ਨਗਰ ਕੀਰਤਨ ਦਾ ਸਵਾਗਤ ਕਰਨ ਅਤੇ ਸਮਾਗਮਾਂ ਸਬੰਧੀ ਜਾਣਕਾਰੀ ਦਿੰਦੇ ਪ੍ਰਧਾਨ ਪਵਨ ਕੁਮਾਰ ਅਤੇ ਸਾਥੀ।
ਅਮਰਜੀਤ ਸਿੰਘ ਜੀਤ, ਜੰਡੂ ਸਿੰਘਾ/ਪਤਾਰਾ- ਸਰਕਲ ਪਤਾਰਾ ਦੇ ਪਿੰਡ ਜੇਠਪੁਰ ਵਿਖੇ ਧੰਨ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਮੂਹ ਸੰਗਤਾਂ ਵਲੋਂ ਪ੍ਰਬੰਧਕ ਕਮੇਟੀ ਦੀ ਦੇਖਰੇਖ ਹੇਠ ਸ਼੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਗਏ ਹਨ। ਜਿਨ੍ਹਾਂ ਦੇ ਭੋਗ 16 ਫਰਵਰੀ ਨੂੰ ਦਿਨ ਬੁਧਵਾਰ ਨੂੰ ਪਾਏ ਜਾਣਗੇ। ਜਾਣਕਾਰੀ ਦਿੰਦੇ ਪ੍ਰਧਾਨ ਪਵਨ ਕੁਮਾਰ ਨੇ ਦਸਿਆ ਕਿ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਪੰਥ ਦੇ ਮਹਾਨ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਉਪਰੰਤ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਪ੍ਰਧਾਨ ਪਵਨ ਕੁਮਾਰ ਅਤੇ ਹੋਰ ਮੈਂਬਰਾਂ ਵਲੋਂ ਪਿੰਡ ਉਚਾ ਤੋਂ ਪ੍ਰਕਾਸ਼ ਪੁਰਬ ਸਬੰਧੀ ਸਜਾਏ ਨਗਰ ਕੀਰਤਨ ਦਾ ਪਿੰਡ ਜੇਠਪੁਰ ਪੁੱਜਣ ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਨੂੰ ਫਲ ਫਰੂਟ ਦਾ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਸੁਰਿੰਦਰਪਾਲ, ਗੁਲਸ਼ਨ, ਡਾ. ਹਰਜੀਤ, ਡਾ. ਕੁਸ਼ਲ, ਮੱਖਣ ਸਿੰਘ, ਦਾਰਾ ਸਿੰਘ, ਵਿਜੈ ਕੁਮਾਰ, ਮਿੰਟੀ, ਕਪਿਲ, ਜਨਕ, ਜਿੰਦਰ, ਸੁੰਦਰ, ਜਨਕਾ, ਰਾਜਾ, ਸੋਨੂੰ, ਹਰਮਨ, ਮਨੀ, ਲਾਜਪਾਤ, ਡਾ. ਕੁਲਦੀਪ, ਮਿੰਟੂ, ਵਿੱਕੀ, ਲੱਕੀ, ਦਿਲਬਾਗ, ਗੁਰਪਾਲ, ਮੋਟੀ, ਮਨਜੀਤ, ਚਰਨਜੀਤ ਅਤੇ ਹੋਰ ਹਾਜ਼ਰ ਸਨ।
0 Comments