ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਪ੍ਰਤਿਭਾ ਯਾਦਵ ਵਾਸੀ ਰੰਧਾਵਾ ਮਸੰਦਾਂ ਦਾ ਉਚੇਚੇ ਤੌਰ ਤੇ ਸਨਮਾਨ ਕੀਤਾ ਗਿਆ।ਇਸ ਮੌਕੇ ਟਰੱਸਟ ਦੇ ਪ੍ਰਧਾਨ ਤਿਲਕ ਰਾਜ ਅਤੇ ਜਨਰਲ ਸਕੱਤਰ ਇੰਜੀ: ਰਣਜੀਤ ਕੁਮਾਰ ਨੇ ਦੱਸਿਆ ਕਿ ਇਸ ਹੋਣਹਾਰ ਬੱਚੀ ਪ੍ਰਤਿਭਾ ਯਾਦਵ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਮਸੰਦਾਂ ਵਿਖੇ ਸਿੱਖਿਆ ਪ੍ਰਾਪਤ ਕਰਕੇ ਨਾਨ-ਮੈਡੀਕਲ ਗਰੁੱਪ ਵਿੱਚੋਂ ਜ਼ਿਲ੍ਹਾ ਜਲੰਧਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਪਿੰਡ ਰੰਧਾਵਾ ਮਸੰਦਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਮਸੰਦਾਂ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਤਿਭਾ ਯਾਦਵ ਨੇ ਆਪਣੀ ਕਾਮਯਾਬੀ ਦਾ ਸਿਹਰਾ ਆਪਣੇ ਸਕੂਲ ਸਟਾਫ਼ ਅਤੇ ਆਪਣੇ ਮਾਪਿਆਂ ਨੂੰ ਦਿੱਤਾ।ਇਸ ਮੌਕੇ ਟਰੱਸਟ ਦਾ ਅਹੁਦੇਦਾਰਾਂ ਵੱਲੋਂ ਪ੍ਰਤਿਭਾ ਯਾਦਵ ਦਾ ਸਨਮਾਨ ਚਿੰਨ੍ਹ ਅਤੇ ਨਕਦ ਰਾਸ਼ੀ ਦੇ ਕੇ ਸਨਮਾਨ ਕੀਤਾ ਗਿਆ। ਟਰੱਸਟ ਵਲੋਂ ਪ੍ਰਤਿਭਾ ਯਾਦਵ ਨੂੰ ਉਚੇਰੀ ਸਿੱਖਿਆ ਵਿੱਚ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਸਮੇਂ ਟਰੱਸਟ ਦੇ ਉਪ ਪ੍ਰਧਾਨ ਅਤੇ ਮੈਂਬਰ ਪੰਚਾਇਤ ਹਰਜਿੰਦਰ ਟੀਟੂ, ਅਮ੍ਰਿਤ ਲਾਡੀ, ਹਨੀਸ਼ ਕੁਮਾਰ,ਸੋਹਣ ਲਾਲ ਮੱਲ,ਅਮਨ ਮਾਹੀ ਆਦਿ ਹਾਜ਼ਰ ਸਨ।"/>
jalandhar

ਜ਼ਿਲ੍ਹੇ ਵਿੱਚੋਂ ਅੱਵਲ ਰਹਿਣ ਵਾਲ਼ੀ ਵਿਦਿਆਰਥਣ ਦਾ ਕੀਤਾ ਅੰਬੇਡਕਰ ਟਰੱਸਟ ਨੇ ਸਨਮਾਨ*

ਜਲੰਧਰ 28 ਜੁਲਾਈ ਜਸਵਿੰਦਰ ਬੱਲ- ਡਾ. ਬੀ. ਆਰ. ਅੰਬੇਡਕਰ ਐਜ਼ੂਕੇਸ਼ਨਲ ਐਂਡ ਵੈਲਫੇਅਰ ਟਰੱਸਟ (ਰਜਿ:) ਰੰਧਾਵਾ ਮਸੰਦਾਂ ਵਲੋਂ ਬ੍ਹਾਰਵੀ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਵਿਦਿਆਰਥਣ ਪ੍ਰਤਿਭਾ ਯਾਦਵ ਵਾਸੀ ਰੰਧਾਵਾ ਮਸੰਦਾਂ ਦਾ ਉਚੇਚੇ ਤੌਰ ਤੇ ਸਨਮਾਨ ਕੀਤਾ ਗਿਆ।ਇਸ ਮੌਕੇ ਟਰੱਸਟ ਦੇ ਪ੍ਰਧਾਨ ਤਿਲਕ ਰਾਜ ਅਤੇ ਜਨਰਲ ਸਕੱਤਰ ਇੰਜੀ: ਰਣਜੀਤ ਕੁਮਾਰ ਨੇ ਦੱਸਿਆ ਕਿ ਇਸ ਹੋਣਹਾਰ ਬੱਚੀ ਪ੍ਰਤਿਭਾ ਯਾਦਵ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਮਸੰਦਾਂ ਵਿਖੇ ਸਿੱਖਿਆ ਪ੍ਰਾਪਤ ਕਰਕੇ ਨਾਨ-ਮੈਡੀਕਲ ਗਰੁੱਪ ਵਿੱਚੋਂ ਜ਼ਿਲ੍ਹਾ ਜਲੰਧਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੇ ਪਿੰਡ ਰੰਧਾਵਾ ਮਸੰਦਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਮਸੰਦਾਂ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਤਿਭਾ ਯਾਦਵ ਨੇ ਆਪਣੀ ਕਾਮਯਾਬੀ ਦਾ ਸਿਹਰਾ ਆਪਣੇ ਸਕੂਲ ਸਟਾਫ਼ ਅਤੇ ਆਪਣੇ ਮਾਪਿਆਂ ਨੂੰ ਦਿੱਤਾ।ਇਸ ਮੌਕੇ ਟਰੱਸਟ ਦਾ ਅਹੁਦੇਦਾਰਾਂ ਵੱਲੋਂ ਪ੍ਰਤਿਭਾ ਯਾਦਵ ਦਾ ਸਨਮਾਨ ਚਿੰਨ੍ਹ ਅਤੇ ਨਕਦ ਰਾਸ਼ੀ ਦੇ ਕੇ ਸਨਮਾਨ ਕੀਤਾ ਗਿਆ। ਟਰੱਸਟ ਵਲੋਂ ਪ੍ਰਤਿਭਾ ਯਾਦਵ ਨੂੰ ਉਚੇਰੀ ਸਿੱਖਿਆ ਵਿੱਚ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਸਮੇਂ ਟਰੱਸਟ ਦੇ ਉਪ ਪ੍ਰਧਾਨ ਅਤੇ ਮੈਂਬਰ ਪੰਚਾਇਤ ਹਰਜਿੰਦਰ ਟੀਟੂ, ਅਮ੍ਰਿਤ ਲਾਡੀ, ਹਨੀਸ਼ ਕੁਮਾਰ,ਸੋਹਣ ਲਾਲ ਮੱਲ,ਅਮਨ ਮਾਹੀ ਆਦਿ ਹਾਜ਼ਰ ਸਨ।
Tags