ਜ਼ਿਲ੍ਹਾ ਮੋਹਾਲੀ ਵਿਖੇ ਮੰਚ ਵੱਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ-ਡਾਕਟਰ ਖੇੜਾ



ਚੰਡੀਗ੍ਹੜ (ਖ਼ਬਰਸਾਰ ਪੰਜਾਬ)- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਮੋਹਾਲੀ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਪਰਮਿੰਦਰ ਕੌਰ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਦੀਪਕ ਗਿੱਲ ਚੇਅਰਮੈਨ ਯੂਥ ਵਿੰਗ ਹਰਿਆਣਾ ਅਤੇ ਮੈਡਮ ਪ੍ਰਿਤਪਾਲ ਕੌਰ ਕੌਮੀ ਚੇਅਰਪਰਸਨ ਇਸਤਰੀ ਵਿੰਗ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਮਲਕੀਤ ਕੌਰ ਸੰਧੂ ਨੂੰ ਜ਼ਿਲ੍ਹਾ ਚੇਅਰਪਰਸਨ ਇਸਤਰੀ ਵਿੰਗ, ਰਿੰਕੂ ‌ਲਾਠਰ ਨੂੰ ਪ੍ਰਧਾਨ ਯੂਥ ਵਿੰਗ ਚੰਡੀਗੜ੍ਹ ਯੂ, ਟੀ, ਮੋਨੂੰ ਕੁਮਾਰ ਨੂੰ ਉਪ ਪ੍ਰਧਾਨ ਯੂਥ ਵਿੰਗ ਜਿਲ੍ਹਾ ਮੋਹਾਲੀ, ਗੁਰਪ੍ਰੀਤ ਸਿੰਘ ਨੂੰ ਚੇਅਰਮੈਨ ਬੁਧੀਜੀਵੀ ਸੈੱਲ ਜ਼ਿਲ੍ਹਾ ਸੰਗਰੂਰ, ਅਮਨਦੀਪ ਨੂੰ ਉਪ ਚੇਅਰਮੈਨ ਐਂਟੀ ਕਰਾਇਮ ਸੈਲ ਚੰਡੀਗੜ੍ਹ ਅਤੇ ਪ੍ਰਿਆ ਬਾਨੋ ਨੂੰ ਮੈਂਬਰ ਲਗਾ ਕੇ ਸਨਾਖਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਆਮ ਦੇਖਣ ਵਿਚ ਆ ਰਿਹਾ ਹੈ ਕਿ ਚੌਂਕਾ ਵਿਚ, ਲਾਈਟਾਂ ਉਪਰ ਅਤੇ ਮੰਦਿਰ ਜਾਂ ਧਾਰਮਿਕ ਅਸਥਾਨਾਂ ਦੇ ਲਾਗ ਪਾਸ ਛੋਟੇ ਛੋਟੇ ਮਸੂਮ ਬੱਚੇ ਮੰਗਦੇ ਦਿਸ ਰਹੇ ਹਨ ਜੋ ਕਿ ਸਮਾਜ ਲਈ ਨਾ ਸਹਿਣਯੋਗ ਹੈ। ਡਾਕਟਰ ਖੇੜਾ ਨੇ ਡਿਪਟੀ ਕਮਿਸ਼ਨਰ ਅਤੇ ਸਬ ਡਵੀਜ਼ਨ ਮਜਿਸਟਰੇਟ ਨੂੰ ਅਪੀਲ ਕੀਤੀ ਕਿ ਆਪਣੇ ਆਪਣੇ ਅਧਿਕਾਰ ਖੇਤਰ ਵਿਚ ਬੱਚਿਆਂ ਨੂੰ ਭੀਖ਼ ਮੰਗਣ ਤੋਂ ਤਰੁੰਤ ਰੋਕਣ ਲਈ ਕਦਮ ਉਠਾਏ ਜਾਣ। ਜਿਨ੍ਹਾਂ ਨੂੰ ਅੱਜ ਅਹੁਦੇਦਾਰੀਆਂ ਦਿਤੀਆਂ ਗਈਆਂ ਹਨ ਉਨ੍ਹਾਂ ਨੇ ਕਿਹਾ ਕਿ ਜੋ ਸਮਾਜ ਸੇਵਾ ਲਈ ਸਾਡੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਉਨ੍ਹਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗੇ। ਹੋਰਨਾਂ ਤੋਂ ਇਲਾਵਾ ਰਾਜ ਕੌਰ, ਸੰਤੋਖ ਸੈਕਟਰੀ, ਸ਼ਾਂਤੀ, ਮੀਨਾਕਸ਼ੀ ਉਪ ਪ੍ਰਧਾਨ, ਪਰਮਜੀਤ ਸਿੰਘ, ਰਾਜਵੀਰ ਸਿੰਘ,  ਮਨਪ੍ਰੀਤ ਸਿੰਘ ਸੱਗੂ, ਪਰਮਪਾਲ ਸਿੰਘ, ਸੰਜੂ ਅਗਰਵਾਲ ਅਤੇ ਜਸਪ੍ਰੀਤ ਸਿੰਘ ਬਨੂੜ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

Post a Comment

0 Comments