ਅਕਾਲੀ-ਭਾਜਪਾ ਗਠਜੋੜ ਦੀ ਕੁਰਸੀ ਬਚਾਓ ਲੋਕ ਮਾਰੂ ਰਾਜਨੀਤੀ ਦੇਸ਼ ਲਈ ਖਤਰਨਾਕ - ਸੰਤੋਸ਼ ਗੋਗੀ ਫਗਵਾੜਾ 29 ਜੂਨ (ਸ਼ਿਵ ਕੋੜਾ) ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਦੇ ਹੱਕ 'ਚ ਖੜਦਿਆਂ ਆਮ ਆਦਮੀ ਪਾਰਟੀ (ਆਪ) ਹਲਕਾ ਵਿਧਾਨਸਭਾ ਫਗਵਾੜਾ ਵਲੋਂ ਹਲਕਾ ਇੰਚਾਰਜ ਸੰਤੋਸ਼ ਕੁਮਾਰ ਗੋਗੀ ਦੀ ਅਗਵਾਈ ਹੇਠ ਅੱਜ ਕੇਂਦਰ ਦੀ ਮੋਦੀ ਸਰਕਾਰ ਅਤੇ ਅਕਾਲੀ-ਭਾਜਪਾ ਗਠਜੋੜ ਦੇ ਖਿਲਾਫ ਰੋਸ ਮੁਜਾਹਰਾ ਕਰਦੇ ਹੋਏ ਸਥਾਨਕ ਜੀ.ਟੀ. ਰੋਡ ਸਥਿਤ ਰੈਸਟ ਹਾਉਸ ਚੌਕ ਵਿਚ ਪੁਤਲਾ ਫੂਕ ਮੁਜਾਹਰਾ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਫੂਕਣ ਸਮੇਂ ਸੰਬੋਧਨ ਦੌਰਾਨ ਸੰਤੋਸ਼ ਕੁਮਾਰ ਗੋਗੀ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੀ ਪਤਨੀ ਹਰਸਿਮਰਤ ਬਾਦਲ ਦੀ ਕੁਰਸੀ ਬਚਾਉਣ ਲਈ ਪੰਜਾਬ ਦੇ ਕਿਸਾਨਾ ਦੇ ਹੱਕ ਵੇਚ ਦਿੱਤੇ ਹਨ। ਇਹ ਖ਼ੁਲਾਸਾ ਪੰਜਾਬ ਸਰਕਾਰ ਵੱਲੋਂ ਬੁਲਾਈ ਆਲ ਪਾਰਟੀ ਮੀਟਿੰਗ ਵਿੱਚ ਸੁਖਬੀਰ ਬਾਦਲ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਹੱਕ ਵਿੱਚ ਬੋਲਣ ਤੋਂ ਹੋ ਗਿਆ ਹੈ ਕਿਉਂਕਿ ਸਰਕਾਰ ਦੀ ਆਲ ਪਾਰਟੀ ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਇੱਕਜੁੱਟ ਹੋ ਕੇ ਇਨਾਂ ਆਰਡੀਨੈਂਸਾਂ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸਹਿਮਤ ਸਨ ਜਦਕਿ ਸੁਖਬੀਰ ਬਾਦਲ ਨੇ ਸਹਿਮਤੀ ਨਹੀਂ ਦਿੱਤੀ। ਮੋਦੀ ਸਰਕਾਰ ਦੁਆਰਾ ਥੋਪੇ ਗਏ ਆਰਡੀਨੈਂਸਾਂ ਦਾ ਸਮਰਥਨ ਕਰਨ ਤੋਂ ਸਪਸ਼ਟ ਹੈ ਕਿ ਭਾਜਪਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵੀ ਪੰਜਾਬ ਵਿਰੋਧੀ ਹੈ। ਉਹਨਾਂ ਕਿਹਾ ਕਿ ਖੇਤੀ ਸਬੰਧੀ ਕੇਂਦਰ ਸਰਕਾਰ ਦੇ ਤਿੰਨੇ ਆਰਡੀਨੈਂਸ ਪੰਜਾਬ ਵਿਰੋਧੀ ਹਨ। ਜਿਸ ਨਾਲ ਆਉਂਦੇ ਸਮੇਂ ਵਿੱਚ ਪੰਜਾਬ ਦਾ ਖੇਤੀ ਸਿਸਟਮ ਖ਼ਤਮ ਹੋ ਜਾਏਗਾ। ਮੋਦੀ ਸਰਕਾਰ ਵੱਲੋਂ ਖੇਤੀ ਸੰਬੰਧੀ ਲਿਆਂਦੇ ਤਿੰਨ ਆਰਡੀਨੈਂਸਾਂ ਨੂੰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਅਤੇ ਪੰਜਾਬ ਦੇ ਮੌਜੂਦਾ ਮੰਡੀਕਰਨ ਢਾਂਚੇ ਨੂੰ ਖ਼ਤਮ ਕਰਨ ਵਾਲੇ ਮਾਰੂ ਕਦਮ ਕਰਾਰ ਦਿੰਦੇ ਹੋਏ ਸੰਤੋਸ਼ ਕੁਮਾਰ ਗੋਗੀ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਸਮੇਤ ਖੇਤੀਬਾੜੀ 'ਤੇ ਨਿਰਭਰ ਸਾਰੇ ਵਰਗਾਂ ਨਾਲ ਇੱਕ ਘਾਤਕ ਖੇਡ ਖੇਡੀ ਜਾ ਰਹੀ ਹੈ। ਮੋਦੀ ਸਰਕਾਰ ਇਨਾਂ ਤਿੰਨ ਮਾਰੂ ਆਰਡੀਨੈਂਸਾਂ ਰਾਹੀਂ ਵੱਡੀਆਂ ਪ੍ਰਾਈਵੇਟ ਕੰਪਨੀਆਂ ਅਤੇ ਅੰਬਾਨੀਆਂ-ਅਡਾਨੀਆਂ ਦਾ ਪੰਜਾਬ-ਹਰਿਆਣਾ ਦੇ ਖੇਤਾਂ ਅਤੇ ਮੰਡੀਆਂ 'ਤੇ ਕਬਜ਼ਾ ਕਰਾਉਣਾ ਚਾਹੁੰਦੀ ਹੈ। ਕਾਰਪੋਰੇਟ ਘਰਾਨਿਆਂ ਦੀ ਇਕ ਵਾਰ ਪੰਜਾਬ 'ਚ 'ਐਂਟਰੀ' ਹੋ ਗਈ ਤਾਂ ਮੱਕੀ, ਗੰਨੇ ਅਤੇ ਦਾਲਾਂ ਵਾਂਗ ਕਣਕ ਅਤੇ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਨਿਰਾਰਥਕ ਹੋ ਜਾਵੇਗਾ ਅਤੇ ਪੰਜਾਬ ਦੇ ਕਿਸਾਨ ਕੌਡੀਆਂ ਦੇ ਮੁੱਲ ਫ਼ਸਲਾਂ ਵੇਚਣ ਅਤੇ ਭੁਗਤਾਨ ਲਈ ਮਹੀਨੇ ਸਾਲ ਠੋਕਰਾਂ ਖਾਣ ਲਈ ਮਜਬੂਰ ਹੋਣਗੇ। ਜਦਕਿ ਆੜਤੀ, ਮੁਨੀਮ, ਪੱਲੇਦਾਰ, ਡਰਾਈਵਰ, ਟਰਾਂਸਪੋਰਟ ਦੀ ਖੇਤੀਬਾੜੀ ਖੇਤਰ 'ਚੋਂ ਹੋਂਦ ਹੀ ਖ਼ਤਮ ਹੋ ਜਾਵੇਗੀ। ਆਮ ਆਦਮੀ ਪਾਰਟੀ ਦੇ ਸੂਬਾ ਸਪੋਕਸ ਪਰਸਨ ਐਡਵੋਕੇਟ ਕਸ਼ਮੀਰ ਸਿੰਘ ਮੱਲ ਨੇ ਦੱਸਿਆ ਕਿ ਆਉਂਦੇ ਵਿਧਾਨਸਭਾ ਸੈਸ਼ਨ ਵਿਚ ਪ੍ਰਾਈਵੇਟ ਮੈਂਬਰ ਬਿੱਲ ਲਿਆਉਂਦਾ ਜਾਵੇਗਾ ਜੇਕਰ ਸੁਖਬੀਰ ਬਾਦਲ ਕਿਸਾਨ ਹਿਤੈਸ਼ੀ ਹਨ ਤਾਂ ਉਸ ਬਿੱਲ ਦਾ ਸਮਰਥਨ ਕਰਨ। ਇਸ ਮੌਕੇ ਰਿਟਾ. ਪ੍ਰਿੰਸੀਪਲ ਹਰਮੇਸ਼ ਪਾਠਕ, ਰਿਟਾ. ਪ੍ਰਿੰਸੀਪਲ ਨਿਰਮਲ ਸਿੰਘ, ਸ਼ੀਤਲ ਸਿੰਘ ਪਲਾਹੀ, ਲਲਿਤ, ਡਾ. ਜਤਿੰਦਰ ਪਰਹਾਰ, ਵਿੱਕੀ ਨਰੇਸ਼ ਸ਼ਰਮਾ, ਹਰਪਾਲ ਸਿੰਘ ਢਿੱਲੋਂ, ਰੋਹਿਤ ਸ਼ਰਮਾ, ਰਵੀ ਖਾਟੀ, ਰਾਜੇਸ਼ ਕੌਲਸਰ, ਸੋਢੀ ਖੇੜਾ, ਹਰਦੀਪ ਸਿੰਘ, ਗੁਰਦੀਪ ਸਿੰਘ, ਵਿਨੋਦ ਭਾਸਕਰ, ਬਿੱਟੂ ਭਾਣੋਕੀ, ਗੌਰਵ ਸੰਧੀਰ, ਰਿੰਪੀ ਡੁਮੇਲੀ, ਮੁਲਖਰਾਜ, ਮੋਹਨ ਲਾਲ ਆਦਿ ਹਾਜਰ ਸਨ।"/>
Kapurthala

ਰੈਸਟ ਹਾਉਸ ਚੌਕ ‘ਆਪ’ ਨੇ ਕੀਤਾ ਪੁਤਲਾ ਫੂਕ ਮੁਜਾਹਰਾ

ਅਕਾਲੀ-ਭਾਜਪਾ ਗਠਜੋੜ ਦੀ ਕੁਰਸੀ ਬਚਾਓ ਲੋਕ ਮਾਰੂ ਰਾਜਨੀਤੀ ਦੇਸ਼ ਲਈ ਖਤਰਨਾਕ – ਸੰਤੋਸ਼ ਗੋਗੀ
ਫਗਵਾੜਾ 29 ਜੂਨ (ਸ਼ਿਵ ਕੋੜਾ) ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਦੇ ਹੱਕ ‘ਚ ਖੜਦਿਆਂ ਆਮ ਆਦਮੀ ਪਾਰਟੀ (ਆਪ) ਹਲਕਾ ਵਿਧਾਨਸਭਾ ਫਗਵਾੜਾ ਵਲੋਂ ਹਲਕਾ ਇੰਚਾਰਜ ਸੰਤੋਸ਼ ਕੁਮਾਰ ਗੋਗੀ ਦੀ ਅਗਵਾਈ ਹੇਠ ਅੱਜ ਕੇਂਦਰ ਦੀ ਮੋਦੀ ਸਰਕਾਰ ਅਤੇ ਅਕਾਲੀ-ਭਾਜਪਾ ਗਠਜੋੜ ਦੇ ਖਿਲਾਫ ਰੋਸ ਮੁਜਾਹਰਾ ਕਰਦੇ ਹੋਏ ਸਥਾਨਕ ਜੀ.