ਸ਼ਹੀਦੀ ਦਿਵਸ ਤੇ ਸ. ਭਗਤ ਸਿੰਘ ਨੂੰ ਸ਼ਰਧਾਂਜਲੀ ਦਿਤੀ ਗਈ

ਅਮਰਜੀਤ ਸਿੰਘ ਜੰਡੂ ਸਿੰਘਾ/ਪਤਾਰਾ- ਹਿਊਮਨ ਸਕਿਲ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਦੁਆਰਾ ਚਲਾਏ ਜਾ ਰਹੇ ਹਿਊਮਨ ਕਪਿਊਟਰ ਐਜੂਕੇਸ਼ਨ ਮਿਸ਼ਨ ਜੰਡੂ ਸਿੰਘਾ ਵਲੋਂ ਸ਼ਹੀਦ ਭਗਤ ਸਿੰਘ ਜੀ ਦੀ ਤਸਵੀਰ ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿਤੀ ਗਈੇ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਸ਼ਹੀਦ ਸ. ਭਗਤ ਸਿੰਘ, ਸ਼ਹੀਦ ਸੁਖਦੇਵ ਸਿੰਘ, ਸ਼ਹੀਦ ਰਾਜਗੁਰੂ ਜੀ ਦੇ ਸੰਘਰਸ਼ ਭਰੇ ਜੀਵਨ ਬਾਰੇ ਜਾਗਰੂਕ ਕੀਤਾ ਅਤੇ ਵਿਦਿਆਰਥੀਆ ਨੇ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਅਤੇ ਬਹਾਦਰੀ ਦੇ ਕਰਨਾਮੇ ਬਾਰੇ ਕਵਿਤਾਵਾਂ ਅਤੇ ਭਾਸ਼ਣ ਦੇ ਰੂਪ ਵਿੱਚ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਜਸਪ੍ਰੀਤ ਕੌਰ, ਨਰਿੰਦਰ ਸਿੰਘ, ਸੁਰਿੰਦਰ ਸੰਧੂ, ਬਰੋਨੀ, ਜਸਵੰਤ ਕੁਮਾਰ, ਜਤਿੰਦਰ ਸਿੰਘ ਆਦਿ ਹਾਜ਼ਰ ਸਨ। 

Post a Comment

0 Comments