ਡੇਰਾ ਚਹੇੜੂ ਵਿਖੇ ਮੱਘਰ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਸਤਿਕਾਰ ਨਾਲ ਮਨਾਇਆ


ਸ਼੍ਰੀ ਗੁਰੂ ਰਵਿਦਾਸ ਮਿਸ਼ਨ ਹਸਪਤਾਲ ਪਲਾਹੀ ਰੋ੍ਡ ਫਗਵਾੜਾ ਦੇ ਮੁੱਖ ਡਾ. ਰਾਹੁੱਲ ਅਤੇ ਡਾ. ਰੀਟਾ ਦਾ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਵਲੋਂ ਗੋਲਡ ਮੈਡਲਾਂ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ

ਇਲੈਕਟ੍ਰੋਨਿਕ ਅਤੇ ਪ੍ਰਿੰਟ ਮੀਡੀਆ ਦੇ ਪੱਤਰਕਾਰਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ

     


ਜਲੰਧਰ (ਸੂਰਮਾ ਪੰਜਾਬ ਬਿਊਰੌ)- ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜ਼ੀ.ਟੀ ਰੋ੍ਡ ਚਹੇੜੂ ਵਿਖੇ ਮੱਘਰ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਸੰਤ ਬਾਬਾ ਕ੍ਰਿਸ਼ਨ ਨਾਥ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਬਹੁਤ ਹੀ ਸਤਿਕਾਰ ਸਹਿਤ ਮਨਾਇਆ ਗਿਆ। ਜਿਸਦੇ ਸਬੰਧ ਵਿੱਚ ਪਹਿਲਾ ਅਮਿ੍ਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਾਪਾਂ ਦੇ ਭੋਗ ਪਾਏ ਗਏ। ਉਪਰੰਤ ਸਾਰੇ ਸੰਸਾਰ ਦੀ ਸੁੱਖ ਵਾਸਤੇ ਸਤਿਗੁਰਾਂ ਦਾ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਸਜਾਏ ਗਏ ਧਾਰਮਿਕ ਦੀਵਾਨਾਂ ਵਿੱਚ ਹੈਂਡ ਗ੍ਰੰਥੀ ਭਾਈ ਪਰਵੀਨ ਕੁਮਾਰ, ਭਾਈ ਮੰਗਤ ਰਾਮ ਮਹਿਮੀ ਦਕੋਹੇ ਵਾਲੇ, ਢਾਡੀ ਜਥਾ ਸ਼ਾਨ-ਏ-ਖਾਲਸਾ ਕੰਗਣਵਾਲ ਵਾਲੀਆਂ ਬੀਬੀਆਂ ਦਾ ਜਥਾ ਅਤੇ ਬੇਬੀ ਵੰਦਨਾਂ ਮਹਿਮੀ, ਬੇਬੀ ਕਿਰਪਾਲ ਕੌਰ ਨੇ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਦਾ ਗਾਇਨ ਕਰਕੇ ਨਿਹਾਲ ਕੀਤਾ। ਇਸ ਸੰਗਰਾਂਦ ਦੇ ਸਮਾਗਮਾਂ ਮੌਕੇ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ, ਮੱਧ ਪ੍ਰਦੇਸ਼, ਚੰਡੀਗੜ੍ਹ, ਉੱਤਰ ਪ੍ਰਦੇਸ਼ ਤੋਂ ਸੰਗਤਾਂ ਨੇ ਡੇਰਾ ਚਹੇੜੂ ਵਿਖੇ ਹਾਜ਼ਰੀ ਭਰੀ। ਇਸ ਮੌਕੇ ਡੇਰੇ ਦੇ ਮੁੱਖ ਸੇਵਾਦਾਰ ਸੰਤ ਕ੍ਰਿਸ਼ਨ ਨਾਥ ਜੀ ਨੇ ਸ਼੍ਰੀ ਗੁਰੂ ਰਵਿਦਾਸ ਮਿਸ਼ਨ ਹਸਪਤਾਲ ਦੇ ਡਾ. ਰਾਹੁੱਲ ਅਤੇ ਡਾ. ਰੀਟਾ ਦਾ ਗੋਲਡ ਮੈਡਲ ਨਾਲ, ਸਮੂਹ ਪੱਤਰਕਾਰ ਭਾਈਚਾਰੇ ਦਾ ਅਤੇ ਹੋਰ ਸੇਵਾਦਾਰਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ। ਉਪਰੰਤ ਸੰਤ ਕ੍ਰਿਸ਼ਨ ਨਾਥ ਜੀ ਨੇ ਡੇਰੇ ਵਿੱਖੇ ਪੁੱਜੀਆਂ ਸਮੂਹ ਸੰਗਤਾਂ ਨੂੰ ਮੱਘਰ ਮਹੀਨੇ ਦਾ ਵਿਖਿਆਨ ਸਰਵਣ ਕਰਵਾਇਆ। ਉਨ੍ਹਾਂ ਕਿਹਾ ਸਾਨੂੰ ਸਾਰਿਆਂ ਨੂੰ ਸਭ ਧਰਮਾਂ ਦਾ ਸਤਿਕਾਰ ਕਰਦੇ ਹੋਏ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਕਰਨਾਂ ਚਾਹੀਦਾ ਹੈ। ਸਟੇਜ ਸਕੱਤਰ ਦੀ ਭੂਮਿਕਾ ਸੈਕਟਰੀ ਕਮਲਜੀਤ ਖੋਥੜਾਂ ਵਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਸੰਗਤਾਂ ਨੂੰ ਚਾਹ ਪਕੌੜੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਦੋਰਾਨ ਡੇਰਾ ਚਹੇੜੂ ਦੇ ਸਮੂਹ ਸੇਵਾਦਾਰ ਅਤੇ ਸੰਗਤਾਂ ਹਾਜ਼ਰ ਸਨ।

Post a Comment

0 Comments