ਦੋਸ਼ੀਆਂ ਖਿਲਾਫ ਪਰਚਾ ਦਰਜ਼ ਕਰਕੇ ਕੀਤੀ ਜਾ ਰਹੀ ਹੈ ਪੁਛਗਿੱਛ-ਡੀ.ਐਸ.ਪੀ. ਪਰਮਿੰਦਰ ਸਿੰਘ ਮੰਡ
ਜਲੰਧਰ / ਕਰਤਾਰਪੁਰ : (ਜਸਵਿੰਦਰ ਬੱਲ) : ਮਾਨਯੋਗ ਸ਼੍ਰੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਜੇਲ੍ਹ ਚ ਬੰਦ ਕਰਨ 'ਤੇ ‌ਪਹਿਰਾ ਦਿੰਦੇ ਹੋਏ ਥਾਣਾ ਕਰਤਾਰਪੁਰ ਦੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਸ਼ਿਕੰਜਾ ਕਸਦੇ ਹੋਏ 2 ਹੈਰੋਇਨ ਤਸਕਰਾਂ ਨੂੰ ਕਾਰ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਪਰਮਿੰਦਰ ਸਿੰਘ ਮੰਡ ਨੇ ਦਸਿਆ ਕਿ ਗੁਪਤ ਸੂਚਨਾ ਮਿਲਨ ਤੇ ਐਸ ਐਚ ਓ ਸਿਕੰਦਰ ਸਿੰਘ ਦੀ ਨਿਗਰਾਨੀ ਹੇਠ ਏ ਐਸ ਆਈ ਗੁਰਵਿੰਦਰ ਸਿੰਘ ਅਤੇ ਟੀਮ ਵਲੋਂ ਜੀ ਟੀ ਰੋਡ, ਨਜਦੀਕ ਦਿਆਲਪੁਰ ਪੱਪੀ ਵੈਸ਼ਨੋ ਢਾਬੇ ਮੋਹਰੇ ਨਾਕਾਬੰਦੀ ਕੀਤੀ ਗਈ।ਇਸ ਦੌਰਾਨ ਇਕ ਕਾਰ ਨੂੰ ਰੋਕਿਆ ਗਿਆ।ਜਿਸ ਵਿਚ 2 ਵਿਅਕਤੀ ਬੈਠੇ ਸਨ।ਤਲਾਸ਼ੀ ਲੈਣ ਤੇ ਗੱਡੀ ਵਿੱਚੋ 25 ਗ੍ਰਾਮ ਹੈਰੋਇਨ ਬਰਾਮਦ ਹੋਈ।ਦੋਨਾਂ ਤਸਕਰਾਂ ਦੀ ਪਹਿਚਾਣ ਸਰਮੇਲ ਸਿੰਘ ਉਰਫ ਸੈੱਲਾਂ ਪੁੱਤਰ ਸੁਖਜੀਤ ਸਿੰਘ ਵਾਸੀ ਸ਼ਹਿਬਾਜਪੁਰ,ਤਰਨਤਾਰਨ ਅਤੇ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਸਵਰਨ ਸਿੰਘ ਵਾਸੀ ਮਹਿੰਦੀਪੁਰ ਖੇਮਕਰਨ,ਤਰਨਤਾਰਨ ਵਜੋਂ ਹੋਈ ਹੈ। ਇਨ੍ਹਾ ਦੋਨੋਂ ਦੋਸ਼ੀਆਂ ਨੂੰ ਕਾਰ ਸਮੇਤ ਕਾਬੂ ਕਰਕੇ ਉਨ੍ਹਾਂ ਤੇ ਮਾਮਲਾ ਦਰਜ ਕਰ ਲਿਆ ਹੈ। ਐਸ਼ ਐਚ ਓ ਸਿਕੰਦਰ ਸਿੰਘ ਨੇ ਦਸਿਆ ਕਿ ਦੋਸ਼ੀਆਂ ਤੋਂ ਡੁੰਘਾਈਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।ਉਨਾਂ ਕੋਲੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
"/>
jalandhar

