ਸੰਤ ਜੀਤ ਸਿੰਘ ਜੀ ਨਿਰਮਲ ਕੁਟੀਆ ਜੌਹਲਾਂ ਵਾਲਿਆਂ ਨੇ ਸਮਾਗਮਾਂ ਵਿੱਚ ਵਿਸ਼ੇਸ਼ ਤੋਰ ਤੇ ਸ਼ਿਰਕਤ ਕੀਤੀ
ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਪਿੰਡ ਜੋਹਲਾ ਵਿੱਚ ਮੇਨ ਰਾਮਾਂਮੰਡੀ ਹੁਸ਼ਿਆਰਪੁਰ ਰੋਡ ਤੇ ਸਥਿਤ ਡੇਰਾ ਸੰਤ ਬਾਬਾ ਗੋਪਾਲ ਸਿੰਘ ਜੀ, ਸੰਤ ਬਾਬਾ ਜੀਤ ਸਿੰਘ ਵਿਖੇ ਸੰਤ ਬਾਬਾ ਗੋਪਾਲ ਸਿੰਘ ਜੀ ਦੇ ਸਲਾਨਾਂ ਬਰਸੀ ਸਮਾਗਮ ਮੁੱਖ ਸੇਵਾਦਾਰ ਸੰਤ ਬਾਬਾ ਸੰਤੋਖ ਸਿੰਘ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਕਰਵਾਏ ਗਏ। ਜਿਨ੍ਹਾਂ ਦੇ ਸਬੰਧ ਵਿੱਚ ਪਹਿਲਾ ਤਿੰਨ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਰਾਗੀ ਭਾਈ ਜਗਦੀਪ ਸਿੰਘ ਜੰਡੂ ਸਿੰਘਾ ਵਾਲੇ, ਢਾਡੀ ਭਾਈ ਵੀਰ ਸਿੰਘ ਪਤਾਰਾ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਅਤੇ ਗੁਰ ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਨਿਰਮਲ ਕੁਟੀਆ ਜੋਹਲਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਜੀਤ ਸਿੰਘ ਜੀ ਸੰਗਤਾਂ ਉਚੇਚੇ ਤੋਰ ਤੇ ਹਾਜਰ ਹੋਏ ਅਤੇ ਉਨ੍ਹਾਂ ਆਪਣੇ ਪ੍ਰਬੱਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਮੌਕੇ ਮੁੱਖ ਸੇਵਾਦਾਰ ਸੰਤ ਸੰਤੋਖ ਸਿੰਘ ਜੀ ਨੇ ਸਮੂਹ ਸੰਗਤਾਂ ਨੂੰ ਗੁਰੂ ਲੱ੍ਹੜ ਲੱਗਣ ਅਤੇ ਸਾਦਾ ਜੀਵਨ ਬਤੀਤ ਕਰਦੇ ਹੋਏ ਆਪਣੇ ਮਾਤਾ ਪਿਤਾ ਦੀ ਸੇਵਾ ਕਰਨ ਲਈ ਪ੍ਰੇਰਿਆ। ਇਨ੍ਹਾਂ ਸਮਾਗਮਾਂ ਦੌਰਾਨ ਗੁਰਬਖਸ਼ ਸਿੰਘ ਪਿੰਡ ਬੈਂਚਾਂ ਹੁਸ਼ਿਆਰਪੁਰ ਵਾਲਿਆਂ ਅਤੇ ਸਮੂਹ ਸੰਗਤਾਂ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਇਲਾਕੇ ਦੀਆਂ ਸਮੂਹ ਸੰਗਤਾਂ ਹਾਜ਼ਰ ਸਨ।
0 Comments