ਜੇਐੱਨਐੱਨ, ਨਵੀਂ ਦਿੱਲੀ/ਏਐੱਨਆਈ : ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਸੜਕ ਤੋਂ ਸੰਸਦ ਤਕ ਜਾਰੀ ਸੰਗ੍ਰਾਮ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ਤੇ ਚਰਚਾ ਦੌਰਾਨ ਚੁੱਕੇ ਸਵਾਲਾਂ ਦੇ ਜਵਾਬ ਦੇ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਰਾਸ਼ਟਰਪਤੀ ਦਾ ਭਾਸ਼ਣ ਦੇਸ਼ਵਾਸੀਆਂ ਦੀ ਸੰਕਲਪਸ਼ਕਤੀ ਦੀ ਪਛਾਣ ਹੈ। ਸਮਾਚਾਰ ਏਜੰਸੀ ਏਐੱਨਆਈ ਮੁਤਾਬਿਕ ਭਾਰਤੀ ਜਨਤਾ ਪਾਰਟੀ ਨੇ ਆਪਣੇ ਸੰਸਦਾਂ ਨੂੰ ਲੋਕਸਭਾ ‘ਚ ਮੌਜੂਦ ਰਹਿਣ ਲਈ ਵ੍ਹਿਪ ਜਾਰੀ ਕੀਤਾ ਹੈ।