ਜਤਿੰਦਰ ਕੁਮਾਰ ਸ਼ਰਮਾ ਬਣੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ- ਡਾਕਟਰ ਖੇੜਾ

ਖ਼ਬਰਸਾਰ ਪੰਜਾਬ - ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਪਟਿਆਲਾ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਚੇਅਰਮੈਨ ਆਰ ਟੀ ਆਈ ਸੈਲ ਅਰੁਣ ਕੁਮਾਰ ਅਰਣੀ, ਅਮਰਜੀਤ ਸਿੰਘ ਸੇਠੀ ਕੌਮੀ ਸਲਾਹਕਾਰ ਆਰ ਟੀ ਆਈ ਸੈਲ, ਹਰਭਜਨ ਸਿੰਏਘ ਜਲੋਵਾਲ ਓਪ ਚੈਅਰਮੈਨ ਪੰਜਾਬ ਅਤੇ ਸੁਰਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਸੰਸਥਾ ਵੱਲੋਂ ਜਤਿੰਦਰ ਕੁਮਾਰ ਸ਼ਰਮਾ ਨੂੰ ਜ਼ਿਲ੍ਹਾ ਪ੍ਰਧਾਨ ਪਟਿਆਲਾ ਨਿਯੁਕਤ ਕੀਤਾ ਗਿਆ। ਜਲਦੀ ਹੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਰੱਖ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸਮਾਜ ਵਿਚ ਫੈਲੀਆਂ ਸਮਾਜਿਕ ਕੁਰੀਤੀਆਂ ਵਿਰੁੱਧ ਲੋਕ ਧੜਾਧੜ ਮੰਚ ਨਾਲ ਜੁੜਦੇ ਜਾ ਰਹੇ ਹਨ। ਉਨ੍ਹਾਂ ਨੇ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਇੱਕ ਪਲੇਟਫਾਰਮ ਤੇ ਇਕੱਠੇ ਹੋ ਕੇ ਇਨ੍ਹਾਂ ਅਲਾਮਤਾਂ ਵਿਰੁੱਧ ਆਵਾਜ਼ ਬੁਲੰਦ ਕਰਨ। ਇਸ ਮੌਕੇ ਕੌਮੀ ਚੇਅਰਮੈਨ ਆਰ ਟੀ ਆਈ ਅਰੁਣ ਕੁਮਾਰ ਨੇ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਲੋਹੜੀ ਬੜੀ ਧੂਮ-ਧਾਮ ਨਾਲ ਮਨਾਈ ਜਾਵੇਗੀ। ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ, ਦੀਪਕ ਗਿੱਲ, ਲਵਪ੍ਰੀਤ ਸਿੰਘ ਮੀਤ ਪ੍ਰਧਾਨ ਮੋਹਾਲੀ, ਗੁਰਜੀਤ ਸਿੰਘ ਅਤੇ ਵਰਿੰਦਰ ਕੁਮਾਰ ਸ਼ਰਮਾ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

Post a Comment

0 Comments