ਕਪਿਲ ਦੇਵ ਸ਼ਾਸ਼ਤਰੀ ਨੂੰ ਬਣਾਇਆ ਮੰਚ ਦਾ ਕੌਮੀ ਸਕੱਤਰ- ਡਾਕਟਰ ਖੇੜਾ



ਜਲੰਧਰ, 03 ਫਰਵਰੀ (ਅਮਰਜੀਤ ਸਿੰਘ)- ਮਨੁੱਖੀ ਅਧਿਕਾਰ ਮੰਚ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਕਟਾਣੀ ਰੈਸਟੋਰੈਂਟ ਵਿਖੇ ਪਰਮਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਮੋਹਾਲੀ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਦੀਪਕ ਗਿੱਲ ਚੇਅਰਮੈਨ ਯੂਥ ਵਿੰਗ ਹਰਿਆਣਾ ਅਤੇ ਰਾਜਿੰਦਰ ਪਾਲ ਟੰਡਨ ਉਪ ਚੇਅਰਮੈਨ ਆਰ ਟੀ ਆਈ ਸੈਲ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਕਪਿਲ ਦੇਵ ਸ਼ਾਸ਼ਤਰੀ ਨੂੰ ਕੌਮੀ ਸਕੱਤਰ ਲਗਾ ਕੇ ਸਨਾਖਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਚਾਈਨਾ ਡੋਰ ਉਪਰ ਸਰਕਾਰ ਨੂੰ ਤਰੁੰਤ ਵੇਚਣ ਅਤੇ ਖਰੀਦਣ ਤੇ ਪਾਬੰਦੀ ਲਗਾ ਦੇਣੀ ਚਾਹੀਦੀ ਹੈ। ਕਿਉਂਕਿ ਇਹ ਡੋਰ ਜਾਨਵਰਾਂ ਅਤੇ ਮਨੁੱਖਾਂ ਲਈ ਜਾਨਲੇਵਾ ਸਾਬਤ ਹੋ ਰਹੀ ਹੈ। ਇਸ ਨਾਲ ਪੰਛੀ ਵੀ ਮਰ ਰਹੇ ਹਨ,ਆ ਜਾ ਰਹੇ ਰਾਹਗੀਰਾਂ ਨੂੰ ਵੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਵਾਰ ਵਾਰ ਹੋ ਰਹੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਇਕ ਪਲੇਟਫਾਰਮ ਤੇ ਇਕੱਠੇ ਹੋ ਕੇ ਇਹ ਸੰਘਰਸ਼ ਕਰਨਾ ਚਾਹੀਦਾ ਹੈ। ਅਗਰ ਕਿਸੇ ਨੂੰ ਕਿਸੇ ਕੋਲ ਚਾਈਨਾ ਡੋਰ ਹੈਣ ਬਾਰੇ ਪਤਾ ਲੱਗਦਾ ਹੈ ਤਾਂ ਪ੍ਰਸ਼ਾਸਨ ਜਾਂ ਮਨੁੱਖੀ ਅਧਿਕਾਰ ਮੰਚ ਦੇ ਮੈਂਬਰ ਅਤੇ ਅਹੁਦੇਦਾਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਹੋਰਨਾਂ ਤੋਂ ਇਲਾਵਾ ਮਲਕੀਤ ਕੌਰ ਸੰਧੂ ਚੇਅਰਪਰਸਨ ਇਸਤਰੀ ਵਿੰਗ, ਅਵਤਾਰ ਸਿੰਘ, ਅਸ਼ੋਕ ਕੁਮਾਰ,ਮਿੰਨਾਕਸੀ ਸ਼ਰਮਾ, ਰਾਜ ਕੌਰ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਰਣਜੀਤ ਸਿੰਘ, ਲਖਵੀਰ ਸਿੰਘ ਪ੍ਰੀਤ ਅਤੇ ਅਮਰਜੀਤ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

Post a Comment

0 Comments