ਟੀ. ਰੋਡ ਸਥਿਤ ਰੈਸਟ ਹਾਉਸ ਚੌਕ ਵਿਚ ਪੁਤਲਾ ਫੂਕ ਮੁਜਾਹਰਾ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਫੂਕਣ ਸਮੇਂ ਸੰਬੋਧਨ ਦੌਰਾਨ ਸੰਤੋਸ਼ ਕੁਮਾਰ ਗੋਗੀ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੀ ਪਤਨੀ ਹਰਸਿਮਰਤ ਬਾਦਲ ਦੀ ਕੁਰਸੀ ਬਚਾਉਣ ਲਈ ਪੰਜਾਬ ਦੇ ਕਿਸਾਨਾ ਦੇ ਹੱਕ ਵੇਚ ਦਿੱਤੇ ਹਨ। ਇਹ ਖ਼ੁਲਾਸਾ ਪੰਜਾਬ ਸਰਕਾਰ ਵੱਲੋਂ ਬੁਲਾਈ ਆਲ ਪਾਰਟੀ ਮੀਟਿੰਗ ਵਿੱਚ ਸੁਖਬੀਰ ਬਾਦਲ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਹੱਕ ਵਿੱਚ ਬੋਲਣ ਤੋਂ ਹੋ ਗਿਆ ਹੈ ਕਿਉਂਕਿ ਸਰਕਾਰ ਦੀ ਆਲ ਪਾਰਟੀ ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਇੱਕਜੁੱਟ ਹੋ ਕੇ ਇਨਾਂ ਆਰਡੀਨੈਂਸਾਂ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸਹਿਮਤ ਸਨ ਜਦਕਿ ਸੁਖਬੀਰ ਬਾਦਲ ਨੇ ਸਹਿਮਤੀ ਨਹੀਂ ਦਿੱਤੀ। ਮੋਦੀ ਸਰਕਾਰ ਦੁਆਰਾ ਥੋਪੇ ਗਏ ਆਰਡੀਨੈਂਸਾਂ ਦਾ ਸਮਰਥਨ ਕਰਨ ਤੋਂ ਸਪਸ਼ਟ ਹੈ ਕਿ ਭਾਜਪਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵੀ ਪੰਜਾਬ ਵਿਰੋਧੀ ਹੈ। ਉਹਨਾਂ ਕਿਹਾ ਕਿ ਖੇਤੀ ਸਬੰਧੀ ਕੇਂਦਰ ਸਰਕਾਰ ਦੇ ਤਿੰਨੇ ਆਰਡੀਨੈਂਸ ਪੰਜਾਬ ਵਿਰੋਧੀ ਹਨ। ਜਿਸ ਨਾਲ ਆਉਂਦੇ ਸਮੇਂ ਵਿੱਚ ਪੰਜਾਬ ਦਾ ਖੇਤੀ ਸਿਸਟਮ ਖ਼ਤਮ ਹੋ ਜਾਏਗਾ। ਮੋਦੀ ਸਰਕਾਰ ਵੱਲੋਂ ਖੇਤੀ ਸੰਬੰਧੀ ਲਿਆਂਦੇ ਤਿੰਨ ਆਰਡੀਨੈਂਸਾਂ ਨੂੰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਅਤੇ ਪੰਜਾਬ ਦੇ ਮੌਜੂਦਾ ਮੰਡੀਕਰਨ ਢਾਂਚੇ ਨੂੰ ਖ਼ਤਮ ਕਰਨ ਵਾਲੇ ਮਾਰੂ ਕਦਮ ਕਰਾਰ ਦਿੰਦੇ ਹੋਏ ਸੰਤੋਸ਼ ਕੁਮਾਰ ਗੋਗੀ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਸਮੇਤ ਖੇਤੀਬਾੜੀ ‘ਤੇ ਨਿਰਭਰ ਸਾਰੇ ਵਰਗਾਂ ਨਾਲ ਇੱਕ ਘਾਤਕ ਖੇਡ ਖੇਡੀ ਜਾ ਰਹੀ ਹੈ। ਮੋਦੀ ਸਰਕਾਰ ਇਨਾਂ ਤਿੰਨ ਮਾਰੂ ਆਰਡੀਨੈਂਸਾਂ ਰਾਹੀਂ ਵੱਡੀਆਂ ਪ੍ਰਾਈਵੇਟ ਕੰਪਨੀਆਂ ਅਤੇ ਅੰਬਾਨੀਆਂ-ਅਡਾਨੀਆਂ ਦਾ ਪੰਜਾਬ-ਹਰਿਆਣਾ ਦੇ ਖੇਤਾਂ ਅਤੇ ਮੰਡੀਆਂ ‘ਤੇ ਕਬਜ਼ਾ ਕਰਾਉਣਾ ਚਾਹੁੰਦੀ ਹੈ। ਕਾਰਪੋਰੇਟ ਘਰਾਨਿਆਂ ਦੀ ਇਕ ਵਾਰ ਪੰਜਾਬ ‘ਚ ‘ਐਂਟਰੀ’ ਹੋ ਗਈ ਤਾਂ ਮੱਕੀ, ਗੰਨੇ ਅਤੇ ਦਾਲਾਂ ਵਾਂਗ ਕਣਕ ਅਤੇ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਨਿਰਾਰਥਕ ਹੋ ਜਾਵੇਗਾ ਅਤੇ ਪੰਜਾਬ ਦੇ ਕਿਸਾਨ ਕੌਡੀਆਂ ਦੇ ਮੁੱਲ ਫ਼ਸਲਾਂ ਵੇਚਣ ਅਤੇ ਭੁਗਤਾਨ ਲਈ ਮਹੀਨੇ ਸਾਲ ਠੋਕਰਾਂ ਖਾਣ ਲਈ ਮਜਬੂਰ ਹੋਣਗੇ। ਜਦਕਿ ਆੜਤੀ, ਮੁਨੀਮ, ਪੱਲੇਦਾਰ, ਡਰਾਈਵਰ, ਟਰਾਂਸਪੋਰਟ ਦੀ ਖੇਤੀਬਾੜੀ ਖੇਤਰ ‘ਚੋਂ ਹੋਂਦ ਹੀ ਖ਼ਤਮ ਹੋ ਜਾਵੇਗੀ। ਆਮ ਆਦਮੀ ਪਾਰਟੀ ਦੇ ਸੂਬਾ ਸਪੋਕਸ ਪਰਸਨ ਐਡਵੋਕੇਟ ਕਸ਼ਮੀਰ ਸਿੰਘ ਮੱਲ ਨੇ ਦੱਸਿਆ ਕਿ ਆਉਂਦੇ ਵਿਧਾਨਸਭਾ ਸੈਸ਼ਨ ਵਿਚ ਪ੍ਰਾਈਵੇਟ ਮੈਂਬਰ ਬਿੱਲ ਲਿਆਉਂਦਾ ਜਾਵੇਗਾ ਜੇਕਰ ਸੁਖਬੀਰ ਬਾਦਲ ਕਿਸਾਨ ਹਿਤੈਸ਼ੀ ਹਨ ਤਾਂ ਉਸ ਬਿੱਲ ਦਾ ਸਮਰਥਨ ਕਰਨ। ਇਸ ਮੌਕੇ ਰਿਟਾ. ਪ੍ਰਿੰਸੀਪਲ ਹਰਮੇਸ਼ ਪਾਠਕ, ਰਿਟਾ. ਪ੍ਰਿੰਸੀਪਲ ਨਿਰਮਲ ਸਿੰਘ, ਸ਼ੀਤਲ ਸਿੰਘ ਪਲਾਹੀ, ਲਲਿਤ, ਡਾ. ਜਤਿੰਦਰ ਪਰਹਾਰ, ਵਿੱਕੀ ਨਰੇਸ਼ ਸ਼ਰਮਾ, ਹਰਪਾਲ ਸਿੰਘ ਢਿੱਲੋਂ, ਰੋਹਿਤ ਸ਼ਰਮਾ, ਰਵੀ ਖਾਟੀ, ਰਾਜੇਸ਼ ਕੌਲਸਰ, ਸੋਢੀ ਖੇੜਾ, ਹਰਦੀਪ ਸਿੰਘ, ਗੁਰਦੀਪ ਸਿੰਘ, ਵਿਨੋਦ ਭਾਸਕਰ, ਬਿੱਟੂ ਭਾਣੋਕੀ, ਗੌਰਵ ਸੰਧੀਰ, ਰਿੰਪੀ ਡੁਮੇਲੀ, ਮੁਲਖਰਾਜ, ਮੋਹਨ ਲਾਲ ਆਦਿ ਹਾਜਰ ਸਨ।
Tags