ਪਿੰਡਾਂ ’ਚ ਬਿਨ੍ਹਾਂ ਕਿਸੇ ਰੁਕਾਵਟ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ: ਸੁੰਦਰ ਸ਼ਾਮ ਅਰੋੜਾ



ਵਿਧਾਇਕ ਨੇ ਪਿੰਡ ਬਸੀ ਕਿੱਕਰਾਂ ’ਚ 6.50 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਦੇ ਨਵੀਨੀਕਰਨ ਦੇ ਕੰਮ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ 09 ਨਵੰਬਰ: (ਤਰਸੇਮ ਦੀਵਾਨਾ)-
ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿਚ ਬੁਨਿਆਦੀ ਸੁਵਿਧਾਵਾਂ ਬਿਨ੍ਹਾਂ ਕਿਸੇ ਰੁਕਾਵਟ ਤੋਂ ਉਪਲਬੱਧ ਕਰਵਾਉਣ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਹ ਪਿੰਡ ਬਸੀ ਕਿੱਕਰਾਂ ਵਿਚ 6.50 ਲੱਖ ਰੁਪਏ ਦੀ ਲਾਗਤ ਨਾਲ ਛੱਪੜ ਦੇ ਨਵੀਨੀਕਰਨ ਦੇ ਕੰਮ ਦਾ ਉਦਘਾਟਨ ਕਰਨ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਵਿਧਾਇਕ ਨੇ ਕਿਹਾ ਕਿ ਪਿੰਡ ਦੀ ਪੰਚਾਇਤ ਦੀ ਮੰਗ ’ਤੇ ਛੱਪੜ ਦੇ ਨਵੀਨੀਕਰਨ ਦੇ ਕੰਮ ਨੂੰ ਪੂਰਾ ਕਰਵਾਇਆ ਗਿਆ, ਜਿਸ ਨਾਲ ਜਿਥੇ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਹੋਇਆ ਹੈ, ਉਥੇ ਇਲਾਕੇ ਦੀ ਨੁਹਾਰ ਵੀ ਬਦਲੀ ਹੈ। ਉਨ੍ਹਾਂ ਕਿਹਾ ਕਿ ਛੱਪੜ ਦੇ ਆਸ-ਪਾਸ ਟਰੈਕ ਬਣਾ ਕੇ ਉਸ ਨੂੰ ਸੈਰਗਾਹ ਦੇ ਤੌਰ ’ਤੇ ਵਿਕਸਿਤ ਕੀਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਿੰਡ ਦੀ ਪੰਚਾਇਤ ਇਥੇ ਮੱਛੀ ਪਾਲਣ ਵੀ ਸ਼ੁਰੂ ਕਰਨ ਜਾ ਰਹੀ ਹੈ, ਜਿਸ ਨਾਲ ਪਿੰਡ ਵਾਸੀਆਂ ਨੂੰ ਕਾਫ਼ੀ ਫਾਇਦਾ ਹੋਵੇਗਾ। ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਹੋਰ ਪਿੰਡਾਂ ਵਿਚ ਵੀ ਥਾਪਰ ਤੇ ਸੀਂਚੇਵਾਲ ਮਾਡਲ ’ਤੇ ਛੱਪੜਾਂ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ, ਤਾਂ ਜੋ ਇਨ੍ਹਾਂ ਛੱਪੜਾਂ ਦਾ ਟਰਿਟਡ ਪਾਣੀ ਸਿੰਚਾਈ ਆਦਿ ਕੰਮਾਂ ਲਈ ਪ੍ਰਯੋਗ ਕੀਤਾ ਜਾ ਸਕੇ। ਇਸ ਮੌਕੇ ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਕਮਲਾ ਦੇਵੀ, ਬਲਾਕ ਸੰਮਤੀ ਮੈਂਬਰ ਕਿਰਨ ਮੱਲੀ, ਸਰਪੰਚ ਕੁਲਦੀਪ ਅਰੋੜਾ, ਸਰਪੰਚ ਤੇਜਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਮੰਜੂ, ਪੰਚ ਅਸ਼ੋਕ ਕੁਮਾਰ, ਸੁਖਦੇਵ ਸਿੰਘ, ਮਨਜੀਤ ਸਿੰਘ, ਪਲਵਿੰਦਰ ਕੌਰ, ਨਰਿੰਦਰ ਕੌਰ, ਮਨਜੀਤ ਕੌਰ, ਸਰਪੰਚ ਜਸਪਾਲ ਸਿੰਘ, ਸਰਪੰਚ ਅਸ਼ੋਕ ਕੁਮਾਰ, ਗੋਪਾਲ ਦਾਸ, ਸਰਬਜੀਤ ਸਾਬੀ, ਰਾਹੁਲ ਗੋਹਿਲ, ਮਲੂਕ ਚੰਦ, ਜਗਦੀਸ਼ ਚੰਦ, ਸੰਜੀਵ ਮਿੰਟੂ, ਹੰਸ ਰਾਜ, ਦਰਸ਼ਨ ਲਾਲ ਨੰਦਨ, ਦੇਵਰਾਜ ਵੀ ਮੌਜੂਦ ਸਨ।

Post a Comment

0 Comments