National

ਫਰਿਜ਼ਨੋ ਕੈਲੇਫੋਰਨੀਆ ਵਿਖੇ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਨੇ ਸੰਗਤਾਂ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਨਾਲ ਜੋੜਿਆ

ਫਰਿਜ਼ਨੋ ਵਿਖੇ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦਾ ਸਨਮਾਨ ਕਰਦੇ ਸਮੂਹ ਪ੍ਰਬੰਧਕ ਅਤੇ ਸੇਵਾਦਾਰ।

ਫਰਿਜਨੋਂ ਦੀ ਧਰਤੀ ਤੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 643ਵਾਂ ਪ੍ਰਕਾਸ਼ ਆਗਮਨ ਪੁਰਬ ਸੰਗਤਾਂ ਵਲੋਂ ਮਨਾਇਆ ਗਿਆ।
ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 643ਵਾਂ ਪ੍ਰਕਾਸ਼ ਆਗਮਨ ਪੁਰਬ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਟੈਂਪਲ ਫਰਿਜ਼ਨੋ ਕੈਲੇਫੋਰਨੀਆਂ ਦੀ ਧਰਤੀ ਤੇ ਸਮੂਹ ਸੰਗਤਾਂ ਵਲੋਂ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਸ਼ਾਮ ਦੇ ਸਮਾਗਮਾਂ ਮੌਕੇ ਪਹਿਲਾ ਸੰਗਤਾਂ ਵਲੋਂ ਨਿਸ਼ਾਨ ਸਾਹਿਬ ਚੜਾਉਣ ਦੀ ਰਸਮ ਸਮੂਹ ਸੰਗਤਾਂ ਵਲੋਂ ਅਦਾ ਕੀਤੀ ਗਈ। ਉਪਰੰਤ ਵਿਸ਼ਾਲ ਗੁਰਮਤਿ ਸਮਾਗਮ ਅਤੇ ਕੀਰਤਨ ਦੀਵਾਨ ਸਜਾਏ ਗਏ। ਜਿਸ ਵਿੱਚ ਡੇਰਾ ਚਹੇੜੂ ਦੇ ਮੁੱਖ ਸੇਵਾਦਾਰ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਸਮਾਗਮ ਵਿੱਚ ਉਚੇਚੇ ਤੋਰ ਤੇ ਪੁੱਜੇ। ਜਿਨ੍ਹਾਂ ਨੇ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਬਾਣੀ ਸਰਵਣ ਕਰਵਾਈ। ਇਸ ਮੌਕੇ ਉਨ੍ਹਾਂ ਸਮੂਹ ਸੰਗਤਾਂ ਨੂੰ ਆਪਣੇ ਮਾਤਾ ਪਿਤਾ ਦਾ ਸਤਿਕਾਰ ਅਤੇ ਵਿਦੇਸ਼ਾਂ ਦੀ ਧਰਤੀ ਤੇ ਮਿੱਲਜੁੱਲ ਕੇ ਰਹਿਣ ਲਈ ਪ੍ਰੇਰਿਆ। ਸਮਾਗਮਾਂ ਦੇ ਦੂਸਰੇ ਦਿਨ ਪਹਿਲਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦੀਵਾਨ ਸਜਾਏ ਗਏ। ਜਿਸ ਵਿੱਚ ਬੇਅੰਤ ਰਾਗੀ, ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਫਰਿਜ਼ਨੋ ਗੁਰੂ ਘਰ ਵਿਖੇ ਚੇਅਰਮੈਨ ਪ੍ਰੇਮ ਸੋਧੀ, ਪ੍ਰਧਾਨ ਕਰਮ ਸਿੰਘ, ਜਰਨਲ ਸਕੱਤਰ ਹਰਬੰਸ ਬੱਧਣ, ਸਟੇਜ ਸੈਕਟਰੀ ਦੇਸ ਰਾਜ ਬੰਗੜ, ਕੈਸ਼ੀਅਰ ਕੁਲਦੀਪ ਬੰਗੜ, ਪਿ੍ਰਥੀ ਮਹਿਮੀ, ਸਲੀਮ ਕਲੇਰ ਅਤੇ ਹੋਰ ਸੇਵਾਦਾਰ ਹਾਜ਼ਰ ਸਨ। ਇਹ ਜਾਣਕਾਰੀ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਨੇ ਪ੍ਰੈਸ ਨਾਲ ਸਾਂਝੀ ਕੀਤੀ।

Tags

About the author

admin

Add Comment

Click here to post a comment