ਸ੍ਰੀ ਗੁਰੂ ਨਾਨਕ ਦੇਵ ਜੀ ਦੇ 552 ਵੇ ਪ੍ਰਕਾਸ਼ ਪੁਰਬ ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਵੇ- ਸਿੱਖ ਤਾਲਮੇਲ ਕਮੇਟੀ



ਜਲੰਧਰ 10 ਨਵੰਬਰ (ਸੂਰਮਾ ਪੰਜਾਬ)- ਅਜ਼ਾਦ ਭਾਰਤ 'ਚ ਲਗਾਤਾਰ ਗੁਰੂ ਘਰਾਂ ਵਿੱਚ ਅਰਦਾਸ ਜੋਦੜੀ ਕਰਨ ਤੋਂ ਬਾਅਦ ਸਿੱਖ ਕੌਮ ਦੀ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰਨ ਦੀ ਚਿਰੋਕਣੀ ਮੰਗ ਨੂੰ ਬੂਰ ਪਿਆ ਅਤੇ ਪਾਕਿਸਤਾਨ ਸਰਕਾਰ ਅਤੇ ਭਾਰਤ ਸਰਕਾਰ ਦੀ ਆਪਸੀ ਸਹਿਮਤੀ ਨਾਲ ਸ੍ਰੀ ਕਰਤਾਰਪੁਰ ਸਾਹਿਬ ਜਿਥੇ ਗੁਰੂ ਸਾਹਿਬ ਗੁਰੂ ਨਾਨਕ ਦੇਵ ਜੀ ਨੇ ਆਪਣੀ ਹਯਾਤੀ ਦੇ ਅੰਤਿਮ ਸਾਲ ਬਿਤਾਏ ਸਨ ਅਤੇ ਖੇਤੀਬਾਡ਼ੀ ਕੀਤੀ ਸੀ ਦਾ ਲਾਂਘਾ ਖੁੱਲ਼ਿਆ ਸੀ। ਸਿੱਖ ਕੌਮ ਨੂੰ ਆਸ ਲੱਗੀ ਸੀ ਕਿ ਹੁਣ ਸ੍ਰੀ ਨਨਕਾਣਾ ਸਾਹਿਬ ਸ੍ਰੀ ਪੰਜਾ ਸਾਹਿਬ ਅਤੇ ਹੋਰ ਸਿੱਖ ਦੇ ਗੁਰਧਾਮ ਜੋ ਪਾਕਿਸਤਾਨ ਵਿੱਚ ਰਹਿ ਗਏ ਸਨ ਉਨ੍ਹਾਂ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰਨ ਦਾ ਸੁੁਭਾਗ ਸਿੱਖ ਕੋਮ ਨੂੰ ਪ੍ਰਾਪਤ ਹੋ ਜਾਵੇਗਾ। ਪਰ ਕੋਰੋਨਾ ਮਹਾਂਮਾਰੀ ਕਾਰਨ ਮਜ਼ਬੂਰਨ ਸ੍ਰੀ ਕਰਤਾਰਪੁਰ ਸਾਹਿਬ ਜੀ ਦਾ ਲਾਂਘਾ ਬੰਦ ਕਰਨਾ ਪੈ ਗਿਆ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ, ਗੁਰਵਿੰਦਰ ਸਿੰਘ ਸਿੱਧੂ ਅਤੇ ਵਿੱਕੀ ਸਿੰਘ ਖਾਲਸਾ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਹੁਣ ਜਦੋਂ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਘਟ ਗਿਆ ਹੈ ਅਤੇ ਸਭ ਤਰ੍ਹਾਂ ਦੇ ਧਾਰਮਿਕ ਅਸਥਾਨ ਹਰ ਤਰ੍ਹਾਂ ਦੀਆਂ ਪਾਬੰਦੀਆਂ ਹਟ ਗਈਆਂ ਹਨ ਪਾਕਿਸਤਾਨ ਸਰਕਾਰ ਵੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਤਿਆਰ ਹੈ ਪਰ ਅਜੇ ਤਕ ਨਰਿੰਦਰ ਮੋਦੀ ਸਰਕਾਰ ਨੇ ਲਾਂਘਾ ਨਹੀਂ ਖੋਲ੍ਹਿਆ ਇਸ ਤੋਂ ਭਾਜਪਾ ਸਰਕਾਰ ਦੀ ਬਦਨੀਤੀ ਝਲਕਦੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਲਾਂਘਾ ਖੋਲ੍ਹਣ ਲਈ ਕਹਿ ਚੁੱਕੇ ਹਨ। ਅਸੀਂ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552 ਵੇ ਪ੍ਰਕਾਸ਼ ਪੁਰਬ ਤੇ ਲਾਂਘਾ ਖੋਲ੍ਹਿਆ ਜਾਵੇ ਤਾਂ ਜੋ ਭਾਰਤ ਭਰ ਦੀਆਂ ਸਿੱਖ ਸੰਗਤਾਂ ਸ੍ਰੀ ਗੁਰੂ ਨਾਨਕ ਸਾਹਿਬ ਦੇ ਪਾਵਨ ਅਸਥਾਨ ਤੇ ਦਰਸ਼ਨ ਦੀਦਾਰੇ ਕਰ ਸਕਣ। ਇਸ ਮੌਕੇ ਤੇ ਹਰਪ੍ਰੀਤ ਸਿੰਘ ਸੋਨੂੰ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਗੁਰਦੀਪ ਸਿੰਘ ਲੱਕੀ, ਲਖਬੀਰ ਸਿੰਘ ਲੱਕੀ, ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ, ਪ੍ਰਬਜੋਤ ਸਿੰਘ ਖਾਲਸਾ, ਜਤਿੰਦਰ ਸਿੰਘ ਕੋਹਲੀ, ਹਰਜੀਤ ਸਿੰਘ ਬਾਬਾ, ਸਰਬਜੀਤ ਸਿੰਘ ਕਾਲੜਾ, ਮਨਜੀਤ ਸਿੰਘ ਵਿੱਕੀ, ਕੁਲਦੀਪ ਸਿੰਘ ਵਿਰਦੀ, ਪਲਵਿੰਦਰ ਸਿੰਘ ਬਾਬਾ, ਅਭਿਸ਼ੇਕ ਸਿੰਘ, ਨਵਜੋਤ ਸਿੰਘ, ਮਿੱਕੀ, ਹਰਵਿੰਦਰ ਸਿੰਘ ਚਿਟਕਾਰਾ, ਅਰਵਿੰਦਰ ਸਿੰਘ ਬਬਲੂ, ਸੰਨੀ ਓਬਰਾਏ, ਤਜਿੰਦਰ ਸਿੰਘ ਸੰਤ ਨਗਰ, ਕਮਲਜੀਤ ਸਿੰਘ ਜੋਨੀ ਆਦਿ ਹਾਜ਼ਰ ਸਨ।

Post a Comment

0 Comments