jalandhar Uncategorized

ਡੇਰਾ ਚਹੇੜੂ ਵਿਖੇ ਮਾਘੀ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਸੰਤ ਬਾਬਾ ਕ੍ਰਿਸ਼ਨ ਨਾਥ ਜੀ ਨੇ ਸਮੂਹ ਸੰਗਤਾਂ ਨੂੰ ਨਾਮਬਾਣੀ ਨਾਲ ਜੁੱੜਨ ਲਈ ਪ੍ਰੇਰਿਆ
ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜ਼ੀ.ਟੀ ਰੋਡ ਚਹੇੜੂ ਵਿਖੇ ਮਾਘੀ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਮੁੱਖ ਸੇਵਾਦਾਰ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਸਮੂਹ ਸੰਗਤਾਂ ਵਲੋਂ ਬਹੁਤ ਹੀ ਸਤਿਕਾਰ ਸਹਿਤ ਮਨਾਇਆ ਗਿਆ। ਜਿਸਦੇ ਸਬੰਧ ਵਿੱਚ ਪਹਿਲਾ ਅਮਿ੍ਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਲ੍ਹੜੀਵਾਰ ਚੱਲ ਰਹੇ ਜਾਂਪਾ ਦੇ ਭੋਗ ਪਾਏ ਗਏ। ਉਪਰੰਤ ਕੀਰਤਨ ਦੀਵਾਨ ਸਜਾਏ ਗਏ। ਜਿਸ ਵਿੱਚ ਰਾਗੀ ਭਾਈ ਮੰਗਤ ਰਾਮ ਮਹਿਮੀ ਦਕੋਹੇ ਵਾਲੇ, ਜਥੇਦਾਰ ਹਰਵਿੰਦਰ ਸਿੰਘ ਜਲੰਧਰ, ਭਾਈ ਪਰਵੀਨ ਕੁਮਾਰ ਡੇਰਾ ਚਹੇੜੂ ਵਲੋਂ ਸੰਗਤਾਂ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਦਾ ਰਸਭਿੰਨਾਂ ਕੀਰਤਨ ਕਰਕੇ ਨਿਹਾਲ ਕੀਤਾ। ਇਸ ਸਮਾਗਮ ਦੋਰਾਨ ਸੰਤ ਬਾਬਾ ਸਾਗਰ ਨਾਥ ਗੰਗਾ ਨਗਰ ਵਾਲੇ, ਮਹੰਤ ਅਵਤਾਰ ਦਾਸ ਚਹੇੜੂ, ਰਾਮ ਕੁਮਾਰ ਦਿੱਲੀ ਨੇ ਵਿਸ਼ੇਸ਼ ਤੋਰ ਤੇ ਪੁੱਜ ਕੇ ਸੰਗਤਾਂ ਨੂੰ ਆਪਣੇ ਪ੍ਰਬੱਚਨਾਂ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਨੇ ਸੰਗਤਾਂ ਨੂੰ ਨਾਮਬਾਣੀ ਨਾਲ ਜੁੱੜ ਕੇ ਸਾਦਾ ਜੀਵਨ ਬਤੀਤ ਕਰਨ ਲਈ ਪ੍ਰੇਰਿਆ ਅਤੇ ਸਮੂਹ ਸੰਗਤਾਂ ਨੂੰ ਮਾਘ ਮਹੀਨੇ ਦੀ ਵਿਆਖਿਆ ਕਰਕੇ ਨਿਹਾਲ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਕਮਲਜੀਤ ਖੋਥੜਾਂ ਵਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਡੇਰਾ ਚਹੇੜੂ ਦੀ ਸਮੂਹ ਮੈਨੇਜਮੈਂਟ ਕਮੇਟੀ ਤੇ ਸਮੂਹ ਸੰਗਤਾਂ ਹਾਜ਼ਰ ਸਨ।

Tags