ਕਰਤਾਰਪੁਰ ਪੁਲਿਸ ਵਲੋ ਹੈਰੋਇਨ ਸਮੇਤ ਕਾਰ ਸਵਾਰ ਦੋ ਤਸਕਰ ਕਾਬੂ

ਦੋਸ਼ੀਆਂ ਖਿਲਾਫ ਪਰਚਾ ਦਰਜ਼ ਕਰਕੇ ਕੀਤੀ ਜਾ ਰਹੀ ਹੈ ਪੁਛਗਿੱਛ-ਡੀ.ਐਸ.ਪੀ. ਪਰਮਿੰਦਰ ਸਿੰਘ ਮੰਡ
ਜਲੰਧਰ / ਕਰਤਾਰਪੁਰ : (ਜਸਵਿੰਦਰ ਬੱਲ) : ਮਾਨਯੋਗ ਸ਼੍ਰੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਜੇਲ੍ਹ ਚ ਬੰਦ ਕਰਨ ‘ਤੇ ‌ਪਹਿਰਾ ਦਿੰਦੇ ਹੋਏ ਥਾਣਾ ਕਰਤਾਰਪੁਰ ਦੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਸ਼ਿਕੰਜਾ ਕਸਦੇ ਹੋਏ 2 ਹੈਰੋਇਨ ਤਸਕਰਾਂ ਨੂੰ ਕਾਰ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਪਰਮਿੰਦਰ ਸਿੰਘ ਮੰਡ ਨੇ ਦਸਿਆ ਕਿ ਗੁਪਤ ਸੂਚਨਾ ਮਿਲਨ ਤੇ ਐਸ ਐਚ ਓ ਸਿਕੰਦਰ ਸਿੰਘ ਦੀ ਨਿਗਰਾਨੀ ਹੇਠ ਏ ਐਸ ਆਈ ਗੁਰਵਿੰਦਰ ਸਿੰਘ ਅਤੇ ਟੀਮ ਵਲੋਂ ਜੀ ਟੀ ਰੋਡ, ਨਜਦੀਕ ਦਿਆਲਪੁਰ ਪੱਪੀ ਵੈਸ਼ਨੋ ਢਾਬੇ ਮੋਹਰੇ ਨਾਕਾਬੰਦੀ ਕੀਤੀ ਗਈ।ਇਸ ਦੌਰਾਨ ਇਕ ਕਾਰ ਨੂੰ ਰੋਕਿਆ ਗਿਆ।ਜਿਸ ਵਿਚ 2 ਵਿਅਕਤੀ ਬੈਠੇ ਸਨ।ਤਲਾਸ਼ੀ ਲੈਣ ਤੇ ਗੱਡੀ ਵਿੱਚੋ 25 ਗ੍ਰਾਮ ਹੈਰੋਇਨ ਬਰਾਮਦ ਹੋਈ।ਦੋਨਾਂ ਤਸਕਰਾਂ ਦੀ ਪਹਿਚਾਣ ਸਰਮੇਲ ਸਿੰਘ ਉਰਫ ਸੈੱਲਾਂ ਪੁੱਤਰ ਸੁਖਜੀਤ ਸਿੰਘ ਵਾਸੀ ਸ਼ਹਿਬਾਜਪੁਰ,ਤਰਨਤਾਰਨ ਅਤੇ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਸਵਰਨ ਸਿੰਘ ਵਾਸੀ ਮਹਿੰਦੀਪੁਰ ਖੇਮਕਰਨ,ਤਰਨਤਾਰਨ ਵਜੋਂ ਹੋਈ ਹੈ। ਇਨ੍ਹਾ ਦੋਨੋਂ ਦੋਸ਼ੀਆਂ ਨੂੰ ਕਾਰ ਸਮੇਤ ਕਾਬੂ ਕਰਕੇ ਉਨ੍ਹਾਂ ਤੇ ਮਾਮਲਾ ਦਰਜ ਕਰ ਲਿਆ ਹੈ। ਐਸ਼ ਐਚ ਓ ਸਿਕੰਦਰ ਸਿੰਘ ਨੇ ਦਸਿਆ ਕਿ ਦੋਸ਼ੀਆਂ ਤੋਂ ਡੁੰਘਾਈਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।ਉਨਾਂ ਕੋਲੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
Tags