ਅਮਰਜੀਤ ਸਿੰਘ ਜੰਡੂ ਸਿੰਘਾ/ਪਤਾਰਾ- ਯੂਥ ਕਾਂਗਰਸ ਜ਼ਿਲ੍ਹਾ ਜਲੰਧਰ ਦਿਹਾਤੀ ਦੇ ਪ੍ਰਧਾਨ  ਹਨੀ ਜੋਸ਼ੀ ਜੰਡੂ ਸਿੰਘਾਂ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦ ਉਨ੍ਹਾਂ ਦੇ ਪਿਤਾ ਡਾ. ਜਸਵੰਤ ਜੋਸ਼ੀ ਪੁੱਤਰ ਸ੍ਰੀ ਮਦਨ ਲਾਲ ਜੋਸ਼ੀ  ਅਚਾਨਕ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਤਾ ਲੱਗਾ ਹੈ ਕਿ ਡਾ. ਜਸਵੰਤ ਜੋਸ਼ੀ ਦਾ ਅੰਤਿਮ ਸੰਸਕਾਰ 18 ਫਰਵਰੀ ਦੁਪਹਿਰ 1 ਵਜੇ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿੱਚ ਹਨੀ ਜੋਸ਼ੀ ਅਤੇ ਸਮੂਹ ਪਰਿਵਾਰਕ ਮੈਂਬਰਾਂ ਨਾਲ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂ ਅਤੇ  ਧਾਰਮਿਕ ਸ਼ਖਸੀਅਤਾਂ ਅਤੇ ਪਿੰਡ ਵਾਸੀ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚ ਰਹੇ ਹਨ।