ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ "
ਖੇਤੀ ਕਾਨੂੰਨ ਵਾਪਸ ਲਏ ਜਾਣ ਤੇ ਕੇਂਦਰ ਸਰਕਾਰ ਦਾ ਧੰਨਵਾਦ ; ਜਗਦੀਸ਼ ਜੱਸਲ
ਕੇਂਦਰ ਸਰਕਾਰ ਵੱਲੋਂ ਕੇ ਖੇਤੀ ਕਾਨੂੰਨ ਨੂੰ ਵਾਪਸ ਲੈਣਾ ਬਹੁਤ ਦੂਰ ਅੰਦੇਸ਼ੀ ਫੈਸਲਾ ਹੈ, ਇਸ ਲਈ ਕੇਂਦਰ ਸਰਕਾਰ ਵਧਾਈ ਦੀ ਹੱਕਦਾਰ ਹੈ। ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਵਿਚ ਕੈਪਟਨ ਅਮਰਿੰਦਰ ਸਿੰਘ ਦਾ ਵੀ ਅਹਿਮ ਯੋਗਦਾਨ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਛੱਡ ਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਸ੍ਰੀ ਜਗਦੀਸ਼ ਕੁਮਾਰ ਜੱਸਲ ਨੇ ਕੀਤਾ।
ਸ੍ਰੀ ਜੱਸਲ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਪ੍ਰਵਾਨ ਕਰਦਿਆਂ ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨ ਵਾਪਸ ਲਏ ਜਾ ਚੁੱਕੇ ਹਨ। ਹੁਣ ਕਿਸਾਨ ਜਥੇਬੰਦੀਆਂ ਨੂੰ ਵੀ ਸੰਘਰਸ਼ ਦਾ ਰਾਹ ਤਿਆਗ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਤੇ ਕਰਤਾਰਪੁਰ ਲਾਘਾ ਮੁੜ ਚਾਲੂ ਕਰਨ ਤੇ ਵੀ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਕਰੋਨਾ ਮਹਾਮਾਰੀ ਕਾਰਨ ਕਰਤਾਰਪੁਰ ਲਾਘਾ ਬੰਦ ਕੀਤਾ ਗਿਆ ਸੀ, ਅਤੇ ਹੁਣ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀ ਮੰਗ ਨੂੰ ਸਵੀਕਾਰਦੇ ਹੋਏ ਕਰਤਾਰਪੁਰ ਸਾਹਿਬ ਲਾਘਾ ਮੁੜ ਖੋਲ੍ਹਿਆ ਗਿਆ ਹੈ ਜੋ ਬਹੁਤ ਹੀ ਸ਼ਲਾਘਾਯੋਗ ਹੈ। ਇਥੇ ਇਹ ਵਰਨਣਯੋਗ ਹੈ ਕਿ ਸ੍ਰੀ ਜੱਸਲ ਹਮੇਸ਼ਾ ਕੈਪਟਨ ਅਮਰਿੰਦਰ ਸਿੰਘ ਦੇ ਹੱਕ ਵਿੱਚ ਹੀ ਨਿੱਤਰੇ ਹਨ। ਉਨ੍ਹਾਂ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੇ ਜਾਣ ਨਾਲ ਕਾਂਗਰਸ ਪਾਰਟੀ ਨੂੰ ਨੁਕਸਾਨ ਹੋਵੇਗਾ। ਜਲਦੀ ਹੀ ਪਾਰਟੀ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਦੀ ਸ਼ੁਰੂਆਤ ਆਦਮਪੁਰ ਹਲਕੇ ਤੋਂ ਕੀਤੀ ਜਾਵੇਗੀ। ਜੇਕਰ ਪਾਰਟੀ ਨੇ ਜ਼ਿਲ੍ਹੇ ਵਿੱਚ ਪੰਜਾਬ ਲੋਕ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਦੀ ਜ਼ਿੰਮੇਵਾਰੀ ਦਿੱਤੀ ਤਾਂ ਪਾਰਟੀ ਦਾ ਹਾਈਕਮਾਂਡ ਦਾ ਰਿਣੀ ਹੋਵਾਂਗਾ। ਇਸ ਮੌਕੇ ਸੁਖਬੀਰ ਸਿੰਘ ਮਿਨਹਾਸ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਵੀ ਪਾਰਟੀ ਨੂੰ ਅਲਵਿਦਾ ਕਹਿ ਕੇ ਪੰਜਾਬ ਲੋਕ ਕਾਂਗਰਸ ਦਾ ਪੱਲਾ ਫੜ ਲਿਆ। ਜਗਦੀਸ਼ ਜੱਸਲ ਨੇ ਆਦਮਪੁਰ ਹਲਕੇ ਤੋਂ ਮਿਸ਼ਨ ਪੰਜਾਬ 2022 ਦੇ ਤਹਿਤ ਆਉਂਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਆਪਣੀ ਦਾਵੇਦਾਰੀ ਵੀ ਪੇਸ਼ ਕੀਤੀ
0 Comments