* ਸਮਾਜ ਸੇਵਿਕਾ ਅਨੀਤਾ ਸੋਮ ਪ੍ਰਕਾਸ਼ ਦਾ ਰਿਹਾ ਵਢਮੁੱਲਾ ਸਹਿਯੋਗ * ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ ਨੇ ਸਮਾਗਮ ਦੀ ਪ੍ਰਧਾਨਗੀ
ਫਗਵਾੜਾ 18 ਜੁਲਾਈ (ਸ਼ਿਵ ਕੋੜਾ)- ਪੰਜਾਬੀ ਲੋਕ ਗਾਇਕ ਸੰਗੀਤ ਵੈਲਫੇਅਰ ਸੁਸਾਇਟੀ ਵਲੋਂ ਪ੍ਰਸਿੱਧ ਸਮਾਜ ਸੇਵਿਕਾ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਦੇ ਵਢਮੁੱਲੇ ਸਹਿਯੋਗ ਸਦਕਾ ਸੰਗੀਤ ਨਾਲ ਜੁੜੇ 125 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕੀਤੀ ਗਈ। ਜੱਥੇਬੰਦੀ ਦੇ ਕਨਵੀਨਰ ਪ੍ਰਸਿੱਧ ਸ਼ਾਇਰ, ਗੀਤਕਾਰ ਅਤੇ ਗਾਇਕ ਦੇਬੀ ਮਖਸੂਸਪੁਰੀ, ਗਾਇਕ ਫਿਰੋਜ਼ ਖਾਨ, ਬਲਰਾਜ ਬਿਲਗਾ, ਚੇਅਰਮੈਨ ਮਕਬੂਲ, ਨਛੱਤਰ ਗਿੱਲ ਅਤੇ ਸੁਸਾਇਟੀ ਦੇ ਪ੍ਰਧਾਨ ਬੂਟਾ ਮੁਹੰਮਦ ਦੀ ਸਾਂਝੀ ਅਗਵਾਈ ਹੇਠ ਆਯੋਜਿਤ ਤੀਸਰੇ ਰਾਸ਼ਨ ਵੰਡ ਸਮਾਗਮ ਦੀ ਪ੍ਰਧਾਨਗੀ ਕੇਂਦਰੀ ਮੰਤਰੀ ਅਤੇ ਹਲਕਾ ਸਾਂਸਦ ਸੋਮ ਪ੍ਰਕਾਸ਼ ਕੈਂਥ ਨੇ ਕੀਤੀ ਜਦਕਿ ਜੱਥੇਦਾਰ ਸਵਰਨ ਸਿੰਘ ਕੁਲਾਰ ਮੈਂਬਰ ਐਸ.ਜੀ.ਪੀ.ਸੀ. ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸੋਮ ਪ੍ਰਕਾਸ਼ ਕੈਂਥ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕਰਨ ਉਪਰੰਤ ਆਪਣੇ ਸੰਬੋਧਨ ਵਿਚ ਕਿਹਾ ਕਿ ਆਰਥਕ ਤੌਰ ਤੇ ਸੰਪਨ ਗਾਇਕਾਂ ਅਤੇ ਸੰਗੀਤ ਦੇ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ ਵਲੋਂ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਹਨਾਂ ਕਿਹਾ ਕਿ ਉਹ ਸੁਸਾਇਟੀ ਦੀ ਹਰ ਸੰਭਵ ਸਹਾਇਤਾ ਕਰਨ ਦਾ ਉਪਰਾਲਾ ਕਰਨਗੇ। ਇਸ ਦੌਰਾਨ ਜੱਥੇਦਾਰ ਸਰਵਨ ਸਿੰਘ ਕੁਲਾਰ ਨੇ ਕਿਹਾ ਕਿ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼ ਵਲੋਂ ਸਮਾਜ ਸੇਵਾ ਵਿਚ ਜੋ ਯੋਗਦਾਨ ਪਾਇਆ ਜਾ ਰਿਹਾ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਹੋਰਨਾਂ ਨੂੰ ਵੀ ਇਸ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਸਮਾਗਮ ਦੇ ਅਖੀਰ ਵਿਚ ਸੁਸਾਇਟੀ ਦੇ ਪ੍ਰਧਾਨ ਬੂਟਾ ਮੁਹੰਮਦ ਨੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਉਹਨਾਂ ਦੀ ਧਰਮ ਪਤਨੀ ਸ੍ਰੀਮਤੀ ਅਨੀਤਾ ਸੋਮ ਪ੍ਰਕਾਸ਼, ਜੱਥੇਦਾਰ ਕੁਲਾਰ ਸਮੇਤ ਸਮੂਹ ਪਤਵੰਤਿਆਂ ਅਤੇ ਸਹਿਯੋਗੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਹਨਾਂ ਭਰੋਸਾ ਦਿੱਤਾ ਕਿ ਇਹ ਉਪਰਾਲਾ ਅੱਗੇ ਵੀ ਜਾਰੀ ਰੱਖਿਆ ਜਾਵੇਗਾ। ਸਮਾਗਮ ਦੌਰਾਨ ਜਿਲ•ਾ ਪ੍ਰਸ਼ਾਸਨ ਵਲੋਂ ਕੋਵਿਡ-19 ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪੰਜ-ਪੰਜ ਪਰਿਵਾਰਾਂ ਨੂੰ ਬੁਲਾ ਕੇ ਸਰੀਰਿਕ ਦੂਰੀ ਦਾ ਖਾਸ ਧਿਆਨ ਰੱਖਦੇ ਹੋਏ ਰਾਸ਼ਨ ਦੀ ਵੰਡ ਕੀਤੀ ਗਈ। ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰਾਂ ਵਿਚ ਸੀਨੀਅਰ ਮੀਤ ਪ੍ਰਧਾਨ ਗੁਰਮੇਜ ਮੇਹਲੀ, ਮੀਤ ਪ੍ਰਧਾਨ ਬਲਵਿੰਦਰ ਬਿੰਦਾ, ਲੱਖਾ-ਨਾਜ, ਜਨਰਲ ਸਕੱਤਰ ਮਨਮੀਤ ਮੇਵੀ, ਸਕੱਤਰ ਸੱਤੀ ਖੋਖੇਵਾਲੀਆ, ਖਜਾਨਚੀ ਰਣਜੀਤ ਰਾਣਾ, ਕਮਲ ਕਟਾਣੀਆ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ।
"/>
Kapurthala

125 ਲੋੜਵੰਦ ਸਜਿੰਦੇ ਪਰਿਵਾਰਾਂ ਨੂੰ ਦਿੱਤਾ ਰਾਸ਼ਨ

* ਸਮਾਜ ਸੇਵਿਕਾ ਅਨੀਤਾ ਸੋਮ ਪ੍ਰਕਾਸ਼ ਦਾ ਰਿਹਾ ਵਢਮੁੱਲਾ ਸਹਿਯੋਗ
* ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ ਨੇ ਸਮਾਗਮ ਦੀ ਪ੍ਰਧਾਨਗੀ

Tags