National

ਡੇਰਾ ਚਹੇੜੂ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 643ਵਾਂ ਪ੍ਰਕਾਸ਼ ਆਗਮਨ ਪੁਰਬ 13 ਅਤੇਂ 14 ਮਾਰਚ ਨੂੰ ਮਨਾਇਆ ਜਾਵੇਗਾ- ਸੰਤ ਕ੍ਰਿਸ਼ਨ ਨਾਥ ਜੀ

ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੀ ਸ਼ਰਧਾ ਭਗਤੀ ਅਤੇ ਆਸਥਾ ਦਾ ਕੇਂਦਰ ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜ਼ੀ.ਟੀ ਰੋ੍ਡ ਚਹੇੜੂ (ਫਗਵਾੜਾ) ਵਿਖੇ ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 643ਵਾਂ ਪ੍ਰਕਾਸ਼ ਆਗਮਨ ਪੁਰਬ ਅਮਿ੍ਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਦੀ ਛੱਤਰ ਛਾਇਆ ਹੇਠ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ 13,14 ਮਾਰਚ ਨੂੰ ਸੰਗਰਾਂਦ ਵਾਲੇ ਦਿਨ ਬਹੁਤ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਸਦੇ ਸਬੰਧ ਵਿੱਚ ਪਹਿਲਾ 13 ਮਾਰਚ ਨੂੰ ਨਿਸ਼ਾਨ ਦੀ ਰਸਮ ਉਪਰੰਤ ਸੰਤ ਮਹਾਂਪੁਰਸ਼ ਸੰਗਤਾਂ ਨੂੰ ਆਪਣੇ ਪ੍ਰਬੱਚਨਾਂ ਰਾਹੀਂ ਨਿਹਾਲ ਕਰਨਗੇ। 14 ਮਾਰਚ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਲੜ੍ਹੀਵਾਰ ਚੱਲ ਰਹੇ ਅਮਿ੍ਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਾਂਪਾ ਦੇ ਭੋਗ ਪਾਏ ਜਾਣਗੇ ਉਪਰੰਤ ਖੁੱਲੇ ਪੰਡਾਲ ਸਜਾਏ ਜਾਣਗੇ। ਜਿਸ ਵਿੱਚ ਬੇਅੰਤ ਰਾਗੀ, ਢਾਡੀ ਜਥੇ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਮਿਸ਼ਨਰੀ ਗਾਇਕਾ ਪ੍ਰੇਮ ਲਤਾ ਮਿਉਜ਼ੀਕਲ ਗਰੁੱਪ ਅਤੇ ਰੱਤੂ ਰੰਧਾਵਾ ਆਪਣਾ ਮਿਸ਼ਨਰੀ ਪ੍ਰੋਗਰਾਮ ਪੇਸ਼ ਕਰਨਗੇ। ਡੇਰਾ ਮੁੱਖੀ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਨੇ ਇਨ੍ਹਾਂ ਸਮਾਗਮਾਂ ਸਬੰਧੀ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਸਮਾਗਮਾਂ ਦੀਆਂ ਸਾਰੀਆਂ ਤਿਆਰੀਆਂ ਸੇਵਾਦਾਰਾਂ ਵਲੋਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦਸਿਆ ਇਸ ਸਮਾਗਮ ਦੌਰਾਨ ਫਗਵਾੜਾ ਬਲੱਡ ਸੇਵਾ ਵਲੋਂ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਸੰਤ ਬਾਬਾ ਕ੍ਰਿਸ਼ਨ ਨਾਥ ਜੀ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੁੰਮਹੁੱਮਾ ਕੇ ਪੁੱਜਣ ਦੀ ਅਪੀਲ ਕੀਤੀ ਹੈ।

Tags