ਚੇਤਨਾ ਮਾਰਚ ਅਤੇ ਸਮਾਗਮ ਦਾ ਪੋਸਟਰ ਰਿਲੀਜ਼


ਫਗਵਾੜਾ 2 ਅਪ੍ਰੈਲ (ਸ਼ਿਵ ਕੋੜਾ)- ਅੰਬੇਡਕਰ ਸੈਨਾ ਮੂਲ ਨਿਵਾਸੀ ਦੇ ਸੂਬਾ ਪ੍ਰਧਾਨ ਹਰਭਜਨ ਸੁਮਨ ਦੀ ਅਗਵਾਈ ਹੇਠ ਇਕ ਮੀਟਿੰਗ ਸੰਘ ਮਿਤਰਾ ਬੁੱਧ ਵਿਹਾਰ ਫਗਵਾੜਾ ਵਿਖੇ ਹੋਈ। ਜਿਸ ਵਿਚ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਅਤੇ ਜੋਤੀਬਾ ਫੂਲੇ ਜੀ ਦਾ ਜਨਮ ਦਿਨ ਮਨਾਉਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਵਿਚ ਫਗਵਾੜਾ ਤੋਂ ਇਲਾਵਾ ਨੇੜਲੇ ਪਿੰਡਾਂ ਦੇ ਅੰਬੇਡਕਰ ਸੈਨਾ ਆਗੂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਇਸ ਮੌਕੇ ਚੇਤਨਾ ਮਾਰਚ ਅਤੇ ਜਨਮ ਦਿਵਸ ਸਮਾਗਮ ਦਾ ਪੋਸਟਰ ਰਿਲੀਜ਼ ਕੀਤਾ ਗਿਆ। ਮੀਟਿੰਗ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਹਰਭਜਨ ਸੁਮਨ ਨੇ ਦੱਸਿਆ ਕਿ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 130ਵੇਂ ਜਨਮ ਦਿਵਸ ਨੂੰ ਸਮਰਪਿਤ ਵਿਸ਼ਾਲ ਚੇਤਨਾ ਮਾਰਚ 10 ਅਪ੍ਰੈਲ ਨੂੰ ਸ਼ਾਮ 4 ਵਜੇ ਆਯੋਜਿਤ ਕੀਤਾ ਜਾਵੇਗਾ। ਜੋ ਕਿ ਡਾ. ਅੰਬੇਡਕਰ ਪਾਰਕ ਗੁਰੂ ਹਰਗੋਬਿੰਦ ਨਗਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜਾਰਾਂ ਤੋਂ ਹੁੰਦਾ ਹੋਇਆ ਵਾਪਸ ਉਸੇ ਜਗ੍ਹਾ ਸਮਾਪਤ ਹੋਵੇਗਾ। 14 ਅਪ੍ਰੈਲ ਦਿਨ ਬੁੱਧਵਾਰ ਨੂੰ ਸ਼ਾਮ 6 ਵਜੇ ਵਿਚਾਰ ਚਰਚਾ ਸਮਾਗਮ ਕਰਵਾਇਆ ਜਾਵੇਗਾ ਜਿਸ ਵਿਚ ਵੱਖ ਵੱਖ ਬੁਲਾਰਿਆਂ ਵਲੋਂ ਡਾ. ਅੰਬੇਡਕਰ ਅਤੇ ਜੋਤੀਬਾ ਫੂਲੇ ਜੀ ਦੇ ਜੀਵਨ ਅਤੇ ਮਿਸ਼ਨ ਬਾਰੇ ਵਢਮੁੱਲੇ ਵਿਚਾਰ ਪੇਸ਼ ਕੀਤੇ ਜਾਣਗੇ। ਉਹਨਾਂ ਸਮੂਹ ਅੰਬੇਡਕਰ ਸੈਨਾ ਵਰਕਰਾਂ ਅਤੇ ਬਾਬਾ ਸਾਹਿਬ ਦੇ ਪੈਰੋਕਾਰਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਚੇਤਨਾ ਮਾਰਚ ਅਤੇ ਵਿਚਾਰ ਚਰਚਾ ਸਮਾਗਮ ਵਿਚ ਆਪਣੀ ਸ਼ਮੂਲੀਅਤ ਨੂੰ ਯਕੀਨੀ ਬਨਾਉਣ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਪ੍ਰਦੀਪ ਅੰਬੇਡਕਰੀ, ਮਨਜੀਤ ਮਾਨ, ਬਲਵਿਦੰਰ ਬੋਧ, ਜਸਵਿੰਦਰ ਬੋਧ, ਮਨੀ ਅੰਬੇਡਕਰੀ, ਧਰਮਵੀਰ ਬੋਧ ਆਦਿ ਹਾਜਰ ਸਨ।

Post a Comment

0 Comments