ਡੇਰਾ ਚਹੇਡ਼ੂ ਵਿਖੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ 14 ਮਾਰਚ ਨੂੰ

ਸਮੂਹ ਸੰਗਤਾਂ ਵਿਚ ਪ੍ਰਕਾਸ਼ ਪੁਰਬ ਨੂੰ ਲੈ ਕੇ ਭਾਰੀ ਉਤਸ਼ਾਹ, ਸਾਰੀਆਂ ਤਿਆਰੀਆਂ ਮੁਕੰਮਲ                    ਅਮਰਜੀਤ ਸਿੰਘ ਜੰਡੂ ਸਿੰਘਾ ਪਤਾਰਾ- ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜੀਟੀ ਰੋਡ ਚਹੇੜੂ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦੀ ਵਿਸ਼ੇਸ਼ ਅਗਵਾਈ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 644ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤਾਂ ਵਲੋਂ ਅੱਜ 13 ਮਾਰਚ ਨੂੰ ਪਹਿਲਾਂ ਸ੍ਰੀ ਨਿਸ਼ਾਨ ਸਾਹਿਬ ਜੀ ਨੂੰ ਸੁੰਦਰ ਪੁਸ਼ਾਕੇ ਪਹਿਨਾਏ ਗਏ ਉਪਰੰਤ ਸਮੂਹ ਸੰਗਤਾਂ ਵੱਲੋਂ ਗੁਰੂ ਜੱਸ ਗਾਇਆ ਗਿਆ।     ਜਾਣਕਾਰੀ ਦਿੰਦੇ ਭੁੱਲਾ ਰਾਮ, ਸੀਤਲ ਸਿੰਘ ਠੇਕੇਦਾਰ, ਧਰਮਪਾਲ, ਸੈਕਟਰੀ ਕਮਲਜੀਤ ਖੋਥੜਾਂ ਜਸਵਿੰਦਰ ਬਿੱਲਾ, ਐਡਵੋਕੇਟ ਪਵਨ ਕੁਮਾਰ, ਬਿੰਦਰਪਾਲ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ ਅੱਜ 14 ਮਾਰਚ ਨੂੰ ਸਵੇਰੇ 10 ਵਜੇ ਪਹਿਲਾਂ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਾਪਾਂ ਦੇ ਭੋਗ ਪਾਏ ਜਾਣਗੇ ਉਪਰੰਤ ਵਿਸ਼ਾਲ ਖੁੱਲ੍ਹੇ ਪੰਡਾਲ ਸਜਾਏ ਜਾਣਗੇ। ਜਿਸ ਵਿੱਚ ਗੁਰੂਘਰ ਦੇ ਹਜ਼ੂਰੀ ਰਾਗੀ ਅਤੇ ਹੋਰ ਬੇਅੰਤ ਰਾਗੀ ਢਾਡੀ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ ਉਪਰੰਤ ਪੰਜਾਬ ਦੇ ਨਾਮਵਰ ਕਲਾਕਾਰ ਫ਼ਿਰੋਜ਼ ਖ਼ਾਨ ਅਤੇ ਸਰਬਜੀਤ ਸਰਬ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਗਾ ਕੇ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਸਬੰਧੀ ਸਮੂਹ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਸਮਾਗਮਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਭੁੱਲਾ ਰਾਮ, ਗੋਰਾ ਠੇਕੇਦਾਰ, ਪਵਨ ਐਡਵੋਕੇਟ, ਜਸਵਿੰਦਰ ਬਿੱਲਾ, ਬਿੰਦਰਪਾਲ ਜੈਤੇਵਾਲੀ, ਧਰਮਪਾਲ, ਕਮਲਜੀਤ ਖੋਥੜਾ, ਸੁਮਨ, ਰਾਓ, ਬਖਸ਼ੋ, ਜਸਵਿੰਦਰ ਕੌਰ, ਭੋਲੀ, ਅਤੇ ਹੋਰ ਸੇਵਾਦਾਰ ਹਾਜ਼ਰ ਸਨ।    

Post a Comment

0 Comments