ਦਵਿੰਦਰ ਸਿੰਘ ਔਜਲਾ ਨੂੰ ਬਣਾਇਆ ਮੰਚ ਦਾ ਜ਼ਿਲ੍ਹਾ ਪ੍ਰਧਾਨ -ਡਾਕਟਰ ਖੇੜਾ


ਜਲੰਧਰ (ਸੂਰਮਾ ਪੰਜਾਬ)- ਮਨੁੱਖੀ ਅਧਿਕਾਰ ਮੰਚ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਇਕਾਈ ਫਤਿਹਗੜ੍ਹ ਸਾਹਿਬ ਵੱਲੋਂ ਵੈਲਕਮ ਰਿਸੋਰਟ ਵਿੱਚ ਹਰਭਜਨ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਹੁਸਨ ਲਾਲ ਸੂੰਡ ਪਰਸਨਲ ਸੈਕਟਰੀ, ਕੁਲਵੰਤ ਸਿੰਘ ਲੁਹਾਰ ਮਾਜਰਾ ਪ੍ਰਧਾਨ ਯੂਥ ਵਿੰਗ ਪੰਜਾਬ ਅਤੇ ਹਰਭਜਨ ਸਿੰਘ ਜਲੋਵਾਲ ਉਪ ਚੇਅਰਮੈਨ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ ।ਇਸ ਮੌਕੇ ਸੰਸਥਾ ਵੱਲੋਂ ਦਵਿੰਦਰ ਸਿੰਘ ਔਜਲਾ ਨੂੰ ਪਦ ਉੱਨਤ ਕਰਕੇ ਜ਼ਿਲ੍ਹਾ ਪ੍ਰਧਾਨ ਫਤਿਹਗੜ੍ਹ ਸਾਹਿਬ ਸ਼ਹੀਦਾਂ ਦੀ ਧਰਤੀ ਤੇ ਸਿਰ ਚੁਕਾਉਂਦੇ ਹੋਏ ਸੰਸਥਾ ਵੱਲੋਂ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਜਲਦੀ ਹੀ ਮੰਚ ਵੱਲੋਂ ਨਾਰੀ ਚੇਤਨਾ ਸੈਮੀਨਾਰ ਕਰਵਾਇਆ ਜਾਵੇ ਗਾ। ਜਿਸ ਵਿਚ ਔਰਤ ਵਰਗ ਨੂੰ ਅੱਗੇ ਹੋ ਕੇ ਆਪਣੇ ਹੱਕਾਂ ਦੀ ਰਾਖੀ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਕੁਲਵੰਤ ਸਿੰਘ ਲੁਹਾਰ ਮਾਜਰਾ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਸਮਾਜ ਵਿਚ ਫੈਲੀਆਂ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਲਈ ਸੰਸਥਾ ਵੱਲੋਂ ਉਲੀਕੇ ਗਏ ਪ੍ਰੋਗਰਾਮ ਮੁਤਾਬਿਕ ਚੱਲ ਕੇ ਆਮ ਜਨਤਾ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾਵੇ ਗਾ। ਹੋਰਨਾਂ ਤੋਂ ਇਲਾਵਾ ਕਿਰਨਦੀਪ ਕੌਰ ਪ੍ਰਧਾਨ ਇਸਤਰੀ ਵਿੰਗ ਅਮਲੋਹ, ਉਂਕਾਰ ਸਿੰਘ ਜੱਲੋਵਾਲ, ਲਖਵੀਰ ਸਿੰਘ , ਬਲਜੀਤ ਸਿੰਘ, ਗੁਰਪ੍ਰੀਤ ਕੌਰ ਚੀਮਾ ਕੌਮੀ ਮੀਤ ਪ੍ਰਧਾਨ ਇਸਤਰੀ ਵਿੰਗ, ਪਰਵਿੰਦਰ ਕੌਰ ਅਤੇ ਹਰਪਾਲ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

Post a Comment

0 Comments