ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 643ਵਾਂ ਪ੍ਰਕਾਸ਼ ਆਗਮਨ ਪੁਰਬ ਸਾਰੇ ਸੰਸਾਰ ਵਿੱਚ ਸਮੂਹ ਸੰਗਤਾਂ ਵਲੋਂ ਬਹੁਤ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸੇ ਲ੍ਹੜੀ ਤਹਿਤ ਕੈਲੇਫੋਰਨੀਆਂ ਦੇ ਯੂਬਾ ਸ਼ਹਿਰ ਵਿੱਚ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਟੈਂਪਲ (ਯੂਬਾ) ਵਿਖੇ ਵੀ ਸਮੂਹ ਸੰਗਤਾਂ ਵਲੋਂ ਪ੍ਰਬੰਧਕ ਕਮੇਟੀ ਦੀ ਨਿਗਰਾਨੀ ਹੇਠ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਆਗਮਨ ਪੁਰਬ ਬਹੁਤ ਉਤਸ਼ਾਹ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਜਿਸ ਵਿੱਚ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਚਹੇੜੂ ਵਾਲੇ ਉਚੇਚੇ ਤੋਰ ਤੇ ਪੁੱਜੇ ਉਨਾਂ ਨਾਲ ਪਿਆਰਾ ਸਿੰਘ ਢੰਡਾ, ਹਰਮੇਸ਼ ਸਿੰਘ ਢੰਡਾ, ਰਵਿੰਦਰ ਕੌਰ ਵੀ ਹਾਜ਼ਰ ਸਨ। ਸੰਤ ਬਾਬਾ ਕ੍ਰਿਸ਼ਨ ਨਾਥ ਜੀ ਨੇ ਸਮੂਹ ਸੰਗਤਾਂ ਨੂੰ ਆਪਣੇ ਪ੍ਰਬੱਚਨਾਂ ਰਾਹੀ ਨਿਹਾਲ ਕੀਤਾ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਰਾਹੀਂ ਜੋੜਿਆ। ਇਸ ਮੌਕੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਸਮਾਗਮ ਦੌਰਾਨ ਚੇਅਰਮੈਨ ਗੁਰਨਾਮ ਸਿੰਘ ਭੰਡਾਲ, ਉਪ ਚੇਅਰਮੈਨ ਪ੍ਰਸ਼ੋਤਮ ਸੂਦ, ਪ੍ਰਧਾਨ ਸ਼ਿੰਗਾਰਾ ਸਿੰਘ ਰੱਲ, ਮੀਤ ਪ੍ਰਧਾਨ ਮਹਿੰਦਰ ਸਿੰਘ ਰੱਤੂ, ਕੁਲਦੀਪ ਸਿੰਘ, ਦਲਵਿੰਦਰ ਸਿੰਘ, ਗੁਰਦੀਪ ਸਿੰਘ ਹੀਰਾ, ਜਸਵਿੰਦਰ ਸਿੰਘ, ਰਾਮ ਸੇਵਕ. ਜਸਪਾਲ ਜੱਸਲ, ਲਖਵੀਰ ਸੂਦ, ਲਖਵੀਰ ਸੂਦ, ਰਾਜੇਸ਼ ਲਾਡੀ, ਵਿਜੈ ਸਰੌਆ ਅਤੇ ਹੋਰ ਸੇਵਾਦਾਰ ਹਾਜ਼ਰ ਸਨ। ਇਹ ਜਾਣਕਾਰੀ ਜਾਗਰਣ ਪਰਿਵਾਰ ਨੂੰ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਵਲੋਂ ਦਿੱਤੀ ਗਈ।  "/>
Uncategorized

ਵਿਦੇਸ਼ ਦੀ ਧਰਤੀ ਤੇ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਨੇ ਸੰਗਤਾਂ ਨੂੰ ਪ੍ਰਬੱਚਨਾਂ ਰਾਹੀਂ ਕੀਤਾ ਨਿਹਾਲ

ਯੂਬਾ ਸਿਟੀ ਕੈਲੇਫੋਰਨੀਆ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 643ਵਾਂ ਪ੍ਰਕਾਸ਼ ਪੁਰਬ ਮਨਾਇਆ

ਸੰਤ ਬਾਬਾ ਕ੍ਰਿਸ਼ਨ ਨਾਥ ਜੀ ਡੇਰਾ ਚਹੇੜੂ ਵਾਲਿਆਂ ਨੇ ਸਮਾਗਮ ਵਿੱਚ ਉਚੇਚੇ ਤੋਰ ਤੇ ਕੀਤੀ ਸ਼ਿਰਕਤ

ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 643ਵਾਂ ਪ੍ਰਕਾਸ਼ ਆਗਮਨ ਪੁਰਬ ਸਾਰੇ ਸੰਸਾਰ ਵਿੱਚ ਸਮੂਹ ਸੰਗਤਾਂ ਵਲੋਂ ਬਹੁਤ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸੇ ਲ੍ਹੜੀ ਤਹਿਤ ਕੈਲੇਫੋਰਨੀਆਂ ਦੇ ਯੂਬਾ ਸ਼ਹਿਰ ਵਿੱਚ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਟੈਂਪਲ (ਯੂਬਾ) ਵਿਖੇ ਵੀ ਸਮੂਹ ਸੰਗਤਾਂ ਵਲੋਂ ਪ੍ਰਬੰਧਕ ਕਮੇਟੀ ਦੀ ਨਿਗਰਾਨੀ ਹੇਠ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਆਗਮਨ ਪੁਰਬ ਬਹੁਤ ਉਤਸ਼ਾਹ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਜਿਸ ਵਿੱਚ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਚਹੇੜੂ ਵਾਲੇ ਉਚੇਚੇ ਤੋਰ ਤੇ ਪੁੱਜੇ ਉਨਾਂ ਨਾਲ ਪਿਆਰਾ ਸਿੰਘ ਢੰਡਾ, ਹਰਮੇਸ਼ ਸਿੰਘ ਢੰਡਾ, ਰਵਿੰਦਰ ਕੌਰ ਵੀ ਹਾਜ਼ਰ ਸਨ। ਸੰਤ ਬਾਬਾ ਕ੍ਰਿਸ਼ਨ ਨਾਥ ਜੀ ਨੇ ਸਮੂਹ ਸੰਗਤਾਂ ਨੂੰ ਆਪਣੇ ਪ੍ਰਬੱਚਨਾਂ ਰਾਹੀ ਨਿਹਾਲ ਕੀਤਾ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਰਾਹੀਂ ਜੋੜਿਆ। ਇਸ ਮੌਕੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਸਮਾਗਮ ਦੌਰਾਨ ਚੇਅਰਮੈਨ ਗੁਰਨਾਮ ਸਿੰਘ ਭੰਡਾਲ, ਉਪ ਚੇਅਰਮੈਨ ਪ੍ਰਸ਼ੋਤਮ ਸੂਦ, ਪ੍ਰਧਾਨ ਸ਼ਿੰਗਾਰਾ ਸਿੰਘ ਰੱਲ, ਮੀਤ ਪ੍ਰਧਾਨ ਮਹਿੰਦਰ ਸਿੰਘ ਰੱਤੂ, ਕੁਲਦੀਪ ਸਿੰਘ, ਦਲਵਿੰਦਰ ਸਿੰਘ, ਗੁਰਦੀਪ ਸਿੰਘ ਹੀਰਾ, ਜਸਵਿੰਦਰ ਸਿੰਘ, ਰਾਮ ਸੇਵਕ. ਜਸਪਾਲ ਜੱਸਲ, ਲਖਵੀਰ ਸੂਦ, ਲਖਵੀਰ ਸੂਦ, ਰਾਜੇਸ਼ ਲਾਡੀ, ਵਿਜੈ ਸਰੌਆ ਅਤੇ ਹੋਰ ਸੇਵਾਦਾਰ ਹਾਜ਼ਰ ਸਨ। ਇਹ ਜਾਣਕਾਰੀ ਜਾਗਰਣ ਪਰਿਵਾਰ ਨੂੰ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਵਲੋਂ ਦਿੱਤੀ ਗਈ।

 

Tags