ਹੱਕਾਂ ਦੀ ਜਾਣਕਾਰੀ ਨਾ ਹੋਣ ਕਰਕੇ ਲੋਕ ਦੁੱਖ ਝੱਲ ਰਹੇ ਹਨ-ਡਾਕਟਰ ਖੇੜਾ।ਜਲੰਧਰ (ਖ਼ਬਰਸਾਰ ਪੰਜਾਬ)- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਲੁਧਿਆਣਾ ਵੱਲੋਂ ਇੱਕ ਅਹਿਮ ਮੀਟਿੰਗ ਬਲਾਕ ਦੋਹਾਰਾ ਦੇ ਰਾੜਾ ਸਾਹਿਬ ਵਿਖੇ ਡਾਕਟਰ ਅਨਵਰ ਖਾਨ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਹੁਸਨ ਲਾਲ ਸੂੰਡ ਪਰਸਨਲ ਸੈਕਟਰੀ, ਪੂਜਾ ਰਾਣੀ ਸਾਹਨੇਵਾਲੀਆ ਪ੍ਰਧਾਨ ਇਸਤਰੀ ਵਿੰਗ ਪੰਜਾਬ, ਵਰਿੰਦਰ ਕੌਰ ਜਨਰਲ ਸਕੱਤਰ ਇਸਤਰੀ ਵਿੰਗ ਪੰਜਾਬ ਅਤੇ ਕ੍ਰਿਸ਼ਨ ਕੁਮਾਰ ਚੀਫ਼ ਅਡਵਾਈਜ਼ਰ ਆਰ ਟੀ ਆਈ ਸੈਲ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਜਗਤਾਰ ਸਿੰਘ ਪ੍ਰਧਾਨ ਬਲਾਕ ਸਾਹਨੇਵਾਲ, ਰਜੇਸ਼ ਕੁਮਾਰ ਮੀਡੀਆ ਕੰਟਰੋਲਰ ਬਲਾਕ ਦੋਰਾਹਾ, ਨਵੀਨ ਖੰਨਾ ਚੇਅਰਮੈਨ ਬਲਾਕ ਦੋਰਾਹਾ, ਭੂਪ ਸਿੰਘ ਉਪ ਪ੍ਰਧਾਨ ਬਲਾਕ ਮਲੇਰਕੋਟਲਾ ਅਤੇ ਕਮਲਜੀਤ ਕੌਰ ਪ੍ਰਧਾਨ ਇਸਤਰੀ ਵਿੰਗ ਬਲਾਕ ਪੱਖੋਵਾਲ ਨੂੰ ਲਗਾ ਕੇ ਸਨਾਖਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸਮਾਜ ਵਿਚ ਲੋਕ ਜਾਗਰੂਕਤਾ ਲਈ ਮਨੁੱਖੀ ਅਧਿਕਾਰ ਮੰਚ ਨਾਲ ਧੜਾਧੜ ਜੁੜਦੇ ਜਾ ਰਹੇ ਹਨ।  ਲੋਕ ਇਸ ਕਰਕੇ ਵੀ ਜ਼ਿਆਦਾ ਦੁੱਖ ਝੱਲ ਦੇ ਜਾ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਆਪਣੇ ਮੌਲਿਕ ਅਧਿਕਾਰਾਂ ਦੀ ਜਾਣਕਾਰੀ ਨਹੀਂ ਹੈ। ਮੰਚ ਵੱਲੋਂ ਸਮੇਂ-ਸਮੇਂ ਤੇ ਵੱਖ-ਵੱਖ ਥਾਵਾਂ ਤੇ ਅਧਿਕਾਰਾਂ ਦੀ ਜਾਣਕਾਰੀ ਲਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜ਼ੋ ਉਨ੍ਹਾਂ ਨੂੰ ਆਪਣੇ ਮੌਲਿਕ ਅਧਿਕਾਰਾਂ ਪ੍ਰਤੀ ਜਾਣਕਾਰੀ ਦਿੱਤੀ ਜਾ ਸਕੇ। ਹੋਰਨਾਂ ਤੋਂ ਇਲਾਵਾ ਬਲਵਿੰਦਰ ਸਿੰਘ ਉਪ ਪ੍ਰਧਾਨ ਸਾਹਨੇਵਾਲ , ਡਾਕਟਰ ਰਾਣੀ, ਡਾਕਟਰ ਨਿਰਮਲ ਸਿੰਘ, ਡਾਕਟਰ ਮਸਤਾਨ ਸਿੰਘ, ਡਾਕਟਰ ਬਲਜੀਤ ਸਿੰਘ, ਡਾਕਟਰ ਹਰਵਿੰਦਰ ਸਿੰਘ, ਡਾਕਟਰ ਹਰਭਜਨ ਸਿੰਘ, ਡਾਕਟਰ ਰੋਨਸ ਮਹੁੰਮਦ ,ਰੇਖਾ ਰਾਣੀ ਅਤੇ ਮਨੀਸ਼ ਕੁਮਾਰ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

Post a Comment

0 Comments