National

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ‘ਚ ਕਰਫ਼ਿਊ ਦਾ ਐਲਾਨ

ਜਲੰਧਰ 23 ਮਾਰਚ (ਦਲਬੀਰ ਸਿੰਘ)- ਦੁਨੀਆ ਭਰ ‘ਚ ਵੱਧ ਰਹੇ ਕੋਰੋਨਾ ਵਾਇਰਸ ਦੇ ਪ੍ਰਭਾਵ ਦੇ ਮੱਦੇਨਜ਼ਰ ਮੁੱਖ ਸਕੱਤਰ ਅਤੇ ਡੀ.ਜੀ.ਪੀ ਵੱਲੋਂ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ‘ਚ ਕਰਫ਼ਿਊ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਮੰਤਵ ਲਈ ਮੁੱਖ ਮੰਤਰੀ ਰਾਹਤ ਫ਼ੰਡ ‘ਚੋਂ 20 ਕਰੋੜ ਰੁਪਏ ਦੀ ਰਾਸ਼ੀ ਦੀ ਮਨਜ਼ੂਰੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਡੀ.ਸੀ/ਐੱਸ.ਡੀ.ਐਮਜ਼ ਨੂੰ ਸਾਰੀਆਂ ਸਹਾਇਤਾ ਵਧਾਉਣ ਦੇ ਵੀ ਹੁਕਮ ਦਿੱਤੇ ਹਨ। ਗਰੀਬ ਲੋਕਾਂ ਲਈ ਸ਼ੈਲਟਰ ਤੇ ਦਵਾਈਆਂ ਵੀ ਮੁਫ਼ਤ ਦਿੱਤੀਆ ਜਾਣਗੀਆ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕੈਪਟਨ ਸਰਕਾਰ ਨੇ ਇਹ ਫੈਸਲਾ ਲਿਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਅਫ਼ਸਰਾਂ ਨੂੰ ਅਪੀਲ ਕੀਤੀ ਹੈ ਜਿਸ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ IAS ਇੱਕ ਦਿਨ ਦੀ ਤਨਖ਼ਾਹ CM ਰਾਹਤ ਕੋਸ਼ ‘ਚ ਦੇਣ ਤਾਂ ਕਿ ਕੋਰੋਨਾ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਜਾਵੇ। ਪੰਜਾਬ ਸਰਕਾਰ ਦੀ ਇਸ ਅਪੀਲ ਤੋਂ ਬਾਅਦ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇੱਕ ਮਹੀਨੇ ਦੀ ਸੈਲਰੀ ਦੇ ਦਿੱਤੀ ਹੈ।

Tags

About the author

admin

Add Comment

Click here to post a comment