ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਬੀਤੀ 21 ਨਵੰਬਰ ਨੂੰ ਕਪੂਰ ਪਿੰਡ ਜਲੰਧਰ ਵਿੱਚ ਸ਼੍ਰੀ ਪਰਮਦੇਵਾ ਮਾਤਾ ਦੇ ਪੁਰਾਤਨ ਮੰਦਿਰ ਵਿਖੇ 47ਵੇਂ ਸਲਾਨਾਂ ਜੋੜ ਮੇਲੇ ਸਬੰਧੀ ਸ਼੍ਰੀ ਪਰਮਦੇਵਾ ਵੈਸ਼ਨੂੰ ਮੰਦਿਰ ਚੇਰੀਟੇਬਲ ਸੁਸਾਇਟੀ ਦੇ ਸਮੂਹ ਮੈਂਬਰਾਂ, ਸੇਵਾਦਾਰਾਂ ਅਤੇ ਸੰਗਤਾਂ ਵਲੋਂ ਹਵਨ ਕੁੰਡ ਦੀ ਸਥਾਪਨਾਂ ਮੁੱਖ ਗੱਦੀ ਸੇਵਾਦਾਰ ਜਸਵਿੰਦਰ ਕੌਰ ਅੰਜੂ ਦੀ ਵਿਸ਼ੇਸ਼ ਨਿਗਰਾਨੀ ਹੇਠ ਹੋਈ। ਸੋਸਾਇਟੀ ਦੇ ਪ੍ਰਧਾਨ ਸ਼੍ਰੀ ਗਿਆਨ ਚੰਦ ਅਤੇ ਸਕੱਤਰ ਨਰਿੰਦਰ ਸਿੰਘ ਸੋਨੂੰ ਨੇ ਦਸਿਆ ਕਿ ਅੱਜ 22 ਨਵੰਬਰ ਨੂੰ ਸਵੇਰੇ 10 ਵਜੇ ਸ਼੍ਰੀ ਰਾਮਾਇਣ ਜੀ ਦੇ ਜਾਪ ਅਰੰਭ ਹੋਏ ਹਨ, ਜਿਨ੍ਹਾਂ ਦੇ ਭੋਗ ਅੱਜ 23 ਨਵੰਬਰ ਨੂੰ ਸਵੇਰੇ 10 ਵਜੇ ਪਾਏ ਜਾਣਗੇ ਅਤੇ 11 ਵਜੇ ਝੰਡੇ ਦੀ ਰਸਮ ਹੋਵੇਗੀ ਉਪਰੰਤ ਵਿਸ਼ਾਲ ਭੰਡਾਰਾ ਕਰਵਾਇਆ ਜਾਵੇਗਾ। ਉਨ੍ਹਾਂ ਦਸਿਆ ਰਾਤ ਕਰੀਬ 6 ਵਜੇ ਹਵਨ ਕੁੰਡ ਪੂਜਾ ਹੋਵੇਗੀ ਅਤੇ 9 ਵਜੇ ਹਵਨ ਕੁੰਡ ਜੋਤ ਪ੍ਰਚੰਡ ਕੀਤੀ ਜਾਵੇਗੀ। ਪ੍ਰਬੰਧਕਾਂ ਨੇ ਦਸਿਆ ਕਿ ਰਾਤ ਭਗਵਤੀ ਜਾਗਰਣ ਵਿੱਚ ਪੰਜਾਬ ਪ੍ਰਸਿੱਧ ਗਾਇਕ ਬੂਟਾ ਮੁਹੰਮਦ, ਬਲਰਾਜ, ਬੰਟੀ ਬਾਵਾ ਅਤੇ ਤਿਵਾੜੀ ਐਂਡ ਪਾਰਟੀ ਮਹਾਂਮਾਈ ਦਾ ਮਹਿਮਾ ਦਾ ਗੁਨਗਾਨ ਕਰਨਗੇ। ਇਸ ਜਾਗਰਣ ਸਬੰਧੀ ਮੁੱਖ ਗੱਦੀ ਸੇਵਾਦਾਰ ਜਸਵਿੰਦਰ ਕੌਰ ਅੰਜੂ ਅਤੇ ਸਮੂਹ ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਜੋੜ ਮੇਲੇ ਦੇ ਸਮਾਗਮਾਂ ਵਿੱਚ ਪੁੱਜਣ ਦੀ ਅਪੀਲ ਕੀਤੀ ਹੈ।
0 Comments